''ਆਪ'' ਨੇ ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦੀ ਕੀਤੀ ਨਿੰਦਾ, ਕਿਹਾ- ਵਿਭਵ ''ਤੇ ਸਖ਼ਤ ਐਕਸ਼ਨ ਲੈਣਗੇ CM
Tuesday, May 14, 2024 - 06:04 PM (IST)
ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦੀ ਨਿੰਦਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਨੂੰ ਗੰਭੀਰਤਾ ਨਾਲ ਲਿਆ ਹੈ। ‘ਆਪ’ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਦੱਸਿਆ ਕਿ ਮਾਲੀਵਾਲ ਕੱਲ੍ਹ ਸਵੇਰੇ ਸੀ.ਐੱਮ. ਕੇਜਰੀਵਾਲ ਨੂੰ ਮਿਲਣ ਲਈ ਮੁੱਖ ਮੰਤਰੀ ਨਿਵਾਸ ਪਹੁੰਚੇ ਸਨ। ਉਹ ਡਰਾਇੰਗ ਰੂਮ ਵਿੱਚ ਇੰਤਜ਼ਾਰ ਕਰ ਰਹੇ ਸਨ, ਜਦੋਂ ਮੁੱਖ ਮੰਤਰੀ ਦੇ ਨਿੱਜੀ ਸਹਾਇਕ (ਪੀ.ਏ.) ਵਿਭਵ ਕੁਮਾਰ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ।
स्वाति मालीवाल के आरोप पर संजय सिंह का बयान pic.twitter.com/gc2VopzlMk
— AAP (@AamAadmiParty) May 14, 2024
ਸੰਜੇ ਸਿੰਘ ਨੇ ਦੱਸਿਆ ਕਿ ਮਾਲੀਵਾਲ ਨੇ 102 ਨੰਬਰ ’ਤੇ ਫੋਨ ਕਰਕੇ ਪੁਲਸ ਨੂੰ ਇਸ ਪੂਰੇ ਮਾਮਲੇ ਦੀ ਸੂਚਨਾ ਦਿੱਤੀ। ਇਸ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ, ਘੱਟ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਸਾਰੀ ਘਟਨਾ ਦਾ ਨੋਟਿਸ ਲੈਂਦਿਆਂ ਇਸ ਪੂਰੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਪਾਰਟੀ ਅਜਿਹੇ ਲੋਕਾਂ ਦਾ ਸਮਰਥਨ ਨਹੀਂ ਕਰਦੀ। ਅੱਜ ਪਹਿਲੀ ਵਾਰ ਪਾਰਟੀ ਨੇ ਮੰਨਿਆ ਕਿ ਕੇਜਰੀਵਾਲ ਦੇ ਪੀ.ਏ. ਵਿਭਵ ਕੁਮਾਰ ਨੇ ਮਾਲੀਵਾਲ ਨਾਲ ਬਦਸਲੂਕੀ ਕੀਤੀ ਸੀ।