ਹਰਿਆਣਾ ਵਿਧਾਨ ਸਭਾ ਚੋਣਾਂ 'ਚ 'AAP' ਨੇ ਉਤਾਰੇ 20 ਉਮੀਦਵਾਰ

Monday, Sep 09, 2024 - 03:59 PM (IST)

ਹਰਿਆਣਾ ਵਿਧਾਨ ਸਭਾ ਚੋਣਾਂ 'ਚ 'AAP' ਨੇ ਉਤਾਰੇ 20 ਉਮੀਦਵਾਰ

ਨਵੀਂ ਦਿੱਲੀ- ਹਰਿਆਣਾ ਵਿਧਾਨ ਸਭਾ ਚੋਣਾਂ ਆਉਣ ਵਾਲੀ 5 ਅਕਤੂਬਰ ਨੂੰ ਹੋਣਗੀਆਂ। ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀ ਪੂਰੀ ਤਰ੍ਹਾਂ ਸਰਗਰਮ ਹਨ। ਇਸ ਦਰਮਿਆਨ ਆਮ ਆਦਮੀ ਪਾਰਟੀ (ਆਪ) ਨੇ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਪਹਿਲੀ ਲਿਸਟ 'ਚ 20 ਉਮੀਦਵਾਰਾਂ ਨੂੰ ਥਾਂ ਦਿੱਤੀ ਗਈ ਹੈ। ਇਕ ਪਾਸੜ ਐਲਾਨ ਅਜਿਹੇ ਸਮੇਂ ਕੀਤਾ ਗਿਆ ਹੈ, ਜਦੋਂ 'ਆਪ' ਦਾ ਕਾਂਗਰਸ ਨਾਲ ਗਠਜੋੜ ਨੂੰ ਲੈ ਕੇ ਚਰਚਾ ਚੱਲ ਰਹੀ ਹੈ। ਪਾਰਟੀ 10 ਸੀਟਾਂ ਦੀ ਮੰਗ ਕਰ ਰਹੀ ਹੈ, ਜਦਕਿ ਕਾਂਗਰਸ 5 ਸੀਟਾਂ ਦੀ ਪੇਸ਼ਕਸ਼ ਕਰ ਰਹੀ ਹੈ।

ਇਹ ਵੀ ਪੜ੍ਹੋ- ਮੰਕੀਪਾਕਸ ਦਾ ਖ਼ੌਫ; ਸਰਕਾਰ ਨੇ ਸੂਬਿਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ

 

PunjabKesari

ਓਧਰ 'ਆਪ' ਦੇ ਹਰਿਆਣਾ ਪ੍ਰਦੇਸ਼ ਪ੍ਰਧਾਨ ਸੁਸ਼ੀਲ ਗੁਪਤਾ ਨੇ ਅੱਜ ਹੀ ਐਲਾਨ ਕੀਤਾ ਸੀ ਕਿ ਜੇਕਰ ਸ਼ਾਮ ਤੱਕ ਕੋਈ ਸਮਝੌਤਾ ਨਹੀਂ ਹੋਇਆ ਤਾਂ ਉਨ੍ਹਾਂ ਦੀ ਪਾਰਟੀ ਸਾਰੀਆਂ 90 ਸੀਟਾਂ ਲਈ ਉਮੀਦਵਾਰਾਂ ਦਾ ਨਾਂ ਜਾਰੀ ਕਰ ਦੇਵੇਗੀ। ਗੁਪਤਾ ਨੇ ਕਿਹਾ ਕਿ ਹਰਿਆਣਾ ਵਿਚ 'ਆਪ' ਦਾ ਹਰ ਵਰਕਰ ਸਾਰੀਆਂ 90 ਸੀਟਾਂ 'ਤੇ ਮਜ਼ਬੂਤੀ ਨਾਲ ਚੋਣ ਲੜਨ ਲਈ ਤਿਆਰ ਹੈ। ਹਰਿਆਣਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਾਰੀਖ਼ 12 ਸਤੰਬਰ ਹੈ, ਜਦਕਿ ਵੋਟਾਂ 5 ਅਕਤੂਬਰ ਨੂੰ ਹੋਣੀਆਂ ਹਨ। ਗੁਪਤਾ ਨੇ ਕਿਹਾ ਕਿ ਹਰਿਆਣਾ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਉਖਾੜ ਸੁੱਟਣ 'ਚ 'ਆਪ' ਪੂਰੀ ਤਰ੍ਹਾਂ ਸਮਰੱਥ ਹੈ।

ਇਹ ਵੀ ਪੜ੍ਹੋ- ਪਿੰਡਾਂ ’ਚ ‘ਗੈਰ-ਹਿੰਦੂਆਂ’ ਦੇ ਦਾਖ਼ਲੇ ’ਤੇ ਪਾਬੰਦੀ, ਪਿੰਡ ਵਾਸੀਆਂ ਨੇ ਲਾਏ ‘ਸਾਈਨ ਬੋਰਡ’

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News