ਬਿਹਾਰ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਚੌਥੀ ਲਿਸਟ ਜਾਰੀ, 12 ਉਮੀਦਵਾਰਾਂ ਦਾ ਕੀਤਾ ਐਲਾਨ

Monday, Oct 20, 2025 - 11:33 AM (IST)

ਬਿਹਾਰ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਚੌਥੀ ਲਿਸਟ ਜਾਰੀ, 12 ਉਮੀਦਵਾਰਾਂ ਦਾ ਕੀਤਾ ਐਲਾਨ

ਨੈਸ਼ਨਲ ਡੈਸਕ- ਆਮ ਆਦਮੀ ਪਾਰਟੀ (AAP) ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੌਥੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਵਿੱਚ 12 ਨਵੇਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਚੌਥੀ ਲਿਸਟ ਦੇ ਜਾਰੀ ਹੋਣ ਨਾਲ, ਆਮ ਆਦਮੀ ਪਾਰਟੀ ਹੁਣ ਤੱਕ ਕੁੱਲ 99 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। 

PunjabKesari

ਪਾਰਟੀ ਨੇ ਪਹਿਲਾਂ ਹੀ ਇਹ ਐਲਾਨ ਕੀਤਾ ਹੋਇਆ ਹੈ ਕਿ ਉਹ ਬਿਹਾਰ ਦੀਆਂ ਸਾਰੀਆਂ 243 ਸੀਟਾਂ 'ਤੇ ਇਕੱਲਿਆਂ ਹੀ ਚੋਣ ਲੜੇਗੀ, ਜਿਸ ਦੌਰਾਨ ਹੁਣ ਤੱਕ ਪਾਰਟੀ ਪਹਿਲੀ ਲਿਸਟ ਰਾਹੀਂ 11, ਦੂਜੀ ਲਿਸਟ ਰਾਹੀਂ 48 ਤੇ ਤੀਜੀ ਲਿਸਟ ਰਾਹੀਂ 28 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

ਇਹ ਵੀ ਪੜ੍ਹੋ- ਤੜਕਸਾਰ ਲੱਗੀ ਅੱਗ ਨੇ ਮਚਾਇਆ ਤਾਂਡਵ ! 1 ਦੀ ਹੋਈ ਮੌਤ, 3 ਹੋਰ ਗੰਭੀਰ ਜ਼ਖ਼ਮੀ


author

Harpreet SIngh

Content Editor

Related News