ਅਜੇ ਕੁਮਾਰ ਬਣੇ ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ

09/20/2019 11:36:45 PM

ਨਵੀਂ ਦਿੱਲੀ – ਝਾਰਖੰਡ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਅਜੇ ਕੁਮਾਰ ਨੂੰ ਪਾਰਟੀ ਨੇ ਸ਼ੁੱਕਰਵਾਰ ਨੂੰ ਕੌਮੀ ਬੁਲਾਰਾ ਨਿਯੁਕਤ ਕੀਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਮੌਜੂਦਗੀ ਵਿਚ ਕੁਮਾਰ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ। ਭਾਰਤੀ ਪੁਲਸ ਸੇਵਾ ਦੇ ਅਧਿਕਾਰੀ ਰਹਿ ਚੁੱਕੇ ਕੁਮਾਰ ਨੇ ਪਿਛਲੇ ਮਹੀਨੇ ਝਾਰਖੰਡ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਸੀ।

Inder Prajapati

This news is Content Editor Inder Prajapati