''ਆਪ'' ਦੇ ਬਾਗੀ ਵਿਧਾਇਕ ਕਪਿਲ ਮਿਸ਼ਰਾ ਦੀ ਮੈਂਬਰਸ਼ਿਪ ਰੱਦ

08/02/2019 6:48:28 PM

ਨਵੀਂ ਦਿੱਲੀ— ਆਮ ਆਦਮੀ ਪਾਰਟੀ ਦੇ ਬਾਗੀ ਨੇਤਾ ਕਰਾਵਲ ਨਗਰ ਤੋਂ ਵਿਧਾਇਕ ਕਪਿਲ ਸ਼ਰਮਾ ਨੂੰ ਦਿੱਲੀ ਵਿਧਾਨ ਸਭਾ ਨੇ ਦਲਬਦਲ ਕਾਨੂੰਨ ਦੇ ਆਧਾਰ 'ਤੇ ਅਯੋਗ ਕਰਾਰ ਦਿੱਤਾ ਹੈ। ਦਿੱਲੀ ਵਿਧਾਨ ਸਭਾ ਦੇ ਪ੍ਰਧਾਨ ਰਾਮ ਨਿਵਾਸ ਗੋਇਲ ਨੇ ਸ਼ੁੱਕਰਵਾਰ ਨੂੰ ਕਪਿਲ ਸ਼ਰਮਾ ਨੂੰ ਅਯੋਗ ਕਰਾਰ ਦਿੱਤਾ।
ਆਪ ਦੇ ਵਿਧਾਇਕ ਸੌਰਭ ਭਾਰਦਵਾਜ ਨੇ ਕਪਿਲ ਮਿਸ਼ਰਾ ਖਿਲਾਫ ਪਟੀਸ਼ਨ ਲਗਾਈ ਸੀ। ਇਸ ਤੋਂ ਪਹਿਲਾਂ 2019 ਲੋਕ ਸਭਾ ਚੋਣ ਦੌਰਾਨ ਕਪਿਲ ਮਿਸ਼ਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੱਖ 'ਚ ਪ੍ਰਚਾਰ ਕੀਤਾ ਸੀ।

Inder Prajapati

This news is Content Editor Inder Prajapati