ਪ੍ਰੇਮਿਕਾ ਨੂੰ ਮਿਲਣ ਪੁੱਜੇ ਨੌਜਵਾਨ ਨੂੰ ਦਰੱਖਤ ਨਾਲ ਬੰਨ੍ਹ ਕੇ ਬੁਰੀ ਤਰ੍ਹਾਂ ਕੁੱਟਿਆ, ਮੌਤ

Wednesday, Sep 20, 2023 - 03:50 PM (IST)

ਪ੍ਰੇਮਿਕਾ ਨੂੰ ਮਿਲਣ ਪੁੱਜੇ ਨੌਜਵਾਨ ਨੂੰ ਦਰੱਖਤ ਨਾਲ ਬੰਨ੍ਹ ਕੇ ਬੁਰੀ ਤਰ੍ਹਾਂ ਕੁੱਟਿਆ, ਮੌਤ

ਮਥੁਰਾ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ 'ਚ ਪ੍ਰੇਮਿਕਾ ਦੇ ਬੁਲਾਉਣ 'ਤੇ ਉਸ ਨੂੰ ਮਿਲਣ ਗਏ ਨੌਜਵਾਨ ਦੀ ਪ੍ਰੇਮਿਕਾ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਦਰੱਖਤ ਨਾਲ ਬੰਨ੍ਹ ਕੇ ਕੁੱਟਮਾਰ ਕਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਾਮਲੇ 'ਚ ਪ੍ਰੇਮਿਕਾ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਬੁੱਧਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਘਟਨਾ ਦਾ ਪਤਾ ਮੰਗਲਵਾਰ ਸਵੇਰੇ ਉਸ ਸਮੇਂ ਲੱਗਾ ਜਦੋਂ ਟਾਇਲਟ ਲਈ ਖੇਤਾਂ ਵੱਲ ਗਏ ਪਿੰਡ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਦੇਖੀ।

ਇਹ ਵੀ ਪੜ੍ਹੋ : ਅਧਿਆਪਕ ਦੇ ਥੱਪੜ ਨਾਲ ਵਿਦਿਆਰਥੀ ਨੂੰ ਹੋਈ ਗੰਭੀਰ ਬੀਮਾਰੀ, ਵੈਂਟੀਲੇਟਰ 'ਤੇ ਮੌਤ ਨਾਲ ਜੰਗ ਲੜ ਰਿਹੈ ਮਾਸੂਮ

ਦੇਹਾਤ ਪੁਲਸ ਸੁਪਰਡੈਂਟ ਤ੍ਰਿਗੁਣ ਬਿਸੇਨ ਨੇ ਦੱਸਿਆ ਕਿ ਘਟਨਾ ਮਗੋਰਾ ਥਾਣੇ ਦੇ ਸੋਨ ਪਿੰਡ ਦੀ ਹੈ, ਜਿੱਥੇ ਸੋਮਵਾਰ ਰਾਤ ਪ੍ਰੇਮਿਕਾ ਦੱਸੀ ਜਾ ਰਹੀ ਕੁੜੀ ਨੂੰ ਮਿਲਣ ਉਸ ਦੇ ਘਰ ਪੁੱਜੇ ਨੌਜਵਾਨ ਨੂੰ ਉਸ ਦੇ ਪਰਿਵਾਰ ਵਾਲਿਆਂ ਨੇ ਪਿੰਡ ਦੇ ਬਾਹਰ ਲਿਜਾ ਕੇ ਦਰੱਖਤ ਨਾਲ ਬੰਨ੍ਹ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਨੂੰ ਇੰਨੀ ਬੁਰੀ ਤਰ੍ਹਾਂ ਕੁੱਟਿਆ ਗਿਆ ਕਿ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਰਨ ਵਾਲੇ ਦੀ ਪਛਾਣ ਗੋਵਿੰਦ (22) ਵਜੋਂ ਕੀਤੀ ਗਈ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮ੍ਰਿਤਕ ਦੇ ਜੀਜੇ ਨੇ ਲਾਸ਼ ਦੀ ਪਛਾਣ ਕਰ ਕੇ ਪ੍ਰੇਮਿਕਾ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਵਾਇਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ 'ਚ ਪ੍ਰੇਮਿਕਾ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਜਾਰੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News