ਹਿਮਾਚਲ ਦੇ CM ਜੈਰਾਮ ਠਾਕੁਰ ਨੇ ਮੂਸੇਵਾਲਾ ਦੇ ਕਤਲ ਲਈ ''ਆਪ'' ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

05/30/2022 9:46:33 AM

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਐਤਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਠਾਕੁਰ ਨੇ ਟਵੀਟ ਕੀਤਾ,''ਪੰਜਾਬ ਦੀ 'ਆਪ' ਸਰਕਾਰ ਵਲੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਹਟਾਉਣਾ ਮੰਦਭਾਗੀ ਹੈ। ਮੈਂ ਇਸ ਦੀ ਸਖ਼ਤ ਨਿੰਦਾ ਕਰਦਾ ਹਾਂ।''

ਉਨ੍ਹਾਂ ਕਿਹਾ,''ਅੱਜ ਇਸ ਕਤਲ ਦਾ ਕੋਈ ਜ਼ਿੰਮੇਵਾਰ ਹੈ ਤਾਂ ਉਹ ਪੰਜਾਬ ਦੀ 'ਆਪ' ਸਰਕਾਰ ਹੀ ਮੰਨੀ ਜਾਵੇਗੀ।'' ਉਨ੍ਹਾਂ ਨੇ ਇਸ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਭਾਜਪਾ ਨੇਤਾ ਨੇ ਕਿਹਾ ਕਿ 'ਆਪ' ਸਰਕਾਰ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਅਸਫ਼ਲ ਹੈ, ਜਿਸ ਦਾ ਉਦਾਹਰਣ ਅੱਜ ਆਮ ਜਨਤਾ ਦੇਖ ਰਹੀ ਹੈ।'' ਦੱਸਣਯੋਗ ਹੈ ਕਿ ਪੰਜਾਬ ਦੇ ਮਾਨਸਾ 'ਚ ਐਤਵਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮਾਨਸਾ ਹਸਪਤਾਲ ਦੇ ਸਿਵਲ ਸਰਜਨ ਡਾ: ਰਣਜੀਤ ਰਾਏ ਨੇ ਦੱਸਿਆ ਕਿ ਜਦੋਂ ਮੂਸੇਵਾਲਾ ਨੂੰ ਹਸਪਤਾਲ ਲਿਆਂਦਾ ਗਿਆ, ਉਦੋਂ ਉਨ੍ਹਾਂ ਦੀ ਮੌਤ ਹੋ ਚੁੱਕੀ ਹੋਈ ਸੀ। ਇਹ ਘਟਨਾ ਪੰਜਾਬ ਪੁਲਸ ਵੱਲੋਂ 424 ਹੋਰਾਂ ਸਮੇਤ ਉਨ੍ਹਾਂ ਦੀ ਸੁਰੱਖਿਆ ਵਾਪਸ ਲੈਣ ਤੋਂ 1 ਦਿਨ ਬਾਅਦ ਵਾਪਰੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ 'ਤੇ ਭਾਜਪਾ ਨੇ ਸਾਧਿਆ ਕੇਜਰੀਵਾਲ 'ਤੇ ਨਿਸ਼ਾਨਾ, ਇਨ੍ਹਾਂ ਨੂੰ ਦੱਸਿਆ ਮੌਤ ਦਾ ਜ਼ਿੰਮੇਵਾਰ

DIsha

This news is Content Editor DIsha