ਚੀਨ ਵਿਰੁੱਧ ''ਆਪ'' ਦਾ ਪ੍ਰਦਰਸ਼ਨ, ਗੋਪਾਲ ਰਾਏ ਬੋਲੇ- ''ਸਰਕਾਰ ਕੁਝ ਲੁਕਾ ਰਹੀ ਹੈ''

06/20/2020 5:12:42 PM

ਨਵੀਂ ਦਿੱਲੀ— ਆਮ ਆਦਮੀ ਪਾਰਟੀ ਨੇ ਸ਼ਨੀਵਾਰ ਭਾਵ ਅੱਜ ਚੀਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਹੈ ਅਤੇ ਨਾਅਰੇਬਾਜ਼ੀ ਕੀਤੀ।  'ਆਪ' ਨੇਤਾ ਗੋਪਾਲ ਰਾਏ ਨੇ ਪਾਰਟੀ ਦਫ਼ਤਰ ਵਿਚ ਭਾਰਤ-ਚੀਨ ਸਰਹੱਦ 'ਤੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੇ ਨਾਲ ਖੜ੍ਹੇ ਹਾਂ ਅਤੇ ਕੇਂਦਰ ਨੂੰ ਚੀਨ ਵਿਰੁੱਧ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਗੋਪਾਲ ਰਾਏ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਲ੍ਹ ਕਿਹਾ ਕਿ ਸਾਡੀ ਸਰਹੱਦ 'ਚ ਕੋਈ ਦਾਖਲ ਨਹੀਂ ਹੋਇਆ, ਤਾਂ ਫਿਰ ਸਵਾਲ ਇਹ ਉੱਠਦਾ ਹੈ ਕਿ ਸਾਡੇ 20 ਜਵਾਨ ਸ਼ਹੀਦ ਕਿਉਂ ਹੋਏ ਅਤੇ 76 ਫ਼ੌਜੀ ਜ਼ਖ਼ਮੀ ਕਿਵੇਂ ਹੋ ਗਏ ਹਨ।

ਸਾਨੂੰ ਲੱਗਦਾ ਹੈ ਕਿ ਸਰਕਾਰ ਕੁਝ ਲੁਕਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਸਾਰੇ ਸ਼ਹੀਦਾਂ ਦੇ ਪਰਿਵਾਰ ਵਾਲਿਆਂ ਨੂੰ 1-1 ਕਰੋੜ ਰੁਪਏ ਦੇਣੇ ਚਾਹੀਦੇ ਹਨ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਸਾਰੀਆਂ 70 ਵਿਧਾਨ ਸਭਾਵਾਂ 'ਤੇ ਇਸ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਭਾਰਤ ਅਤੇ ਚੀਨ ਵਿਚਾਲੇ ਲੱਦਾਖ ਦੀ ਗਲਵਾਨ ਘਾਟੀ 'ਚ ਹਿੰਸਕ ਝੜਪ 'ਚ ਭਾਰਤੀ ਫ਼ੌਜ ਦੇ 20 ਜਵਾਨ ਸ਼ਹੀਦ ਹੋ ਗਏ। ਹਿੰਸਕ ਝੜਪ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਸ਼ਾਮ ਯਾਨੀ ਕਿ ਕੱਲ ਸਾਰੇ ਦਲਾਂ ਦੀ ਬੈਠਕ ਬੁਲਾਈ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਸਾਡੀ ਸਰਹੱਦ 'ਚ ਕੋਈ ਵੀ ਦਾਖਲ ਨਹੀਂ ਹੋਇਆ, ਨਾ ਹੀ ਸਾਡੀ ਕਿਸੀ ਚੌਕੀ 'ਤੇ ਕਿਸੇ ਨੇ ਕਬਜ਼ਾ ਕੀਤਾ ਹੈ।

Tanu

This news is Content Editor Tanu