ਹਰਿਆਣਾ ਚੋਣਾਂ ਲਈ 'ਆਪ' ਨੇ 19 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
Thursday, Sep 12, 2024 - 10:30 AM (IST)
ਹਰਿਆਣਾ - ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੀ ਛੇਵੀਂ ਸੂਚੀ ਵਿੱਚ 19 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। 'ਆਪ' ਨੇ ਪੰਚਕੂਲਾ ਤੋਂ ਸੀਨੀਅਰ ਆਗੂ ਪ੍ਰੇਮ ਗਰਗ ਨੂੰ ਟਿਕਟ ਦਿੱਤੀ ਹੈ। ਪਾਰਟੀ ਨੇ ਕਾਲਕਾ, ਅੰਬਾਲਾ ਸਿਟੀ, ਮੁਲਾਣਾ, ਸ਼ਾਹਬਾਦ, ਪਿਹੋਵਾ, ਗੂਹਲਾ, ਪਾਣੀਪਤ, ਜੀਂਦ, ਫਤਿਹਾਬਾਦ, ਏਲਨਾਬਾਦ, ਨਲਵਾ, ਲੋਹਾਰੂ, ਬਦਰਾ, ਦਾਦਰੀ, ਬਵਾਨੀ ਖੇੜਾ, ਕੋਸਲੀ, ਫਰੀਦਾਬਾਦ ਐੱਨਆਈਟੀ ਅਤੇ ਬਦਕਲ ਸੀਟ ਤੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਵੀ ਐਲਾਨ ਕੀਤਾ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਅਗਲੇ 5 ਦਿਨ ਬੰਦ ਰਹੇਗਾ ਇੰਟਰਨੈੱਟ
ਇਸ ਦੇ ਨਾਲ ਹੀ 'ਆਪ' ਨੇ ਮਨੀਸ਼ ਅਰੋੜਾ ਨੂੰ ਏਲਨਾਬਾਦ ਤੋਂ ਆਪਣਾ ਉਮੀਦਵਾਰ ਬਣਾਇਆ ਹੈ, ਜਦਕਿ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੇ ਇਸੇ ਸੀਟ ਤੋਂ ਆਪਣੇ ਸੀਨੀਅਰ ਆਗੂ ਅਭੈ ਸਿੰਘ ਚੌਟਾਲਾ ਨੂੰ ਉਮੀਦਵਾਰ ਬਣਾਇਆ ਹੈ। ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਓਪੀ ਗੁੱਜਰ ਕਾਲਕਾ ਤੋਂ, ਵਜ਼ੀਰ ਸਿੰਘ ਢਾਂਡਾ ਜੀਂਦ ਤੋਂ, ਕਮਲ ਬਿਸਲਾ ਫਤਿਹਾਬਾਦ ਤੋਂ, ਗੀਤਾ ਸ਼ਿਓਰਾਣ ਲੋਹਾਰੂ ਤੋਂ, ਓਪੀ ਵਰਮਾ ਬਡਖਲ ਤੋਂ ਅਤੇ ਹਿੰਮਤ ਯਾਦਵ ਕੋਸਲੀ ਤੋਂ ਚੋਣ ਲੜਨਗੇ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਜਾਰੀ ਹੋਇਆ ਸਖ਼ਤ ਫਰਮਾਨ, ਦੋ ਤੋਂ ਵੱਧ ਬੱਚੇ ਹੋਣ 'ਤੇ ਨਹੀਂ ਮਿਲੇਗੀ ਤਰੱਕੀ
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਨੇ ਪਹਿਲਾਂ 70 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਬੀਤੇ ਦਿਨ ਆਮ ਆਦਮੀ ਪਾਰਟੀ ਨੇ ਆਪਣੀ ਪੰਜਵੀਂ ਸੂਚੀ ਵਿਚ 9 ਉਮੀਦਵਾਰਾਂ ਦਾ ਐਲਾਨ ਕੀਤਾ ਸੀ ਅਤੇ ਅੱਜ 19 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬੁੱਧਵਾਰ ਨੂੰ 'ਆਪ' ਨੇ ਵਿਧਾਨ ਸਭਾ ਚੋਣਾਂ ਲਈ 30 ਉਮੀਦਵਾਰਾਂ ਦੇ ਨਾਂ ਜਾਰੀ ਕੀਤੇ, ਜਿਨ੍ਹਾਂ 'ਚ ਜੁਲਾਨਾ ਤੋਂ ਸਾਬਕਾ ਪਹਿਲਵਾਨ ਕਵਿਤਾ ਦਲਾਲ ਨੂੰ ਕਾਂਗਰਸ ਦੀ ਵਿਨੇਸ਼ ਫੋਗਾਟ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਯੋਗੇਸ਼ ਬੈਰਾਗੀ ਦੇ ਖ਼ਿਲਾਫ਼ ਮੈਦਾਨ 'ਚ ਉਤਾਰਿਆ ਗਿਆ ਹੈ।
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8