ਪਾਨ ਦੀ ਦੁਕਾਨ ਚਲਾਉਣ ਵਾਲੇ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ, 3 ਸ਼ੱਕੀ ਗ੍ਰਿਫ਼ਤਾਰ

Tuesday, Jul 16, 2024 - 11:44 PM (IST)

ਨਵੀਂ ਦਿੱਲੀ : ਰੋਹਿਣੀ ਇਲਾਕੇ ਵਿਚ ਨਿੱਜੀ ਰੰਜਿਸ਼ ਵਿਚ ਤਿੰਨ ਲੋਕਾਂ ਨੇ ਪਾਨ ਦੀ ਦੁਕਾਨ ਚਲਾਉਣ ਵਾਲੇ 22 ਸਾਲਾਂ ਦੇ ਨੌਜਵਾਨ ਦੀ ਕਥਿਤ ਤੌਰ 'ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। 

ਪੁਲਸ ਅਧਿਕਾਰੀ ਅਨੁਸਾਰ ਤਿੰਨ ਹਮਲਾਵਰਾਂ ਨੂੰ ਫੜ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਰੋਹਿਣੀ ਦੇ ਕੇਐੱਨ ਕਾਟਜੂ ਖੇਤਰ ਦੇ ਸੈਕਟਰ-17 ਵਿਚ ਸੋਮਵਾਰ ਸ਼ਾਮ ਨੂੰ ਵਾਪਰੀ। ਮ੍ਰਿਤਕ ਦੀ ਪਛਾਣ ਸ਼ਕਤੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪੂਜਾ ਖੇਡਕਰ ਨੇ ਪੁਣੇ ਦੇ ਡੀਐੱਮ ਖ਼ਿਲਾਫ਼ ਦਰਜ ਕਰਵਾਇਆ ਛੇੜਛਾੜ ਦਾ ਮੁਕੱਦਮਾ, ਤਬਾਦਲੇ ਦਾ ਦਿੱਤਾ ਸੀ ਹੁਕਮ

ਹਮਲਾਵਰਾਂ ਨੇ ਚਾਕੂ ਨਾਲ ਕੀਤੇ ਕਈ ਵਾਰ
ਹਮਲਾ ਉਸ ਵੇਲੇ ਹੋਇਆ ਜਦੋਂ ਉਹ ਆਪਣੇ ਘਰ ਦੇ ਕੋਲ ਖੜ੍ਹਾ ਸੀ। ਇਸ ਦੌਰਾਨ ਤਿੰਨਾਂ ਹਮਲਾਵਰਾਂ ਨੇ ਉਸ ਨੂੰ ਫੜ ਲਿਆ ਅਤੇ ਚਾਕੂਆਂ ਨਾਲ ਕਈ ਵਾਰ ਕੀਤੇ। ਸ਼ਕਤੀ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਦੀ ਸ਼ਕਤੀ ਨਾਲ ਪਹਿਲਾਂ ਤੋਂ ਦੁਸ਼ਮਣੀ ਸੀ, ਜਿਸ ਕਾਰਨ ਉਸ (ਸ਼ਕਤੀ) ਨੇ ਕੁਝ ਸਾਲ ਪਹਿਲਾਂ ਇਕ ਦੋਸ਼ੀ 'ਤੇ ਹਮਲਾ ਕੀਤਾ ਸੀ। ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਬਦਲਾ ਲੈਣ ਲਈ ਸ਼ਕਤੀ 'ਤੇ ਹਮਲਾ ਕੀਤਾ। ਪੁਲਸ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


DILSHER

Content Editor

Related News