ਗੁਜਰਾਤ ਵਿਧਾਨ ਸਭਾ ਚੋਣਾਂ ਲਈ ''ਆਪ'' ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ 8ਵੀਂ ਸੂਚੀ
Tuesday, Nov 01, 2022 - 01:50 PM (IST)
ਨਵੀਂ ਦਿੱਲੀ- ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ 22 ਉਮੀਦਵਾਰਾਂ ਦੀ 8ਵੀਂ ਸੂਚੀ ਜਾਰੀ ਕੀਤੀ ਹੈ। ਹੁਣ ਤੱਕ 'ਆਪ' ਪਾਰਟੀ 108 ਉਮੀਵਾਰਾਂ ਦੇ ਨਾਂਵਾਂ ਦਾ ਐਲਾਨ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ 'ਆਪ' ਪਾਰਟੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਪਣੀ 7ਵੀਂ ਸੂਚੀ ਜਾਰੀ ਕੀਤੀ ਸੀ। ਰਾਜ ਇਕਾਈ ਦੇ ਪ੍ਰਧਾਨ ਗੋਪਾਲ ਇਟਾਲੀਆ ਵਲੋਂ ਜਾਰੀ ਕੀਤੀ ਗਈ ਇਸ ਸੂਚੀ 'ਚ 13 ਉਮੀਦਵਾਰਾਂ ਦੇ ਨਾਮ ਸ਼ਾਮਲ ਸਨ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਗੁਜਰਾਤ ਦੀਆਂ ਸਾਰੀਆਂ 182 ਸੀਟਾਂ 'ਤੇ ਚੋੜ ਲੜਨ ਦਾ ਫ਼ੈਸਲਾ ਕੀਤਾ ਹੈ। ਇਸ ਲਈ ਅਰਵਿੰਦ ਕੇਜਰੀਵਾਲ ਗੁਜਰਾਤ 'ਚ ਲਗਾਤਾਰ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ। ਲਗਾਤਾਰ ਪਿੰਡਾਂ 'ਚ ਜਾ ਰਹੇ ਹਨ ਅਤੇ ਲੋਕਾਂ ਨਾਲ ਸਿੱਧੇ ਸੰਪਰਕ ਕਰ ਰਹੇ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ