ਅੱਜ ਹੋਵੇਗੀ 'ਆਪ' ਤੇ ਕਾਂਗਰਸੀ ਲੀਡਰਾਂ ਦੀ ਮੀਟਿੰਗ, ਪੰਜਾਬ ਸਣੇ 5 ਸੂਬਿਆਂ 'ਚ ਸੀਟ ਸ਼ੇਅਰਿੰਗ 'ਤੇ ਕਰਨਗੇ ਚਰਚਾ
Friday, Jan 12, 2024 - 08:04 AM (IST)
ਨਵੀਂ ਦਿੱਲੀ (ਭਾਸ਼ਾ): ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦਾ ਮਿੱਲ ਕੇ ਮੁਕਾਲਬਾ ਕਰਨ ਲਈ 28 ਵਿਰੋਧੀ ਪਾਰਟੀਆਂ ਦੇ ਇੰਡੀਆ ਗਠਜੋੜ ਦੇ ਭਾਈਵਾਲ ਕਾਂਗਰਸ ਤੇ ਆਮ ਆਦਮੀ ਪਾਰਟੀ ਸੀਟ ਸ਼ੇਅਰਿੰਗ 'ਤੇ ਚਰਚਾ ਲਈ ਅੱਜ ਦਿੱਲੀ ਵਿਚ ਮੀਟਿੰਗ ਕਰਨਗੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ 'ਆਪ' ਦੇ ਸੂਤਰ ਨੇ ਦੱਸਿਆ ਇਕ ਇਹ ਚਰਚਾ ਕਾਂਗਰਸ ਦੇ ਸੀਨੀਅਰ ਆਗੂ ਮੁਕੁਲ ਵਾਸਨਿਕ ਦੀ ਰਿਹਾਇਸ਼ 'ਤੇ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਝਾਕੀ ਦੇ ਮੁੱਦੇ ’ਤੇ ਝੁਕੀ ਮੋਦੀ ਸਰਕਾਰ! ਅਗਲੇ ਤਿੰਨ ਸਾਲਾਂ ਲਈ ਕੀਤਾ ਇਹ ਫ਼ੈਸਲਾ
ਉਨ੍ਹਾਂ ਦੱਸਿਆ ਕਿ ਦੋਵਾਂ ਦਲਾਂ ਦੇ ਆਗੂਆਂ ਨੇ ਪਿਛਲੇ ਹਫ਼ਤੇ ਸੀਟ ਸ਼ੇਅਰਿੰਗ ਦੇ ਮੁੱਦੇ 'ਤੇ ਚਰਚਾ ਲਈ ਵਾਸਨਿਕ ਦੀ ਰਿਹਾਇਸ਼ 'ਤੇ ਮੀਟਿੰਗ ਕੀਤੀ ਸੀ ਪਰ ਠੋਸ ਗੱਲਬਾਤ ਤੋਂ ਇਨਕਾਰ ਕੀਤਾ ਸੀ। ਉਕਤ ਮੀਟਿੰਗ ਕਰੀਬ ਢਾਈ ਘੰਟੇ ਚੱਲੀ ਸੀ। ‘ਆਪ’ ਦੇ ਸੀਨੀਅਰ ਆਗੂ ਅਤੇ ਪਾਰਟੀ ਦੀ ਦਿੱਲੀ ਇਕਾਈ ਦੇ ਕਨਵੀਨਰ ਗੋਪਾਲ ਰਾਏ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਕਿਹਾ ਹੈ ਕਿ ਉਹ ਪੰਜਾਬ, ਹਰਿਆਣਾ, ਗੁਜਰਾਤ, ਗੋਆ ਅਤੇ ਦਿੱਲੀ ਸਮੇਤ ਪੰਜ ਰਾਜਾਂ ਵਿਚ ਕਾਂਗਰਸ ਨਾਲ ਗੱਠਜੋੜ ਕਰਕੇ ਚੋਣਾਂ ਲੜੇਗੀ। ਉਨ੍ਹਾਂ ਕਿਹਾ ਸੀ ਕਿ ਗਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਵੱਲੋਂ ਅਧਿਕਾਰਤ ਪੱਖ ਰੱਖਣ ਦੀ ਲੋੜ ਹੈ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਸੁਖਬੀਰ ਬਾਦਲ ਵੱਲੋਂ ਕੀਤੇ ਕੇਸ ਨੂੰ ਲੈ ਕੇ ਵੀ ਕਹੀਆਂ ਇਹ ਗੱਲਾਂ
ਰਾਘਵ ਚੱਢਾ ਵੀ ਹੋਣਗੇ ਮੀਟਿੰਗ 'ਚ ਸ਼ਾਮਲ
ਸੂਤਰਾਂ ਨੇ ਦਾਅਵਾ ਕੀਤਾ ਕਿ 'ਆਪ' ਨੇ ਕਾਂਗਰਸ ਨਾਲ ਗਠਜੋੜ ਕਰਕੇ ਦਿੱਲੀ ਦੀਆਂ ਸੱਤ ਲੋਕ ਸਭਾ ਸੀਟਾਂ 'ਚੋਂ ਚਾਰ 'ਤੇ ਚੋਣ ਲੜਨ ਦੀ ਇੱਛਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਉੱਤਰ ਪੂਰਬੀ ਦਿੱਲੀ, ਚਾਂਦਨੀ ਚੌਕ ਅਤੇ ਨਵੀਂ ਦਿੱਲੀ ਸੰਸਦੀ ਸੀਟਾਂ 'ਤੇ ਚੋਣ ਲੜਨ ਦੀ ਇੱਛੁਕ ਹੈ। 'ਆਪ' ਦੇ ਇਕ ਸੂਤਰ ਨੇ ਦੱਸਿਆ ਕਿ ਸੀਟ ਵੰਡ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਰਸਮੀ ਗੱਲਬਾਤ ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗੀ। ਕਾਂਗਰਸ ਨੇਤਾਵਾਂ ਨਾਲ ਪਹਿਲੀ ਮੀਟਿੰਗ ਵਿੱਚ, 'ਆਪ' ਦੀ ਨੁਮਾਇੰਦਗੀ ਇਸ ਦੇ ਰਾਸ਼ਟਰੀ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਅਤੇ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੇ ਕੀਤੀ। ਸੂਤਰਾਂ ਨੇ ਦੱਸਿਆ ਕਿ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਪਹਿਲੀ ਮੀਟਿੰਗ ਵਿੱਚ ਗੈਰਹਾਜ਼ਰ ਰਹੇ ਪਰ ਸ਼ੁੱਕਰਵਾਰ ਨੂੰ ਹੋਣ ਵਾਲੀ ਮੀਟਿੰਗ ਵਿਚ ਸ਼ਾਮਲ ਹੋਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8