ਪਤਨੀ ਦਾ ਕਤਲ ਕਰਨ ਤੋਂ ਬਾਅਦ ਫ਼ੌਜੀ ਨੇ ਕੀਤੀ ਖ਼ੁਦਕੁਸ਼ੀ

Monday, Sep 16, 2024 - 02:28 PM (IST)

ਪਤਨੀ ਦਾ ਕਤਲ ਕਰਨ ਤੋਂ ਬਾਅਦ ਫ਼ੌਜੀ ਨੇ ਕੀਤੀ ਖ਼ੁਦਕੁਸ਼ੀ

ਜੈਪੁਰ (ਭਾਸ਼ਾ)- ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ 'ਚ ਇਕ ਨੌਜਵਾਨ ਨੇ ਆਪਣੀ ਪਤਨੀ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸੁਲਤਾਨਾ ਥਾਣਾ ਇੰਚਾਰਜ ਭਗਵਾਨ ਰਾਮ ਨੇ ਸੋਮਵਾਰ ਨੂੰ ਦੱਸਿਆ ਕਿ ਰਾਜੇਸ਼ ਕੁਮਾਰ (30) ਅਤੇ ਮੰਜੂ (28) ਦਾ ਵਿਆਹ ਕੁਝ ਸਾਲ ਪਹਿਲਾਂ ਹੋਇਆ ਸੀ ਅਤੇ ਦੋਹਾਂ 'ਚ ਹਮੇਸ਼ਾ ਲੜਾਈ ਹੁੰਦੀ ਰਹਿੰਦੀ ਸੀ। ਸੁਲਤਾਨਾ ਖੇਤਰ ਦੇ ਚਾਰਾਵਾਸ ਦਾ ਰਹਿਣ ਵਾਲਾ ਰਾਜੇਸ਼ ਫ਼ੌਜ 'ਚ ਤਾਇਨਾਤ ਸੀ। ਉਹ ਪਿਛਲੇ 4 ਮਹੀਨਿਆਂ ਤੋਂ ਛੁੱਟੀ 'ਤੇ ਸੀ। ਤਿੰਨ ਦਿਨ ਪਹਿਲੇ ਹੀ ਉਹ ਕਿਰਾਏ ਦੇ ਮਕਾਨ 'ਚ ਆਏ ਸਨ। 

ਉਨ੍ਹਾਂ ਦੱਸਿਆ ਕਿ ਰਾਜੇਸ਼ ਨੇ ਐਤਵਾਰ ਨੂੰ ਰੱਸੀ ਨਾਲ ਆਪਣੀ ਪਤਨੀ ਦਾ ਗਲ਼ਾ ਘੁੱਟ ਦਿੱਤਾ ਅਤੇ ਫਿਰ ਖ਼ੁਦ ਫਾਹਾ ਲਗਾ ਲਿਆ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਮੰਜੂ ਦਾ ਭਰਾ ਉਨ੍ਹਾਂ ਦੇ ਕਮਰੇ 'ਚ ਗਿਆ ਪਰ ਕਮਰਾ ਅੰਦਰੋਂ ਬੰਦ ਸੀ। ਉਨ੍ਹਾਂ ਕਿਹਾ,''ਜਦੋਂ ਅੰਦਰੋਂ ਕੋਈ ਜਵਾਬ ਨਹੀਂ ਮਿਲਿਆ ਤਾਂ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਦਰਵਾਜ਼ਾ ਤੋੜਿਆ ਗਿਆ। ਰਾਜੇਸ਼ ਫਾਹੇ ਨਾਲ ਲਟਕਿਆ ਮਿਲਿਆ ਅਤੇ ਮੰਜੂ ਦੀ ਲਾਸ਼ ਫਰਸ਼ 'ਤੇ ਪਈ ਮਿਲੀ। ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।'' ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਉਨ੍ਹਾਂ ਦੇ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News