ਆਮ ਆਦਮੀ ਪਾਰਟੀ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ, ਸੁਸ਼ੀਲ ਗੁਪਤਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

Thursday, May 25, 2023 - 01:07 PM (IST)

ਆਮ ਆਦਮੀ ਪਾਰਟੀ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ, ਸੁਸ਼ੀਲ ਗੁਪਤਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਨਵੀਂ ਦਿੱਲੀ/ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਆਪਣੀ ਹਰਿਆਣਾ ਇਕਾਈ ਦਾ ਗਠਨ ਕੀਤਾ ਅਤੇ ਸੂਬੇ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਗੁਪਤਾ ਨੂੰ ਪ੍ਰਦੇਸ਼ ਪ੍ਰਧਾਨ ਨਿਯੁਕਤ ਕੀਤਾ। ਹਾਲ ਦੇ ਸਾਲਾਂ ਵਿਚ ਗੁਪਤਾ ਸੂਬੇ 'ਚ ਪਾਰਟੀ ਦੇ ਮੁੱਖ ਚਿਹਰੇ ਦੇ ਰੂਪ 'ਚ ਉੱਭਰੇ ਹਨ। 

ਇਹ ਵੀ ਪੜ੍ਹੋ- 3 ਦੇਸ਼ਾਂ ਦੀ ਯਾਤਰਾ ਤੋਂ ਪਰਤਣ ਮਗਰੋਂ PM ਮੋਦੀ ਬੋਲੇ- ਹਰ ਪਲ ਦਾ ਇਸਤੇਮਾਲ ਦੇਸ਼ ਦੀ ਭਲਾਈ ਲਈ ਕੀਤਾ

PunjabKesari

'ਆਪ' ਦੇ ਰਾਸ਼ਟਰੀ ਸੰਗਠਨ ਸਕੱਤਰ ਸੰਦੀਪ ਪਾਠਕ ਵਲੋਂ ਜਾਰੀ ਬਿਆਨ ਮੁਤਾਬਕ ਪਿਛਲੇ ਸਾਲ ਅਪ੍ਰੈਲ ਵਿਚ ਤ੍ਰਿਣਮੂਲ ਕਾਂਗਰਸ ਨਾਲ ਸੰਖੇਪ ਜੁੜਾਅ ਮਗਰੋਂ 'ਆਪ' 'ਚ ਸ਼ਾਮਲ ਹੋਣ ਵਾਲੇ ਹਰਿਆਣਾ ਦੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ਨੂੰ ਪਾਰਟੀ ਦੀ ਪ੍ਰਚਾਰ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਪੱਤਰਕਾਰ ਤੋਂ ਨੇਤਾ ਬਣੇ ਅਨੁਰਾਗ ਢਾਂਡਾ ਨੂੰ ਸੀਨੀਅਰ ਪ੍ਰਦੇਸ਼ ਉਪ ਪ੍ਰਧਾਨ ਅਤੇ ਬਲਬੀਰ ਸਿੰਘ ਸੈਨੀ ਨੂੰ ਪ੍ਰਦੇਸ਼ ਪ੍ਰਧਾਨ ਬਣਾਇਆ ਗਿਆ ਹੈ। ਹਰਿਆਣਾ ਦੇ ਸਾਬਕਾ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਦੇ ਨੇਤਾ ਸੈਨੀ ਪਿਛਲੇ ਸਾਲ ਮਾਰਚ 'ਚ 'ਆਪ' ਸ਼ਾਮਲ ਹੋਏ ਸਨ।

ਇਹ ਵੀ ਪੜ੍ਹੋ- ਤਿਹਾੜ ਜੇਲ੍ਹ ਦੇ ਬਾਥਰੂਮ 'ਚ ਡਿੱਗੇ 'ਆਪ' ਦੇ ਸਾਬਕਾ ਮੰਤਰੀ ਸਤੇਂਦਰ ਜੈਨ, ਹਸਪਤਾਲ 'ਚ ਕਰਵਾਏ ਗਏ ਦਾਖ਼ਲ

PunjabKesari

ਚੌਧਰੀ ਨਿਰਮਲ ਸਿੰਘ ਨੂੰ ‘ਆਪ’ ਦਾ ਕੌਮੀ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ‘ਆਪ’ ਦੀ ਹਰਿਆਣਾ ਇਕਾਈ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ ਅਜਿਹੇ ਸਮੇਂ ਵਿਚ ਕੀਤਾ ਗਿਆ ਹੈ, ਜਦੋਂ ਪਾਰਟੀ ਸੂਬੇ ਵਿਚ ਆਪਣਾ ਆਧਾਰ ਹੋਰ ਮਜ਼ਬੂਤ ​​ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹਰਿਆਣਾ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸੂਬੇ 'ਚ ਇਸ ਸਮੇਂ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਦੁਸ਼ਯੰਤ ਚੌਟਾਲਾ ਦੀ ਅਗਵਾਈ ਵਾਲੀ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ) ਦੀ ਗਠਜੋੜ ਸਰਕਾਰ ਹੈ।


author

Tanu

Content Editor

Related News