''ਆਪ'' ਪਾਰਟੀ ਦਾ ਦਾਅਵਾ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗਿਆ ''ਨਜ਼ਰਬੰਦ''

Tuesday, Dec 08, 2020 - 06:36 PM (IST)

''ਆਪ'' ਪਾਰਟੀ ਦਾ ਦਾਅਵਾ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗਿਆ ''ਨਜ਼ਰਬੰਦ''

ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ ਅੱਜ ਯਾਨੀ ਕਿ ਮੰਗਲਵਾਰ ਨੂੰ ਕਿਸਾਨ ਵਲੋਂ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਭਾਰਤ ਬੰਦ ਨੂੰ ਆਮ ਆਦਮੀ ਪਾਰਟੀ (ਆਪ) ਨੇ ਵੀ ਸਮਰਥਨ ਦਿੱਤਾ ਹੈ। ਇਸ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁਲਸ ਨੇ ਘਰ 'ਚ ਹੀ ਨਜ਼ਰਬੰਦ ਕਰ ਦਿੱਤਾ ਹੈ। ਹਾਲਾਂਕਿ ਪੁਲਸ ਨੇ ਪਾਰਟੀ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ। 'ਆਪ' ਪਾਰਟੀ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇਸ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਕਿਸਾਨਾਂ ਦਾ ਸਿਦਕ ਤੇ ਹੌਂਸਲਾ : ‘ਅਸੀਂ ਵੱਡੇ ਦਿਲਾਂ ਵਾਲੇ, ਕਦੇ ਨਹੀਓਂ ਡੋਲਦੇ’ (ਵੇਖੋ ਤਸਵੀਰਾਂ)

PunjabKesari

'ਆਪ' ਨੇ ਟਵੀਟ ਕਰ ਕੇ ਦਾਅਵਾ ਕੀਤਾ ਹੈ ਕਿ ਦਿੱਲੀ ਪੁਲਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿੰਘੂ ਸਰਹੱਦ ਤੋਂ ਆਉਣ ਮਗਰੋਂ ਹੀ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਪਾਰਟੀ ਦੇ ਇਕ ਬੁਲਾਰੇ ਨੇ ਕਿਹਾ ਕਿ ਜਦੋਂ ਤੋਂ ਕੇਜਰੀਵਾਲ ਸਿੰਘੂ ਸਰਹੱਦ ਤੋਂ ਕਿਸਾਨਾਂ ਨੂੰ ਮਿਲ ਕੇ ਪਰਤੇ ਹਨ, ਉਦੋਂ ਤੋਂ ਉਨ੍ਹਾਂ ਨੂੰ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਦਿੱਲੀ ਪੁਲਸ ਨੇ ਕੇਜਰੀਵਾਲ ਦੇ ਘਰ ਦੇ ਚਾਰੋਂ ਪਾਸੇ ਬੈਰੀਕੇਡ ਲਾ ਦਿੱਤੇ ਹਨ। ਗ੍ਰਹਿ ਮੰਤਰਾਲਾ ਦੇ ਆਦੇਸ਼ ਮਗਰੋਂ ਉਨ੍ਹਾਂ ਨੂੰ ਨਜ਼ਰਬੰਦ ਵਾਲੀ ਸਥਿਤੀ ਵਿਚ ਰੱਖਿਆ ਗਿਆ ਹੈ। ਬੁਲਾਰੇ ਨੇ ਕਿਹਾ ਕਿ ਨਾ ਕਿਸੇ ਨੂੰ ਕੇਜਰੀਵਾਲ ਦੇ ਘਰ ਦੇ ਅੰਦਰ ਜਾਣ ਦਿੱਤਾ ਜਾ ਰਿਹਾ ਹੈ ਨਾ ਕਿਸੇ ਨੂੰ ਬਾਹਰ। ਕਿਸਾਨ ਅੰਦੋਲਨ ਦਾ ਸਮਰਥਨ ਕਰਨ ਦੀ ਵਜ੍ਹਾ ਤੋਂ ਭਾਜਪਾ ਨੇ ਕੇਜਰੀਵਾਲ ਨੂੰ ਘਰ 'ਚ ਨਜ਼ਰਬੰਦ ਕੀਤਾ ਹੈ। 

PunjabKesari

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਹੱਕਾਂ ਦੀ ਲੜਾਈ ਲਈ ਧਰਨੇ 'ਚ ਬੀਬੀਆਂ ਵੀ ਡਟੀਆਂ (ਵੇਖੋ ਤਸਵੀਰਾਂ)

ਦੱਸਣਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਯਾਨੀ ਕਿ ਕੱਲ੍ਹ ਹਰਿਆਣਾ-ਦਿੱਲੀ ਸਰਹੱਦ 'ਤੇ ਸਥਿਤ ਸਿੰਘੂ ਸਰਹੱਦ 'ਤੇ ਡਟੇ ਕਿਸਾਨਾਂ ਨੂੰ ਮਿਲਣ ਪਹੁੰਚੇ ਸਨ। ਕੇਜਰੀਵਾਲ ਨਾਲ ਡਿਪਟੀ ਸੀ. ਐੱਮ. ਮਨੀਸ਼ ਸਿਸੋਦੀਆ ਵੀ ਕਿਸਾਨਾਂ ਨੂੰ ਭਰੋਸਾ ਦੇ ਰਹੇ ਸਨ। ਕੇਜਰੀਵਾਲ ਨੇ ਕਿਸਾਨਾਂ ਨਾਲ ਮੁਲਾਕਾਤ ਕਰ ਕੇ ਉੱਥੋਂ ਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਸੇਵਾਦਾਰ ਹੈ। ਕੇਜਰੀਵਾਲ ਨੇ ਕਿਹਾ ਸੀ ਕਿ ਕਿਸਾਨਾਂ ਦਾ ਮੁੱਦਾ ਅਤੇ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ। ਮੈਂ ਅਤੇ ਮੇਰੀ ਪਾਰਟੀ ਉਨ੍ਹਾਂ ਨਾਲ ਖੜ੍ਹੇ ਹਾਂ। ਕਿਸਾਨਾਂ ਦਾ ਅੰਦੋਲਨ ਸ਼ੁਰੂ ਹੋਣ ਦੇ ਸਮੇਂ ਦਿੱਲੀ ਪੁਲਸ ਨੇ ਸਾਡੇ ਤੋਂ 9 ਸਟੇਡੀਅਮ ਨੂੰ ਜੇਲ੍ਹ 'ਚ ਤਬਦੀਲ ਕਰਨ ਦੀ ਇਜਾਜ਼ਤ ਮੰਗੀ ਸੀ। ਮੇਰੇ ਉੱਪਰ ਦਬਾਅ ਬਣਾਇਆ ਸੀ ਪਰ ਮੈਂ ਆਗਿਆ ਨਹੀਂ ਦਿੱਤੀ।

ਇਹ ਵੀ ਪੜ੍ਹੋ: ਸਿੰਘੂ ਸਰਹੱਦ ਪੁੱਜੇ ਅਰਵਿੰਦ ਕੇਜਰੀਵਾਲ, ਕਿਹਾ- ਕਿਸਾਨਾਂ ਦਾ ਮੁੱਦਾ ਅਤੇ ਸੰਘਰਸ਼ ਬਿਲਕੁੱਲ ਜਾਇਜ਼

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

Tanu

Content Editor

Related News