ਹੁਣ HSGMC ਨੇ ਆਤਿਸ਼ੀ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਾਨੂੰਨੀ ਕਾਰਵਾਈ ਦੀ ਕੀਤੀ ਮੰਗ
Monday, Jan 19, 2026 - 05:45 PM (IST)
ਨੈਸ਼ਨਲ ਡੈਸਕ- ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਦੇ ਕਥਿਤ ਅਪਮਾਨ ਦੇ ਮਾਮਲੇ 'ਚ ਵਿਵਾਦ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਪੰਜਾਬ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਕਾਰਵਾਈ ਦੀ ਮੰਗ ਕੀਤੇ ਜਾਣ ਤੋਂ ਬਾਅਦ, ਹੁਣ ਹਰਿਆਣਾ ਦੀ ਗੁਰਦੁਆਰਾ ਕਮੇਟੀਨੇ ਵੀ ਆਤਿਸ਼ੀ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਐੱਚਐੱਸਜੀਪੀਸੀ) ਨੇ ਗੁਰੂ ਸਾਹਿਬਾਨ ਦੇ ਅਪਮਾਨ ਦੇ ਇਸ ਗੰਭੀਰ ਮਾਮਲੇ ਨੂੰ ਲੈ ਕੇ ਆਤਿਸ਼ੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੀ ਐੱਸ.ਜੀ.ਪੀ.ਸੀ. ਨੇ ਵੀ ਇਸ ਮਾਮਲੇ 'ਚ ਸਖ਼ਤ ਇਤਰਾਜ਼ ਜਤਾਉਂਦਿਆਂ ਕਾਨੂੰਨੀ ਕਾਰਵਾਈ ਦੀ ਗੱਲ ਕਹੀ ਸੀ। ਹੁਣ ਹਰਿਆਣਾ ਕਮੇਟੀ ਦੇ ਇਸ ਕਦਮ ਨਾਲ ਆਤਿਸ਼ੀ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਪਿਛਲੇ ਸਾਲ 350ਵੀਂ ਵਰ੍ਹੇਗੰਢ 'ਤੇ ਦਿੱਲੀ ਸਰਕਾਰ ਵੱਲੋਂ ਆਯੋਜਿਤ ਇਕ ਸਮਾਗਮ ਸਬੰਧੀ 6 ਜਨਵਰੀ ਨੂੰ ਵਿਧਾਨ ਸਭਾ ਸੈਸ਼ਨ 'ਚ ਹੋਈ ਚਰਚਾ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਸਿੱਖ ਗੁਰੂਆਂ ਦਾ ਕਥਿਤ ਤੌਰ 'ਤੇ ਅਪਮਾਨ ਕਰਨ ਦਾ ਮੁੱਦਾ ਇਕ ਵੱਡੇ ਰਾਜਨੀਤਿਕ ਵਿਵਾਦ 'ਚ ਤਬਦੀਲ ਹੋ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
