MCD ਦੀ ਸਥਾਈ ਕਮੇਟੀ ਦੇ ਇਕ ਮੈਂਬਰ ਦੀ ਚੋਣ ਨੂੰ ਲੈ ਕੇ ‘ਆਪ’ ਪਹੁੰਚੀ ਸੁਪਰੀਮ ਕੋਰਟ

Monday, Sep 30, 2024 - 04:15 AM (IST)

ਨਵੀਂ ਦਿੱਲੀ - ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਨਗਰ ਨਿਗਮ (ਐੱਮ. ਸੀ. ਡੀ.) ਦੀ ਸਥਾਈ ਕਮੇਟੀ ਦੇ ਇਕ ਮੈਂਬਰ ਦੀ ਚੋਣ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਤਕ ਪਹੁੰਚ ਕੀਤੀ ਹੈ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂ ਦਿੱਲੀ  ਦੀ ਮੁੱਖ ਮੰਤਰੀ ਆਤਿਸ਼ੀ ਨੇ ਦੋਸ਼ ਲਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਲੋਕਰਾਜ ਦੀ ਹੱਤਿਆ ਕਰ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ  ਕਿ 27 ਸਤੰਬਰ ਨੂੰ ਹੋਈ ਚੋਣ ਗੈਰ-ਕਾਨੂੰਨੀ ਤੇ ਗੈਰ-ਜਮਹੂਰੀ ਸੀ।

ਸੱਤਾਧਾਰੀ ‘ਆਪ’ ਤੇ ਕਾਂਗਰਸ ਦੇ ਕੌਂਸਲਰਾਂ ਵੱਲੋਂ  ਚੋਣ ਦਾ ਬਾਈਕਾਟ ਕਰਨ ਕਾਰਨ ਭਾਜਪਾ ਨੇ 18 ਮੈਂਬਰੀ ਐੱਮ. ਸੀ. ਡੀ. ਦੀ ਸਥਾਈ ਕਮੇਟੀ ਦੀ ਇਕ ਖਾਲੀ ਸੀਟ ਬਿਨਾਂ ਮੁਕਾਬਲਾ ਜਿੱਤੀ ਸੀ। ਭਾਜਪਾ ਨੇ ਉਕਤ ਖਾਲੀ ਅਹੁਦੇ ਨੂੰ ਭਰਨ ਲਈ ਚੋਣ ਨੂੰ ਲੈ ਕੇ ਦਿੱਲੀ ਦੀ ਮੇਅਰ ਸ਼ੈਲੀ ਓਬਰਾਏ ਵਿਰੁੱਧ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਦੀ ਆਪਣੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਲਈ ਸੁਪਰੀਮ ਕੋਰਟ ਨੂੰ ਕੁਝ ਦਿਨ ਪਹਿਲਾਂ ਬੇਨਤੀ ਕੀਤੀ ਸੀ।


Inder Prajapati

Content Editor

Related News