ਕਾਲੇ ਜਾਦੂ ਦੇ ਸ਼ੱਕ ''ਚ ਜਿਊਂਦੀ ਸਾੜ ਦਿੱਤੀ ਔਰਤ

Friday, Oct 04, 2024 - 03:42 PM (IST)

ਕਾਲੇ ਜਾਦੂ ਦੇ ਸ਼ੱਕ ''ਚ ਜਿਊਂਦੀ ਸਾੜ ਦਿੱਤੀ ਔਰਤ

ਹੈਦਰਾਬਾਦ (ਭਾਸ਼ਾ)- ਤੇਲੰਗਾਨਾ 'ਚ ਮੇਡਕ ਜ਼ਿਲ੍ਹੇ ਦੇ ਇਕ ਪਿੰਡ 'ਚ ਕਾਲਾ ਜਾਦੂ ਕਰਨ ਦੇ ਸ਼ੱਕ 'ਚ ਇਕ ਔਰਤ ਦਾ ਕੁਝ ਲੋਕਾਂ ਨੇ ਜਿਊਂਦੇ ਸਾੜ ਕੇ ਕਤਲ ਕਰ ਦਿੱਤਾ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਵੀਰਵਾਰ ਰਾਤ ਨੂੰ ਰਾਮਾਯਮਪੇਟ ਮੰਡਲ ਦੇ ਕਟਰਿਆਲ ਪਿੰਡ 'ਚ ਸਥਿਤ 45 ਸਾਲਾ ਔਰਤ ਦੇ ਘਰ 'ਤੇ ਘੱਟੋ-ਘੱਟ 6 ਲੋਕਾਂ ਦੇ ਇਕ ਸਮੂਹ ਨੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਅੱਗ ਲਗਾ ਦਿੱਤੀ। 

 

ਇਹ ਵੀ ਪੜ੍ਹੋ : ਭਾਜਪਾ ਆਗੂ ਦੇ ਘਰ ਸੁੱਟੇ ਗਏ ਦੇਸੀ ਬੰਬ, ਹੋਈ ਕਈ ਰਾਊਂਡ ਫਾਇਰਿੰਗ

ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਕ ਔਰਤ ਨਾਲ ਕੁੱਟਮਾਰ ਕਰਨ ਅਤੇ ਉਸ ਨੂੰ ਸਾੜ ਦੇਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਦੀ ਇਕ ਟੀਮ ਤੁਰੰਤ ਪਿੰਡ ਪਹੁੰਚੀ ਅਤੇ ਜ਼ਖ਼ਮੀ ਔਰਤ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਸ਼ੁਰੂਆਤੀ ਜਾਂਚ ਦੇ ਆਧਾਰ 'ਤੇ ਦੱਸਿਆ ਕਿ ਲੋਕਾਂ ਦੇ ਸਮੂਹ ਨੇ ਔਰਤ 'ਤੇ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ 'ਤੇ ਕਾਲਾ ਜਾਦੂ ਕਰਨ ਦਾ ਦੋਸ਼ ਲਗਾਇਆ ਅਤੇ ਉਸ 'ਤੇ ਹਮਲਾ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ। ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News