ਚੋਣ ਕਮਿਸ਼ਨ ਦਫਤਰ ਦੇ ਬਾਹਰ ਆਪ ਨੇ ਲਾਇਆ ਧਰਨਾ

03/15/2019 9:48:11 PM

ਨਵੀਂ ਦਿੱਲੀ– ਆਮ ਆਦਮੀ ਪਾਰਟੀ (ਆਪ) ਨੇ ਆਪਣੀ ਪਾਰਟੀ ਦੇ ਕਾਲ ਸੈਂਟਰ ’ਤੇ ਛਾਪਾ ਮਾਰੇ ਜਾਣ ਅਤੇ ਮੁਲਾਜ਼ਮਾਂ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਰੋਸ ਵਜੋਂ ਦਿੱਲੀ ਪੁਲਸ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਇਥੇ ਚੋਣ ਕਮਿਸ਼ਨ ਦਫਤਰ ਦੇ ਬਾਹਰ ਧਰਨਾ ਦਿੱਤਾ। ਧਰਨੇ ਦੀ ਅਗਵਾਈ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੇ ਇਸ਼ਾਰੇ ’ਤੇ ਪੁਲਸ ਪਿਛਲੇ 4 ਦਿਨਾਂ ਤੋਂ ਆਪ ਦੇ ਕਾਲ ਸੈਂਟਰ ਦੀ ਤਲਾਸ਼ੀ ਲੈ ਰਹੀ ਹੈ।

Inder Prajapati

This news is Content Editor Inder Prajapati