ਆਮ ਆਦਮੀ ਪਾਰਟੀ ਹਰਿਆਣਾ ''ਚ 90 ਵਿਧਾਨ ਸਭਾ ਸੀਟਾਂ ''ਤੇ ਲੜੇਗੀ ਚੋਣ: ਸੰਜੇ ਸਿੰਘ

Thursday, Jul 18, 2024 - 05:32 PM (IST)

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਸੰਜੇ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ 'ਚ ਸਾਰੀਆਂ 90 ਸੀਟਾਂ 'ਤੇ ਚੋਣ ਲੜੇਗੀ। ਹਰਿਆਣਾ 'ਚ ਇਸ ਸਾਲ ਦੇ ਅਖ਼ੀਰ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸੰਜੇ ਸਿੰਘ ਨੇ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ‘ਆਪ’ ਹਰਿਆਣਾ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਾਰੀਆਂ 90 ਸੀਟਾਂ 'ਤੇ ਚੋਣ ਲੜੇਗੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਪਾਠਕ ਵੀ ਮੌਜੂਦ ਸਨ। ਸਿੰਘ ਨੇ ਬੇਰੁਜ਼ਗਾਰੀ, ਕਾਨੂੰਨ ਵਿਵਸਥਾ ਅਤੇ ਅਗਨੀਪਥ ਯੋਜਨਾ ਦੇ ਮੁੱਦਿਆਂ 'ਤੇ ਹਰਿਆਣਾ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਵਿਚ ਜਬਰੀ ਵਸੂਲੀ ਕੀਤੀ ਜਾ ਰਹੀ ਹੈ। ਅਸੀਂ ਦੇਖਿਆ ਕਿ ਅੰਦੋਲਨ ਦੌਰਾਨ ਕਿਸਾਨਾਂ ਨੂੰ ਕਿਵੇਂ ਕੁਚਲਿਆ ਗਿਆ। 

ਇਹ ਵੀ ਪੜ੍ਹੋ- ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈੱਸ ਹਾਦਸੇ ਦੀ ਸ਼ਿਕਾਰ, ਟਰੇਨ ਦੇ ਕਈ ਡੱਬੇ ਪਟੜੀ ਤੋਂ ਉਤਰੇ

ਸੰਜੇ ਸਿੰਘ ਨੇ ਕਿਹਾ ਕਿ ਹਰਿਆਣਾ 'ਚ ਬੇਰੁਜ਼ਗਾਰੀ ਵੀ ਵੱਡੀ ਸਮੱਸਿਆ ਹੈ। ਕੇਂਦਰ ਨੇ 2022 ਵਿਚ ਅਗਨੀਪਥ ਯੋਜਨਾ ਦਾ ਐਲਾਨ ਕੀਤਾ ਸੀ। ਇਸ ਸਕੀਮ ਤਹਿਤ 17½ ਤੋਂ 21 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਚਾਰ ਸਾਲਾਂ ਲਈ ਭਰਤੀ ਕਰਨ ਦੀ ਵਿਵਸਥਾ ਹੈ। ਇਨ੍ਹਾਂ ਵਿਚੋਂ 25 ਫੀਸਦੀ ਨੂੰ ਅਗਲੇ 15 ਸਾਲਾਂ ਤੱਕ ਸੇਵਾ ਵਿਚ ਬਰਕਰਾਰ ਰੱਖਣ ਦੀ ਯੋਜਨਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ 'ਆਪ' ਆਗੂਆਂ ਦੇ ਹਰਿਆਣਾ ਦੇ ਵੱਖ-ਵੱਖ ਖੇਤਰਾਂ ਜਿਵੇਂ ਰੋਹਤਕ, ਸੋਨੀਪਤ ਅਤੇ ਜੀਂਦ ਦੇ ਦੌਰੇ ਦੌਰਾਨ ਲੋਕਾਂ ਨੇ ਕਿਹਾ ਕਿ ਉਹ ਸੂਬੇ 'ਚ ਬਦਲਾਅ ਚਾਹੁੰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਦੇ ਲੋਕਾਂ ਨੇ ਕਾਂਗਰਸ, ਭਾਜਪਾ ਅਤੇ ਖੇਤਰੀ ਪਾਰਟੀਆਂ ਨੂੰ ਮੌਕਾ ਦਿੱਤਾ ਪਰ ਇਨ੍ਹਾਂ ਸਾਰਿਆਂ ਨੇ ਸੂਬੇ ਨੂੰ ਲੁੱਟਿਆ। ਮਾਨ ਨੇ ਕਿਹਾ ਕਿ ‘ਆਪ’ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ ਅਤੇ ਪਾਰਟੀ ਦਾ ਨਾਅਰਾ ਹੋਵੇਗਾ ‘ਬਦਲਾਂਗੇ ਹਰਿਆਣਾ ਦਾ ਹਾਲ, ਹੁਣ ਲਿਆਵਾਂਗੇ ਕੇਜਰੀਵਾਲ'।

ਇਹ ਵੀ ਪੜ੍ਹੋ- ਪੂਰੀ ਤਾਕਤ ਨਾਲ ਹਰਿਆਣਾ ਵਿਧਾਨ ਸਭਾ ਚੋਣਾਂ ਲੜੇਗੀ 'ਆਪ': CM ਭਗਵੰਤ ਮਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Tanu

Content Editor

Related News