ਹਰਿਆਣਾ ਵਿਧਾਨ ਸਭਾ ਚੋਣਾਂ: AAP ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਲਿਸਟ

Sunday, Sep 22, 2019 - 03:12 PM (IST)

ਹਰਿਆਣਾ ਵਿਧਾਨ ਸਭਾ ਚੋਣਾਂ: AAP ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਲਿਸਟ

ਚੰਡੀਗੜ੍ਹ—ਹਰਿਆਣਾ ਵਿਧਾਨ ਸਭਾ ਚੋਣਾਂ ਦਾ ਬਿਗੁੱਲ ਵੱਜਦਿਆਂ ਦੀ ਆਮ ਆਦਮੀ ਪਾਰਟੀ (ਆਪ) ਨੇ ਆਪਣੇ 22 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਇਸ ਲਿਸਟ 'ਚ 2 ਔਰਤਾਂ ਸਮੇਤ 20 ਉਮੀਦਵਾਰਾਂ ਦੇ ਨਾਂ ਐਲਾਨੇ ਗਏ ਹਨ। ਇਸ ਲਿਸਟ 'ਚ ਪਾਰਟੀ ਸੂਬਾ ਪ੍ਰਧਾਨ ਨਵੀਨ ਜੈਹਿੰਦ ਦਾ ਨਾਂ ਸ਼ਾਮਲ ਨਹੀਂ ਹੈ।

PunjabKesari

ਦੱਸ ਦੇਈਏ ਕਿ ਸ਼ਨੀਵਾਰ ਨੂੰ ਮੁੱਖ ਚੋਣ ਕਮਿਸ਼ਨ ਸੁਨੀਲ ਅਰੋੜਾ ਨੇ ਪ੍ਰੈੱਸ ਕਾਨਫਰੰਸ 'ਚ ਹਰਿਆਣਾ ਵਿਧਾਨ ਸਭਾ ਚੋਣਾਂ 2019 ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ 'ਚ 90 ਸੀਟਾਂ ਲਈ ਵਿਧਾਨ ਸਭਾ ਚੋਣਾਂ ਆਉਣ ਵਾਲੀ 21 ਅਕਤੂਬਰ ਨੂੰ ਹੋਣਗੀਆਂ ਅਤੇ 24 ਅਕਤੂਬਰ ਨੂੰ ਚੋਣਾਂ ਦੇ ਨਤੀਜੇ ਆਉਣਗੇ।


author

Iqbalkaur

Content Editor

Related News