‘ਆਪ’ ਨੇ 11 ਸਾਲਾਂ ’ਚ ਦਿੱਲੀ ਨੂੰ ਹਾਸ਼ੀਏ ’ਤੇ ਪਹੁੰਚਾ ਦਿੱਤੈ : ਚੁੱਘ
Sunday, Jan 19, 2025 - 11:16 AM (IST)
ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਪਿਛਲੇ 11 ਸਾਲਾਂ ਵਿਚ ਆਮ ਆਦਮੀ ਪਾਰਟੀ ਨੇ ਦਿੱਲੀ ਨੂੰ ਹਾਸ਼ੀਏ ’ਤੇ ਪਹੁੰਚਾ ਦਿੱਤਾ ਹੈ। ਚੁੱਘ ਨੇ ਆਪਣੇ ਨਿਵਾਸ ਸਥਾਨ ’ਤੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ, ਜਿਸ ਵਿਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ, ਸਾਬਕਾ ਸੰਸਦ ਮੈਂਬਰ ਅਨੁਰਾਗ ਸਿੰਘ ਠਾਕੁਰ, ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ. ਐੱਲ. ਸੰਤੋਸ਼, ਕੌਮੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਸਮੇਤ ਕਈ ਆਗੂਆਂ ਨੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ - ਘਰੋਂ ਨਿਕਲਣ ਤੋਂ ਪਹਿਲਾਂ ਹੋ ਜਾਵੋ ਸਾਵਧਾਨ: ਤੂਫਾਨੀ ਹਵਾਵਾਂ ਦੇ ਨਾਲ-ਨਾਲ ਧੁੰਦ ਤੇ ਮੀਂਹ ਦਾ ਅਲਰਟ ਜਾਰੀ
ਇਸ ਮੌਕੇ ਚੁੱਘ ਨੇ ਕਿਹਾ ਕਿ ਦਿਲੀ ਚੋਣਾਂ ਵਿਚ ਕੇਜਰੀਵਾਲ, ਸਿਸੋਦੀਆ ਅਤੇ ਹੋਰ ਨੇਤਾਵਾਂ ਦੀਆਂ ਜ਼ਮਾਨਤਾਂ ਜ਼ਬਤ ਹੋਣੀਆਂ ਯਕੀਨੀ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਵਲੋਂ ਆਪਣੇ ਚੋਣ ਮੈਨੀਫੈਸਟੋ ਵਿਚ ਦਿੱਲੀ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ ਹਮੇਸ਼ਾ ਮਜ਼ਬੂਤ ਹੁੰਦੀ ਹੈ, ਜਦਕਿ ਕੇਜਰੀਵਾਲ 11 ਸਾਲਾਂ ਵਿਚ 11 ਵਾਅਦੇ ਵੀ ਪੂਰੇ ਨਹੀਂ ਕਰ ਸਕੇ।
ਇਹ ਵੀ ਪੜ੍ਹੋ - ਸੋਮਵਾਰ ਤੋਂ ਖੁੱਲਣਗੇ ਸਾਰੇ ਸਕੂਲ: ਵਿਦਿਆਰਥੀ ਹੋ ਜਾਣ ਤਿਆਰ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8