'ਆਪ' ਸਰਕਾਰ ਨੇ 10 ਸਾਲਾਂ ਤੱਕ ਇਮਾਨਦਾਰੀ ਨਾਲ ਕੀਤੀ ਦਿੱਲੀ ਦੀ ਸੇਵਾ : ਕੇਜਰੀਵਾਲ

Monday, Oct 28, 2024 - 12:44 AM (IST)

ਨੈਸ਼ਨਲ ਡੈਸਕ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ 'ਆਪ' ਸਰਕਾਰ ਨੇ 10 ਸਾਲਾਂ ਤੱਕ ਇਮਾਨਦਾਰੀ ਨਾਲ ਦਿੱਲੀ ਦੇ ਲੋਕਾਂ ਦੀ ਸੇਵਾ ਕੀਤੀ ਅਤੇ ਬਹੁਤ ਸਾਰੇ ਕੰਮ ਕੀਤੇ ਜਿਹੜੇ ਦੇਸ਼ ਦੀ ਕਿਸੇ ਹੋਰ ਸਰਕਾਰ ਨੇ ਨਹੀਂ ਕੀਤੇ। 

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਵੋਟ ਨਾ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਭਾਜਪਾ ਦਿੱਲੀ ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਹ ‘ਆਪ’ ਸਰਕਾਰ ਦੀਆਂ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ਔਰਤਾਂ ਲਈ ਬੱਸ ਸਫ਼ਰ ਦੀਆਂ ਸਕੀਮਾਂ ਨੂੰ ਬੰਦ ਕਰ ਦੇਵੇਗੀ।

ਇਹ ਵੀ ਪੜ੍ਹੋ : ਹਵਾਈ ਯਾਤਰੀਆਂ ਲਈ ਖ਼ੁਸ਼ਖਬਰੀ, Air India Express ਸ਼ੁਰੂ ਕਰਨ ਜਾ ਰਹੀ ਇਹ ਨਵੀਆਂ ਉਡਾਣਾਂ

ਕੇਜਰੀਵਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੈਦਲ ਯਾਤਰਾ ਮੁਹਿੰਮ ਵਿਚ ਹਿੱਸਾ ਲੈ ਰਹੇ ਹਨ। ਉਸਨੇ ਪਾਣੀ ਦੇ "ਵਧੇ" ਬਿੱਲਾਂ ਨੂੰ ਮੁਆਫ ਕਰਨ ਦਾ ਵਾਅਦਾ ਵੀ ਕੀਤਾ। ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 'ਆਪ' ਨੂੰ ਵੋਟ ਦੇਣ ਅਤੇ ਉਨ੍ਹਾਂ ਨੂੰ ਮੁੜ ਮੁੱਖ ਮੰਤਰੀ ਬਣਾਉਣ ਵਿਚ ਮਦਦ ਕਰਨ। ਉਨ੍ਹਾਂ ਕਿਹਾ, “ਚੋਣਾਂ ਫਰਵਰੀ (2025) ਵਿਚ ਹੋਣੀਆਂ ਹਨ। ਮੈਂ ਇਨ੍ਹਾਂ (ਵਧੇ ਹੋਏ ਪਾਣੀ) ਦੇ ਬਿੱਲਾਂ ਨੂੰ ਮਾਰਚ ਵਿਚ ਮੁਆਫ ਕਰਵਾ ਦੇਵਾਂਗਾ।'' ਚੋਣਾਂ ਤੋਂ ਪਹਿਲਾਂ ਪੈਦਲ ਯਾਤਰਾ ਮੁਹਿੰਮ ਦੇ ਹਿੱਸੇ ਵਜੋਂ ਮੁੱਖ ਮੰਤਰੀ ਆਤਿਸ਼ੀ, ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਸਮੇਤ 'ਆਪ' ਦੇ ਕਈ ਨੇਤਾ ਦਿੱਲੀ ਵਿਚ ਪੈਦਲ ਯਾਤਰਾ ਵਿਚ ਹਿੱਸਾ ਲੈ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Sandeep Kumar

Content Editor

Related News