ਹਰਿਆਣਾ ''ਚ ''ਆਪ'' ਤੇ ਜੇਜੇਪੀ ਗਠਜੋੜ ਦੀਆਂ ਕਿਆਸਅਰਾਈਆਂ ਖ਼ਤਮ, ਵੱਖ-ਵੱਖ ਲੜਨਗੀਆਂ ਚੋਣਾਂ

Friday, Aug 23, 2024 - 06:31 PM (IST)

ਹਰਿਆਣਾ : ਹਰਿਆਣਾ ਵਿੱਚ ਆਮ ਆਦਮੀ ਪਾਰਟੀ ਅਤੇ ਜਨਨਾਇਕ ਜਨਤਾ ਪਾਰਟੀ ਦਰਮਿਆਨ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਗਠਜੋੜ ਦੀਆਂ ਕਿਆਸਅਰਾਈਆਂ ਹੁਣ ਖ਼ਤਮ ਹੋ ਗਈਆਂ ਹਨ। ਅਕਤੂਬਰ 'ਚ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ 'ਚ ਦੋਵਾਂ ਪਾਰਟੀਆਂ ਵਿਚਾਲੇ ਕਿਸੇ ਵੀ ਤਰ੍ਹਾਂ ਦਾ ਗਠਜੋੜ ਨਹੀਂ ਹੋਵੇਗਾ। ਦੋਵੇਂ ਪਾਰਟੀਆਂ ਸੂਬੇ ਦੀਆਂ ਸਾਰੀਆਂ 90 ਸੀਟਾਂ 'ਤੇ ਵੱਖਰੇ ਤੌਰ 'ਤੇ ਚੋਣ ਲੜਨਗੀਆਂ।

ਇਹ ਵੀ ਪੜ੍ਹੋ ਰੂਹ ਕੰਬਾਊ ਵਾਰਦਾਤ : ਪੈਨਸ਼ਨ ਲੈਣ ਗਏ ਵਿਅਕਤੀ ਦੀ ਝਾੜੀਆਂ 'ਚੋਂ ਬਿਨਾਂ ਲੱਤਾਂ ਦੇ ਮਿਲੀ ਲਾਸ਼

'ਆਪ' ਅਤੇ ਜੇਜੇਪੀ ਦੀ ਸਿਖਰਲੀ ਲੀਡਰਸ਼ਿਪ ਨੇ ਗਠਜੋੜ ਦੀ ਅਣਹੋਂਦ ਨੂੰ ਲੈ ਕੇ ਆਪਣੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਜਨ ਨਾਇਕ ਜਨਤਾ ਪਾਰਟੀ ਦੇ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਜੀਂਦ ਸਥਿਤ ਆਪਣੇ ਦਫ਼ਤਰ 'ਚ ਸਪੱਸ਼ਟ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਆਮ ਆਦਮੀ ਪਾਰਟੀ ਨਾਲ ਕਿਸੇ ਵੀ ਤਰ੍ਹਾਂ ਦਾ ਗਠਜੋੜ ਨਹੀਂ ਹੋਇਆ ਹੈ। ਵੈਸੇ ਵੀ ਜੇਕਰ ਤੁਹਾਡਾ ਗਠਜੋੜ ਕਾਂਗਰਸ ਨਾਲ ਹੈ ਤਾਂ ਜੇਜੇਪੀ ਨਾਲ ਕਿਵੇਂ ਹੋਵੇਗਾ।

ਇਹ ਵੀ ਪੜ੍ਹੋ 25 ਕਿਲੋ ਸੋਨੇ ਦੇ ਗਹਿਣੇ ਪਾ ਮੰਦਰ ਪੁੱਜਾ ਪਰਿਵਾਰ, ਤਸਵੀਰਾਂ ਵਾਇਰਲ

ਫਤਿਹਾਬਾਦ 'ਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਪਾਠਕ ਨੇ ਵੀ ਜੇਜੇਪੀ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਜੇਜੇਪੀ ਨੂੰ ਵੀ ਆਪਣੇ ਕੰਮ 'ਤੇ ਧਿਆਨ ਦੇਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀ ਗਈ ਗਾਰੰਟੀ ਨੂੰ ਹਰਿਆਣੇ ਦੇ ਲੋਕਾਂ ਤੱਕ ਪਹੁੰਚਾਉਣ ਲਈ ‘ਆਪ’ ਵਰਕਰ ਘਰ-ਘਰ ਜਾ ਕੇ ਪਹੁੰਚ ਕਰਨਗੇ। ਕੇਜਰੀਵਾਲ ਦੀ ਗਰੰਟੀ ਹੀ ਇਸ ਚੋਣ ਵਿੱਚ ‘ਆਪ’ ਦੀ ਜਿੱਤ ਦਾ ਆਧਾਰ ਬਣੇਗੀ। ਸੱਤਾਧਾਰੀ ਭਾਜਪਾ 'ਤੇ ਹਮਲਾ ਕਰਦੇ ਹੋਏ ਸੰਦੀਪ ਪਾਠਕ ਨੇ ਕਿਹਾ ਕਿ ਜੇਕਰ ਉਨ੍ਹਾਂ ਦਾ ਕਾਰਜਕਾਲ ਚੰਗਾ ਹੁੰਦਾ ਤਾਂ ਚੋਣ ਸਾਲ 'ਚ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੂੰ ਹਟਾਉਣ ਦੀ ਲੋੜ ਨਹੀਂ ਸੀ।

ਇਹ ਵੀ ਪੜ੍ਹੋ ਰੂਹ ਕੰਬਾਊ ਵਾਰਦਾਤ : ਪਹਿਲਾਂ ਕੀਤਾ ਕਤਲ, ਫਿਰ ਪੈਟਰੋਲ ਪਾ ਸਾੜੀ ਲਾਸ਼, ਇੰਝ ਹੋਇਆ ਖ਼ੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News