ਤਿਹਾੜ ਜੇਲ੍ਹ ''ਚ ਬੰਦ ਕੇਜਰੀਵਾਲ ਦਾ ਤੇਜ਼ੀ ਨਾਲ ਘੱਟ ਰਿਹੈ ਵਜ਼ਨ, ਚਿੰਤਾ ''ਚ ਡਾਕਟਰ

Wednesday, Apr 03, 2024 - 06:34 PM (IST)

ਨਵੀਂ ਦਿੱਲੀ- ਸ਼ਰਾਬ ਘਪਲੇ ਮਾਮਲੇ ਵਿਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵਜ਼ਨ ਜੇਲ੍ਹ ਵਿਚ ਤੇਜ਼ੀ ਨਾਲ ਘੱਟ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਨੇ ਇਹ ਦਾਅਵਾ ਕੀਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਗ੍ਰਿਫ਼ਤਾਰੀ ਮਗਰੋਂ ਹੁਣ ਤੱਕ ਕੇਜਰੀਵਾਲ ਦਾ ਸਾਢੇ 4 ਕਿਲੋ ਵਜ਼ਨ ਘੱਟ ਹੋਇਆ ਹੈ। ਇਹ ਵੀ ਦੱਸਿਆ ਗਿਆ ਹੈ ਕਿ ਤੇਜ਼ੀ ਨਾਲ ਡਿੱਗਦੇ ਵਜ਼ਨ ਕਾਰਨ ਡਾਕਟਰਾਂ ਨੇ ਵੀ ਚਿੰਤਾ ਜਤਾਈ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਦਾ ਸ਼ੂਗਰ ਦਾ ਪੱਧਰ ਵੀ ਘੱਟ ਹੋਣ ਦੀ ਗੱਲ ਸਾਹਮਣੇ ਆਈ ਸੀ। 

ਇਹ ਵੀ ਪੜ੍ਹੋ- ਕੇਜਰੀਵਾਲ ਦੀ ਤਿਹਾੜ ਜੇਲ੍ਹ 'ਚ ਬੇਚੈਨੀ ਭਰੀ ਲੰਘੀ ਰਾਤ; ਸ਼ੂਗਰ ਦਾ ਪੱਧਰ ਡਿੱਗਿਆ, 6 ਲੋਕਾਂ ਨੂੰ ਮਿਲਣ ਦੀ ਮੰਗੀ ਇਜਾਜ਼ਤ

ਜੇਲ੍ਹ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਦਿੱਤੀ ਗਈ ਕਿ ਕੇਜਰੀਵਾਲ ਨੂੰ ਜਦੋਂ ਤਿਹਾੜ ਜੇਲ੍ਹ ਲਿਆਂਦਾ ਗਿਆ ਤਾਂ ਮੈਡੀਕਲ ਪਰੀਖਣ ਵਿਚ ਉਨ੍ਹਾਂ ਦੇ ਸ਼ੂਗਰ ਦਾ ਪੱਧਰ 50 ਤੋਂ ਘੱਟ ਪਾਇਆ ਗਿਆ। ਇਸ ਤੋਂ ਬਾਅਦ ਡਾਕਟਰਾਂ ਦੀ ਸਲਾਹ 'ਤੇ ਉਨ੍ਹਾਂ ਨੂੰ ਦਵਾਈ ਦਿੱਤੀ ਗਈ। ਈਡੀ ਰਿਮਾਂਡ ਦੌਰਾਨ ਵੀ ਉਨ੍ਹਾਂ ਦੀ ਸ਼ੂਗਰ ਦਾ ਪੱਧਰ ਘੱਟ ਸੀ। ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕੇਜਰੀਵਾਲ ਦੀ ਸਿਹਤ ਦਾ ਪੂਰੀ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੀ ਸਿਹਤ ਦੀ ਲਗਾਤਾਰ ਜਾਂਚ ਕਰਵਾਈ ਜਾ ਰਹੀ ਹੈ। ਕੇਜਰੀਵਾਲ ਦੀ ਸਿਹਤ ਨੂੰ ਧਿਆਨ ਵਿਚ ਰੱਖ ਕੇ ਹੀ ਉਨ੍ਹਾਂ ਨੂੰ ਘਰ ਦਾ ਖਾਣਾ ਖਾਣ ਦੀ ਇਜਾਜ਼ਤ ਕੋਰਟ ਵਲੋਂ ਦਿੱਤੀ ਗਈ ਸੀ। ਕੇਜਰੀਵਾਲ ਦਾ ਲੰਚ ਅਤੇ ਡਿਨਰ ਉਨ੍ਹਾਂ ਦੇ ਘਰ ਤੋਂ ਪਹੁੰਚਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਆਬਕਾਰੀ ਨੀਤੀ ਮਾਮਲਾ: 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਰਹਿਣਗੇ ਕੇਜਰੀਵਾਲ

ਦੱਸਣਯੋਗ ਹੈ ਕਿ ਕੇਜਰੀਵਾਲ ਨੂੰ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 10 ਦਿਨਾਂ ਤੱਕ ਈਡੀ ਦੀ ਰਿਮਾਂਡ 'ਤੇ ਰਹੇ ਅਤੇ ਸਵਾਲਾਂ ਦਾ ਸਾਹਮਣਾ ਕੀਤਾ। ਇਸ ਤੋਂ ਬਾਅਦ 1 ਅਪ੍ਰੈਲ ਨੂੰ ਕੋਰਟ ਨੇ ਉਨ੍ਹਾਂ ਨੂੰ 15 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਜੇਲ੍ਹ ਵਿਚ ਰਹਿਣਾ ਪਵੇਗਾ। ਇਹ ਪਹਿਲਾ ਮੌਕਾ ਹੈ ਜਦੋਂ ਅਹੁਦੇ 'ਤੇ ਰਹਿੰਦੇ ਹੋਏ ਕਿਸੇ ਮੁੱਖ ਮੰਤਰੀ ਨੂੰ ਜੇਲ੍ਹ ਜਾਣਾ ਪਿਆ ਹੈ। ਕੇਜਰੀਵਾਲ ਨੂੰ ਤਿਹਾੜ ਜੇਲ੍ਹ ਨੰਬਰ-2 ਵਿਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ- ਅਰਵਿੰਦ ਕੇਜਰੀਵਾਲ ਨੂੰ 15 ਦਿਨਾਂ ਲਈ ਜੇਲ੍ਹ ਭੇਜਿਆ, ਤਿਹਾੜ ਜੇਲ੍ਹ ਨੰਬਰ-2 'ਚ ਰੱਖਿਆ ਜਾਵੇਗਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News