'ਮੋਦੀ ਸਰਕਾਰ ਉਹ ਹੀ ਕਰ ਰਹੀ ਹੈ, ਜੋ ਇੰਦਰਾ ਗਾਂਧੀ ਨੇ ਐਮਰਜੈਂਸੀ ਦੌਰਾਨ ਕੀਤਾ ਸੀ'

02/27/2023 4:27:09 PM

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਨੇ ਮੌਜੂਦਾ ਹਲਾਤ ਦੀ ਤੁਲਨਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਰਜਕਾਲ 'ਚ ਲਾਗੂ ਐਮਰਜੈਂਸੀ ਨਾਲ ਕੀਤੀ। 'ਆਪ' ਪਾਰਟੀ ਮੁਤਾਬਕ ਦਿੱਲੀ ਪੁਲਸ ਨੇ ਐਤਵਾਰ ਤੋਂ ਉਸ ਦੇ ਕਰੀਬ 80 ਫ਼ੀਸਦੀ ਨੇਤਾਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 'ਆਪ' ਬੁਲਾਰੇ ਸੌਰਭ ਭਾਰਦਵਾਜ ਨੇ ਕਿਹਾ ਕਿ ਇਹ ਐਮਰਜੈਂਸੀ ਦੇ ਸੰਕੇਤ ਹਨ, ਜੋ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਸਾਲ 1975 'ਚ ਲਾਗੂ ਕਰਨ ਦੇ ਸਮੇਂ ਕੀਤਾ ਸੀ। 

ਇਹ ਵੀ ਪੜ੍ਹੋ- ਵੱਡੀ ਖ਼ਬਰ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ CBI ਨੇ ਕੀਤਾ ਗ੍ਰਿਫ਼ਤਾਰ

ਸੀ. ਬੀ. ਆਈ. ਨੇ ਐਤਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਹੁਣ ਰੱਦ ਕੀਤੀ ਜਾ ਚੁੱਕੀ ਆਬਕਾਰੀ ਨੀਤੀ 'ਚ ਭ੍ਰਿਸ਼ਟਾਚਾਰ ਦੇ ਸਿਲਸਿਲੇ 'ਚ ਗ੍ਰਿਫ਼ਤਾਰ ਕੀਤਾ ਸੀ। ਸੀ. ਬੀ. ਆਈ. ਨੇ ਜਿਸ ਦਫ਼ਤਰ 'ਚ ਸਿਸੋਦੀਆ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਸੀ, ਉਸ ਕੋਲ ਵਿਰੋਧ ਪ੍ਰਦਰਸ਼ਨ ਕਰ ਰਹੇ 'ਆਪ' ਸੰਸਦ ਮੈਂਬਰ ਸੰਜੇ ਸਿੰਘ ਅਤੇ ਮੰਤਰੀ ਗੋਪਾਲ ਰਾਏ ਸਮੇਤ 50 ਲੋਕਾਂ ਨੂੰ ਦਿੱਲੀ ਪੁਲਸ ਨੇ ਹਿਰਾਸਤ 'ਚ ਲਿਆ।

ਸੌਰਭ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੱਕ ਹਿਰਾਸਤ 'ਚ ਰੱਖਣਾ ਗੈਰ-ਕਾਨੂੰਨੀ ਸੀ। ਕੱਲ ਤੋਂ ਆਮ ਆਦਮੀ ਪਾਰਟੀ ਵਾਰ-ਵਾਰ ਆਖ ਰਹੀ ਹੈ ਕਿ ਨਾ ਸਿਰਫ਼ ਮਨੀਸ਼ ਸਿਸੋਦੀਆ ਜੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਸਗੋਂ ਇਸ ਦੇ ਕਰੀਬ 80 ਫ਼ੀਸਦੀ ਨੇਤਾਵਾਂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਬਾਰੇ ਪੁੱਛਣ 'ਤੇ ਕੇਂਦਰ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ ਹਿਰਾਸਤ 'ਚ ਲਿਆ ਗਿਆ ਹੈ। ਸੌਰਭ ਨੇ ਕਿਹਾ ਕਿ ਮੈਂ ਇਹ ਪੁੱਛਣਾ ਚਾਹੁੰਦਾ ਹਾਂ ਕਿ ਕੀ ਹਿਰਾਸਤ ਦਾ ਸਮਾਂ ਇਕ ਘੰਟਾ, ਦੋ ਘੰਟੇ ਜਾਂ 3 ਘੰਟੇ ਦਾ ਸੀ। ਹੁਣ ਤਾਂ 24 ਘੰਟੇ ਹੋ ਗਏ ਹੋਣਗੇ। ਕੀ ਪੁਲਸ ਇੰਨੇ ਵੱਡੇ ਨੇਤਾਵਾਂ ਨੂੰ 24 ਘੰਟਿਆਂ ਲਈ ਹਿਰਾਸਤ 'ਚ ਲੈ ਸਕਦੀ ਹੈ? ਕਾਨੂੰਨ 'ਚ ਇਸ ਤਰ੍ਹਾਂ ਦੀ ਕੋਈ ਵਿਵਸਥਾ ਨਹੀਂ ਹੈ। 

ਇਹ ਵੀ ਪੜ੍ਹੋ- ਸਿਸੋਦੀਆ ਤੋਂ CBI ਦੀ ਪੁੱਛ-ਗਿੱਛ ਜਾਰੀ, ਵਿਰੋਧ ਪ੍ਰਦਰਸ਼ਨ ਕਰ ਰਹੇ 'ਆਪ' ਨੇਤਾ ਹਿਰਾਸਤ 'ਚ

ਸਿਸੋਦੀਆ ਦੀ ਗ੍ਰਿਫ਼ਤਾਰੀ 'ਤੇ ਸਵਾਲ ਚੁੱਕਦੇ ਹੋਏ ਸੌਰਭ ਨੇ ਕਿਹਾ ਕਿ ਸੀ. ਬੀ. ਆਈ. ਕੋਲ ਸਾਰੀਆਂ ਫਾਈਲਾਂ ਹਨ ਪਰ ਉਨ੍ਹਾਂ ਖ਼ਿਲਾਫ਼ ਕੁਝ ਵੀ ਨਹੀਂ ਮਿਲਿਆ। ਗ੍ਰਿਫ਼ਤਾਰੀ ਦੇ ਸਮੇਂ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਕੀ ਉਹ ਦੇਸ਼ ਤੋਂ ਦੌੜ ਰਹੇ ਸਨ, ਉਹ ਪਿਛਲੇ 10 ਮਹੀਨਿਆਂ 'ਚ ਨਹੀਂ ਦੌੜੇ, ਤਾਂ ਹੁਣ ਕੀ ਦੌੜਨਗੇ। ਸੌਰਭ ਨੇ ਕਿਹਾ ਕਿ ਸ਼ਰਾਬ ਨੀਤੀ ਨੂੰ ਮਨਜ਼ੂਰੀ ਦੇ ਕੇ ਇਸ ਨੂੰ ਨੋਟੀਫਾਈ ਕਰਨ ਵਾਲੇ ਸਾਬਕਾ ਉਪ ਰਾਜਪਾਲ ਅਨਿਲ ਬੈਜਲ ਤੋਂ ਵੀ ਪੁੱਛ-ਗਿੱਛ ਕੀਤੀ ਜਾਣੀ ਚਾਹੀਦੀ ਹੈ।


Tanu

Content Editor

Related News