CM ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ ''ਆਪ'' ਦੀ ਹਰਿਆਣਾ ਇਕਾਈ ਦਾ ਵਿਰੋਧ ਪ੍ਰਦਰਸ਼ਨ

Tuesday, Mar 26, 2024 - 05:22 PM (IST)

ਅੰਬਾਲਾ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨੇ ਅੰਬਾਲਾ ਸਣੇ ਹਰਿਆਣਾ ਦੇ ਹੋਰ ਹਿੱਸਿਆਂ ਵਿਚ ਵਿਰੋਧ ਪ੍ਰਦਰਸ਼ਨ ਕੀਤਾ। 'ਆਪ' ਵਰਕਰ ਅੰਬਾਲਾ ਸਿਟੀ ਸਥਿਤ ਭਾਜਪਾ ਦੇ ਦਫ਼ਤਰ ਕੋਲ ਇਕੱਠੇ ਹੋਏ ਅਤੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। 'ਆਪ' ਨੇ ਕਰਨਾਲ, ਰੋਹਤਕ ਅਤੇ ਫਰੀਦਾਬਾਦ ਸਣੇ ਹਰਿਆਣਾ ਦੇ ਹੋਰ ਹਿੱਸਿਆਂ ਵਿਚ ਵੀ ਵਿਰੋਧ ਪ੍ਰਦਰਸ਼ਨ ਕੀਤਾ। 'ਆਪ' ਦੀ ਸੂਬਾ ਇਕਾਈ ਦੇ ਪ੍ਰਧਾਨ ਸੁਨੀਲ ਗੁਪਤਾ ਨੇ ਦੱਸਿਆ ਕਿ ਭਾਜਪਾ ਸਰਕਾਰ ਕੇਜਰੀਵਾਲ ਸਰਕਾਰ ਦੇ ਚੰਗੇ ਕੰਮਾਂ ਤੋਂ ਡਰੀ ਹੋਈ ਹੈ। 

ਇਹ ਵੀ ਪੜ੍ਹੋ-  'ਆਪ' ਦਾ ਪ੍ਰਦਰਸ਼ਨ: ਸੋਮਨਾਥ ਭਾਰਤੀ ਸਣੇ ਹਿਰਾਸਤ 'ਚ ਲਏ ਗਏ ਕਈ ਨੇਤਾ

 

ਸੁਸ਼ੀਲ ਗੁਪਤਾ ਨੇ ਕਿਹਾ ਕਿ ਤਾਨਾਸ਼ਾਹੀ ਮੋਦੀ ਸਰਕਾਰ 'ਆਪ' ਨੂੰ ਖ਼ਤਮ ਕਰਨਾ ਚਾਹੁੰਦੀ ਹੈ ਪਰ ਅੱਜ ਪੂਰਾ ਦੇਸ਼ ਈਮਾਨਦਾਰ ਨੇਤਾ ਅਰਵਿੰਦ ਕੇਜਰੀਵਾਲ ਅਤੇ 'ਆਪ' ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਵਿਰੋਧ ਪ੍ਰਦਰਸ਼ਨ ਦੌਰਾਨ 'ਆਪ' ਨੇ 22 ਮਾਰਚ ਨੂੰ ਕੁਰੂਕਸ਼ੇਤਰ ਵਿਚ ਪਾਰਟੀ ਵਰਕਰਾਂ ਅਤੇ ਨੇਤਾਵਾਂ 'ਤੇ ਪੁਲਸ ਵਲੋਂ ਕੀਤੇ ਗਏ ਲਾਠੀਚਾਰਜ ਨੂੰ ਲੈ ਕੇ ਹਰਿਆਣਾ ਦੀ ਭਾਜਪਾ ਸਰਕਾਰ 'ਤੇ ਵੀ ਨਿਸ਼ਾਨਾ ਵਿੰਨ੍ਹਿਆ। ਈਡੀ ਵਲੋਂ 21 ਮਾਰਚ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ 'ਆਪ' ਨੇ ਅਗਲੇ ਦਿਨ ਭਾਜਪਾ ਖਿਲਾਫ਼ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ। 

ਇਹ ਵੀ ਪੜ੍ਹੋ- ਦਿੱਲੀ 'ਚ ਹੁਣ ਜੇਲ੍ਹ ਤੋਂ ਚੱਲੀ ਸਰਕਾਰ, CM ਕੇਜਰੀਵਾਲ ਨੇ ਜਾਰੀ ਕੀਤਾ ਪਹਿਲਾ ਆਦੇਸ਼

'ਆਪ' ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ 'ਤੇ ਕੁਝ ਖਾਸ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਆਬਕਾਰੀ ਨੀਤੀ ਤਿਆਰ ਕਰਨ ਨਾਲ ਸਬੰਧਤ ਸਾਜ਼ਿਸ਼ ਵਿਚ ਸਿੱਧੇ ਤੌਰ 'ਤੇ ਸ਼ਾਮਲ ਹੋਣ ਦਾ ਦੋਸ਼ ਹੈ। ਕੇਜਰੀਵਾਲ ਨੂੰ ਦਿੱਲੀ ਦੀ ਇਕ ਅਦਾਲਤ ਨੇ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿਚ ਭੇਜਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News