ਹਿਮਾਚਲ ’ਚ ‘ਆਪ’ ਨੂੰ ਝਟਕਾ, ਪ੍ਰਦੇਸ਼ ਪ੍ਰਧਾਨ ਅਤੇ ਸੰਗਠਨ ਮੰਤਰੀ ਨੇ ਫੜਿਆ BJP ਦਾ ਪੱਲਾ

Saturday, Apr 09, 2022 - 10:07 AM (IST)

ਹਿਮਾਚਲ ’ਚ ‘ਆਪ’ ਨੂੰ ਝਟਕਾ, ਪ੍ਰਦੇਸ਼ ਪ੍ਰਧਾਨ ਅਤੇ ਸੰਗਠਨ ਮੰਤਰੀ ਨੇ ਫੜਿਆ BJP ਦਾ ਪੱਲਾ

ਨਵੀਂ ਦਿੱਲੀ/ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ‘ਆਪ’ ਪਾਰਟੀ ਦੇ ਹਿਮਾਚਲ ਦੇ ਪ੍ਰਦੇਸ਼ ਪ੍ਰਧਾਨ ਅਤੇ ਸੰਗਠਨ ਮੰਤਰੀ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ‘ਆਪ’ ਦੇ ਪ੍ਰਦੇਸ਼ ਪ੍ਰਧਾਨ ਅਨੂਪ ਕੇਸਰੀ, ਸੰਗਠਨ ਮਹਾਮੰਤਰੀ ਸਤੀਸ਼ ਠਾਕੁਰ ਅਤੇ ਊਨਾ ਦੇ ਪ੍ਰਧਾਨ ਇਕਬਾਲ ਸਿੰਘ ਭਾਜਪਾ ਪਾਰਟੀ ’ਚ ਸ਼ਾਮਲ ਹੋਏ। ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ। ਤਿੰਨੋਂ ਆਗੂਆਂ ਦੇ ਭਾਜਪਾ ’ਚ ਜਾਣ ਨਾਲ ‘ਆਪ’ ਨੂੰ ਝਟਕਾ ਲੱਗਾ ਹੈ।

ਇਹ ਵੀ ਪੜ੍ਹੋ: ਹਿਮਾਚਲ ’ਚ ਕੇਜਰੀਵਾਲ ਤੇ ਮਾਨ ਦਾ ਰੋਡ ਸ਼ੋਅ, ਕਿਹਾ- ਇਕ ਮੌਕਾ ਸਾਨੂੰ ਦਿਓ

PunjabKesari

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕਰਦਿਆਂ  ਕਿਹਾ, ‘‘ਅਰਵਿੰਦ ਕੇਜਰੀਵਾਲ ਪਹਾੜ ਅਤੇ ਪਹਾੜੀ ਤੁਹਾਡੇ ਝਾਂਸੇ ’ਚ ਨਹੀਂ ਆਉਣਗੇ। ਆਮ ਆਦਮੀ ਪਾਰਟੀ ਦੀ ਹਿਮਾਚਲ ਵਿਰੋਧੀ ਨੀਤੀਆ ਖ਼ਿਲਾਫ ‘ਆਪ’ ਪਾਰਟੀ ਦੇ ਹਿਮਾਚਲ ਪ੍ਰਦੇਸ਼ ਪ੍ਰਧਾਨ ਅਨੂਪ ਕੇਸਰੀ, ਸੰਗਠਨ ਮਹਾਮੰਤਰੀ ਸਤੀਸ਼ ਠਾਕੁਰ ਅਤੇ ਊਨਾ ਦੇ ਪ੍ਰਧਾਨ ਇਕਬਾਲ ਸਿੰਘ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਭਾਜਪਾ ’ਚ ਮਾਣਯੋਗ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੀ ਹਾਜ਼ਰ ’ਚ ਸ਼ਾਮਲ ਹੋਏ। ਤੁਹਾਡਾ ਸਾਰਿਆਂ ਦਾ ਭਾਜਪਾ ਪਾਰਟੀ, ਪਰਿਵਾਰ ’ਚ ਸਵਾਗਤ ਹੈ।’’ 

ਇਹ ਵੀ ਪੜ੍ਹੋ: ਚੰਡੀਗੜ੍ਹ ਅਤੇ SYL ਮੁੱਦਿਆਂ ਨੂੰ ਲੈ ਕੇ CM ਖੱਟੜ ਨੇ ਪੇਸ਼ ਕੀਤਾ ਮਤਾ, ਪੰਜਾਬ ਤੋਂ ਮੰਗਿਆ ਆਪਣੇ ਹੱਕ ਦਾ ਪਾਣੀ

PunjabKesari

ਅਨੁਰਾਗ ਨੇ ਅੱਗੇ ਲਿਖਿਆ ਕਿ ਉੱਤਰ ਪ੍ਰਦੇਸ਼ ’ਚ ਸਾਰੀਆਂ ਸੀਟਾਂ ’ਤੇ ‘ਆਪ’ ਦੀ ਜ਼ਮਾਨਤ ਜ਼ਬਤ ਹੋਈ ਸੀ, ਉਸ ਤਰ੍ਹਾਂ ਹੀ ਹਿਮਾਚਲ ਵੀ ਦੋਹਰਾਉਣ ਲਈ ਤਿਆਰ ਖੜ੍ਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੀਤੀ ਅਤੇ ਲੀਡਰਸ਼ਿਪ ’ਚ ਵਿਰੋਧੀ ਵੀ ਆਸਥਾ ਜਤਾ ਰਹੇ ਹਨ ਕਿਉਂਕਿ ਉਹ ਸਭ ਕਾ ਸਾਥ, ਸਭ ਕਾ ਵਿਕਾਸ ਅਤੇ ਸਭ ਦਾ ਵਿਸ਼ਵਾਸ ਦੇ ਮੂਲ ਮੰਤਰ ਨਾਲ ਜੋੜਨ ’ਚ ਭਰੋਸਾ ਰੱਖਦੇ ਹਨ।

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਬੀਮਾਰ ਪਤਨੀ ਨੂੰ 3 ਕਿਮੀ. ਠੇਲ੍ਹੇ 'ਤੇ ਹਸਪਤਾਲ ਲੈ ਕੇ ਪੁੱਜਾ ਬਜ਼ੁਰਗ ਪਰ ਕਿਸਮਤ ਨੇ ਨਹੀਂ ਦਿੱਤਾ ਸਾਥ

ਨੋਟ- ਇਸ ਖ਼ਬਰ ਸਬੰਧੀ ਆਪਣੀ ਰਾਏ, ਕੁਮੈਂਟ ’ਚ ਦੱਸੋ


author

Tanu

Content Editor

Related News