ਲੋਕ ਕਲਿਆਣ ਮਾਰਗ ਮੈਟਰੋ ਸਟੇਸ਼ਨ ''ਤੇ ਚੱਲਦੀ ਟ੍ਰੇਨ ਅੱਗੇ ਨੌਜਵਾਨ ਨੇ ਮਾਰ ''ਤੀ ਛਾਲ ਅਤੇ ਫਿਰ...
Monday, Sep 23, 2024 - 11:30 PM (IST)
ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ 'ਚ ਇਕ ਵਿਅਕਤੀ ਨੇ ਮੈਟਰੋ ਟ੍ਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਲੋਕ ਕਲਿਆਣ ਮਾਰਗ ਮੈਟਰੋ ਸਟੇਸ਼ਨ 'ਤੇ ਵਾਪਰੀ ਜਿੱਥੇ ਇਕ ਵਿਅਕਤੀ ਨੇ ਆਉਂਦੇ ਹੀ ਮੈਟਰੋ ਦੇ ਅੱਗੇ ਛਾਲ ਮਾਰ ਦਿੱਤੀ।
ਡੀਐੱਮਆਰਸੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਲੋਕ ਕਲਿਆਣ ਮਾਰਗ ਮੈਟਰੋ ਸਟੇਸ਼ਨ 'ਤੇ ਰੇਲ ਗੱਡੀ ਅੱਗੇ ਛਾਲ ਮਾਰਨ ਤੋਂ ਬਾਅਦ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਕਾਰਨ ਦਿੱਲੀ ਮੈਟਰੋ ਦੀ ਯੈਲੋ ਲਾਈਨ 'ਤੇ ਸੇਵਾ ਕੁਝ ਸਮੇਂ ਲਈ ਠੱਪ ਰਹੀ।
ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਮੁਤਾਬਕ ਟ੍ਰੇਨ ਸਮੈਪੁਰ ਬਦਲੀ ਵੱਲ ਜਾ ਰਹੀ ਸੀ, ਜਦੋਂ ਸ਼ਾਮ 5.47 'ਤੇ ਯਾਤਰੀ ਨੇ ਟ੍ਰੇਨ ਦੇ ਅੱਗੇ ਛਾਲ ਮਾਰ ਦਿੱਤੀ। ਅਧਿਕਾਰੀ ਨੇ ਕਿਹਾ, 'ਯਾਤਰੀ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ ਯੂਨੀਵਰਸਿਟੀ-ਕੁਤੁਬ ਮੀਨਾਰ ਵਿਚਕਾਰ ਰੇਲ ਸੇਵਾਵਾਂ ਨੂੰ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਅਤੇ ਸ਼ਾਮ 6.15 ਵਜੇ ਆਮ ਮੈਟਰੋ ਆਵਾਜਾਈ ਬਹਾਲ ਕਰ ਦਿੱਤੀ ਗਈ।
ਇਹ ਵੀ ਪੜ੍ਹੋ : ਗਾਹਕਾਂ ਦੀਆਂ ਲੱਗੀਆਂ ਮੌਜਾਂ! Airtel ਨੇ ਲਾਂਚ ਕੀਤੇ 30 ਦਿਨ ਤੱਕ ਚੱਲਣ ਵਾਲੇ ਸਸਤੇ ਡਾਟਾ ਪਲਾਨ
ਪੀਤਮਪੁਰਾ 'ਚ ਵੀ ਵਾਪਰਿਆ ਸੀ ਤਿੰਨ ਦਿਨ ਪਹਿਲਾਂ ਅਜਿਹਾ ਹਾਦਸਾ
ਦੱਸਣਯੋਗ ਹੈ ਕਿ ਅਜੇ ਤਿੰਨ ਦਿਨ ਪਹਿਲਾਂ ਪੀਤਮਪੁਰਾ ਮੈਟਰੋ ਸਟੇਸ਼ਨ 'ਤੇ ਵੀ ਅਜਿਹਾ ਹੀ ਹਾਦਸਾ ਵਾਪਰਿਆ ਸੀ, ਜਿੱਥੇ ਇਕ ਔਰਤ ਨੇ ਖੁਦਕੁਸ਼ੀ ਕਰਨ ਦੇ ਇਰਾਦੇ ਨਾਲ ਚੱਲਦੀ ਮੈਟਰੋ ਦੇ ਅੱਗੇ ਛਾਲ ਮਾਰ ਦਿੱਤੀ ਸੀ। ਅਧਿਕਾਰੀਆਂ ਨੇ ਦੱਸਿਆ ਸੀ ਕਿ ਸ਼ੁੱਕਰਵਾਰ ਦੁਪਹਿਰ ਨੂੰ ਇਕ 53 ਸਾਲਾ ਔਰਤ ਚੱਲਦੀ ਮੈਟਰੋ ਦੇ ਅੱਗੇ ਛਾਲ ਮਾਰ ਕੇ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ ਸੀ। ਘਟਨਾ ਕਾਰਨ ਦਿੱਲੀ ਮੈਟਰੋ ਦੀ ਰੈੱਡ ਲਾਈਨ 'ਤੇ ਸੇਵਾ ਵੀ ਕੁਝ ਸਮੇਂ ਲਈ ਠੱਪ ਰਹੀ। ਗੰਭੀਰ ਰੂਪ 'ਚ ਜ਼ਖਮੀ ਔਰਤ ਨੂੰ ਮੈਟਰੋ ਸਟਾਫ ਨੇ ਰੋਹਿਣੀ ਦੇ ਬੀਐੱਸਏ ਹਸਪਤਾਲ 'ਚ ਭਰਤੀ ਕਰਵਾਇਆ। ਇਸ ਹਾਦਸੇ ਵਿਚ ਔਰਤ ਦਾ ਸੱਜਾ ਹੱਥ ਕੱਟਿਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8