''ਆਪ'' ਨੇ ਕੇਜਰੀਵਾਲ ਦੇ ਪਰਿਵਾਰ ਨੂੰ ਨਜ਼ਰਬੰਦ ਕਰਨ ਦਾ ਲਗਾਇਆ ਦੋਸ਼

Friday, Mar 22, 2024 - 12:23 PM (IST)

''ਆਪ'' ਨੇ ਕੇਜਰੀਵਾਲ ਦੇ ਪਰਿਵਾਰ ਨੂੰ ਨਜ਼ਰਬੰਦ ਕਰਨ ਦਾ ਲਗਾਇਆ ਦੋਸ਼

ਨਵੀਂ ਦਿੱਲੀ (ਵਾਰਤਾ)- ਆਮ ਆਦਮੀ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਵਾਲਿਆਂ ਨੂੰ ਨਜ਼ਰਬੰਦ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੇ ਦਮਨ ਨਾਲ ਕ੍ਰਾਂਤੀ ਨਹੀਂ ਰੁਕੇਗੀ। 'ਆਪ' ਨੇਤਾ ਅਤੇ ਦਿੱਲੀ ਦੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਪੂਰੀ ਗੁੰਡਾਗਰਦੀ ਹੋ ਰਹੀ ਹੈ। ਅਰਵਿੰਦ ਕੇਜਰੀਵਾਲ ਦੇ ਪਰਿਵਾਰ ਵਾਲਿਆਂ ਨੂੰ ਨਜ਼ਰਬੰਦ ਕੀਤਾ ਗਿਆ ਹੈ। ਘਰ ਵਾਲਿਆਂ ਨੂੰ ਕਿਸੇ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਪ੍ਰਦਰਸ਼ਨ ਨੂੰ ਰੋਕਿਆ ਜਾ ਰਿਹਾ ਹੈ। ਆਈ.ਟੀ.ਓ. 'ਤੇ ਪਹੁੰਚਦੇ ਹੀ ਪੁਲਸ ਜ਼ਬਰਨ ਚੁੱਕ ਕੇ ਲਿਜਾ ਰਹੀ ਹੈ। ਇੱਥੇ ਪੂਰੀ ਤਾਨਾਸ਼ਾਹੀ ਹੈ। ਲੋਕ ਸਬਾ ਚੋਣਾਂ ਜਿੱਤਣ ਲਈ ਤਾਨਾਸ਼ਾਹੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਜਿੱਥੇ ਵੀ ਹੋਣਗੇ ਉੱਥੇ ਹੀ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ ਰੁਕਣ ਵਾਲਾ ਨਹੀਂ ਹੈ। ਕਦੇ ਵੀ ਕਦਮ ਕਰਨ ਨਾਲ ਕ੍ਰਾਂਤੀ ਨਹੀਂ ਰੁਕੀ ਹੈ। ਦਮਨ ਕਰਨ ਨਾਲ ਇਕ-ਇਕ ਗਲੀ ਮੁਹੱਲੇ ਤੋਂ ਕੇਜਰੀਵਾਲ ਪੈਦਾ ਹੋਵੇਗਾ। 'ਆਪ' ਨੇਤਾ ਨੇ ਕਿਹਾ ਕਿ ਕੇਂਦਰ ਸਰਕਾਰ ਗੁੰਡਾਗਰਦੀ ਕਰ ਕੇ ਸਾਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ। ਦੱਸਣਯੋਗ ਹੈ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਕਈ ਵਰਕਰਾਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਹੈ ਅਤੇ ਆਈ.ਟੀ.ਓ. ਕੋਲ ਭਾਰੀ ਸੁਰੱਖਿਆ ਫ਼ੋਰਸ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਨੇੜੇ-ਤੇੜੇ ਭਾਰੀ ਬੈਰੀਕੇਡਿੰਗ ਕਰ ਦਿੱਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News