'AAP' ਨੇ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਖੋਲ੍ਹਿਆ ਮੋਰਚਾ, ਭਲਕੇ ਰਾਮਲੀਲਾ ਮੈਦਾਨ 'ਚ ਹੋਵੇਗੀ ਮਹਾਰੈਲੀ
Saturday, Jun 10, 2023 - 04:46 PM (IST)
ਨਵੀਂ ਦਿੱਲੀ- ਆਮ ਆਦਮ ਪਾਰਟੀ (ਆਪ) ਨੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ 11 ਜੂਨ ਯਾਨੀ ਕਿ ਭਲਕੇ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਮਹਾਰੈਲੀ ਕਰੇਗੀ। ਇਸ ਮਹਾਰੈਲੀ ਵਿਚ ਇਕ ਲੱਖ ਤੋਂ ਵਧੇਰੇ ਦਿੱਲੀ ਵਾਸੀ ਸ਼ਾਮਲ ਹੋਣਗੇ। ਇਸ ਆਰਡੀਨੈਂਸ ਖ਼ਿਲਾਫ਼ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕਾਂ ਦੇ ਦਰਮਿਆਨ ਆਪਣੀ ਗੱਲ ਰੱਖਣਗੇ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੂੰ ਹੁਣ ਤੱਕ ਇਸ ਆਰਡੀਨੈਂਸ ਖ਼ਿਲਾਫ਼ 10 ਵਿਰੋਧੀ ਧਿਰ ਦੀਆਂ ਪਾਰਟੀਆਂ ਦਾ ਸਮਰਥਨ ਵੀ ਮਿਲ ਚੁੱਕਾ ਹੈ। ਇਸ ਮਹਾਰੈਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਚ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਚੱਲ ਰਹੀਆਂ ਹਨ। ਇਸ ਨੂੰ ਲੈ ਕੇ ਪਾਰਟੀ ਦਾ ਕਹਿਣਾ ਹੈ ਕਿ ਇਸ ਰੈਲੀ ਵਿਚ ਇਕ ਲੱਖ ਤੋਂ ਜ਼ਿਆਦਾ ਲੋਕ ਇਕੱਠੇ ਹੋਣਗੇ ਅਤੇ ਇਸ ਆਰਡੀਨੈਂਸ ਖ਼ਿਲਾਫ਼ ਆਵਾਜ਼ ਚੁੱਕਣਗੇ।
ਇਹ ਵੀ ਪੜ੍ਹੋ- ਗੈਰ-ਲੋਕੰਤਤਰੀ ਹੈ ਕੇਂਦਰ ਦਾ ਆਰਡੀਨੈਂਸ, CM ਕੇਜਰੀਵਾਲ ਨੂੰ ਮਿਲਿਆ ਅਖਿਲੇਸ਼ ਦਾ ਸਾਥ
ਟਰਾਂਸਫਰ-ਪੋਸਟਿੰਗ 'ਤੇ ਸੁਪਰੀਮ ਕੋਰਟ ਦਾ ਕੀ ਸੀ ਫੈਸਲਾ?
ਸੁਪਰੀਮ ਕੋਰਟ ਨੇ 11 ਮਈ ਨੂੰ ਫ਼ੈਸਲਾ ਸੁਣਾਇਆ ਕਿ ਦਿੱਲੀ ਦੇ ਸਰਕਾਰੀ ਅਧਿਕਾਰੀਆਂ 'ਤੇ ਸਿਰਫ਼ ਚੁਣੀ ਹੋਈ ਸਰਕਾਰ ਦਾ ਹੀ ਕੰਟਰੋਲ ਹੋਵੇਗਾ। 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਇਕ ਰਾਏ 'ਚ ਕਿਹਾ- 'ਜਨਤਕ ਵਿਵਸਥਾ, ਪੁਲਸ ਅਤੇ ਜ਼ਮੀਨ ਨੂੰ ਛੱਡ ਕੇ ਉਪ ਰਾਜਪਾਲ ਬਾਕੀ ਸਾਰੇ ਮਾਮਲਿਆਂ ਵਿਚ ਦਿੱਲੀ ਸਰਕਾਰ ਦੀ ਸਲਾਹ ਅਤੇ ਸਹਿਯੋਗ ਨਾਲ ਹੀ ਕੰਮ ਕਰੇਗਾ।
ਇਹ ਵੀ ਪੜ੍ਹੋ- 3 ਸਾਲ ਦੀ ਬੱਚੀ ਨੂੰ ਯਾਦ ਹੈ ਹਨੂੰਮਾਨ ਚਾਲੀਸਾ, ਪਾਠ ਕਰ ਕੇ ਬਣਾਇਆ ਵਰਲਡ ਰਿਕਾਰਡ
ਕੇਂਦਰ ਨੇ ਆਰਡੀਨੈਂਸ ਜਾਰੀ ਕਰ ਦਿੱਤਾ
ਸੁਪਰੀਮ ਕੋਰਟ ਦੇ ਫ਼ੈਸਲੇ ਤੋਂ 7 ਦਿਨ ਬਾਅਦ ਕੇਂਦਰ ਸਰਕਾਰ ਨੇ 19 ਮਈ ਨੂੰ ਦਿੱਲੀ ਸਰਕਾਰ ਦੇ ਅਧਿਕਾਰਾਂ ਨੂੰ ਖੋਹਦੇ ਹੋਏ ਆਰਡੀਨੈਂਸ ਜਾਰੀ ਕੀਤਾ। ਆਰਡੀਨੈਂਸ ਮੁਤਾਬਕ ਦਿੱਲੀ 'ਚ ਅਧਿਕਾਰੀਆਂ ਦੇ ਤਬਾਦਲੇ-ਪੋਸਟਿੰਗ ਦਾ ਆਖ਼ਰੀ ਫ਼ੈਸਲਾ ਲੈਫਟੀਨੈਂਟ ਗਵਰਨਰ (LG) ਵਲੋਂ ਲਿਆ ਜਾਵੇਗਾ। ਮੁੱਖ ਮੰਤਰੀ ਨੂੰ ਇਸ ਵਿਚ ਕੋਈ ਅਧਿਕਾਰ ਨਹੀਂ ਹੋਵੇਗਾ।
ਇਹ ਵੀ ਪੜ੍ਹੋ- ਵਿਆਹ ਦੇ 17 ਦਿਨ ਬਾਅਦ ਪਤੀ ਬਣਿਆ ਹੈਵਾਨ, ਅਜਿਹਾ ਕਰੇਗਾ ਹਸ਼ਰ ਪਤਨੀ ਨੇ ਕਦੇ ਸੋਚਿਆ ਨਹੀਂ ਸੀ