''ਆਪ'' ਨੂੰ ਕੇਜਰੀਵਾਲ ਦੀ ਰਿਹਾਈ ਦੀ ਉਮੀਦ, ਸੁਪਰੀਮ ਕੋਰਟ ਦੇ ਫ਼ੈਸਲੇ ਦੀ ਉਡੀਕ: ਰਾਘਵ ਚੱਢਾ
Thursday, Sep 12, 2024 - 04:34 PM (IST)
ਨਵੀਂ ਦਿੱਲੀ - ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਉਹਨਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਉਮੀਦ ਹੈ ਅਤੇ ਉਹ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਉਡੀਕ ਕਰ ਰਹੇ ਹਨ। ਚੱਢਾ ਨੇ ਵੋਟਰਾਂ ਨੂੰ 5 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਚੁਣਨ ਦੀ ਅਪੀਲ ਵੀ ਕੀਤੀ। ਉਹ ਵੀਰਵਾਰ ਨੂੰ ਹਰਿਆਣਾ 'ਚ ਸਨ। ਸੁਪਰੀਮ ਕੋਰਟ ਆਬਕਾਰੀ ਨੀਤੀ 'ਘਪਲੇ' ਮਾਮਲੇ 'ਚ ਕੇਜਰੀਵਾਲ ਦੀਆਂ ਦੋ ਵੱਖ-ਵੱਖ ਪਟੀਸ਼ਨਾਂ 'ਤੇ ਸ਼ੁੱਕਰਵਾਰ ਨੂੰ ਆਪਣਾ ਫ਼ੈਸਲਾ ਸੁਣਾਏਗੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਪ੍ਰਾਚੀਨ ਰਾਜਗੜ੍ਹ ਕਿਲ੍ਹੇ ਦੀ ਬਾਹਰੀ ਕੰਧ ਡਿੱਗੀ, 9 ਲੋਕ ਦੱਬੇ, 6 ਦੀ ਮੌਤ
ਇਨ੍ਹਾਂ ਵਿੱਚੋਂ ਇੱਕ ਪਟੀਸ਼ਨ ਵਿੱਚ ਮੁੱਖ ਮੰਤਰੀ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ, ਜਦਕਿ ਦੂਜੀ ਪਟੀਸ਼ਨ ਵਿੱਚ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਫ਼ੈਸਲੇ ਖ਼ਿਲਾਫ਼ ਦਾਇਰ ਕੀਤੀ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਉਪਲਬਧ 13 ਸਤੰਬਰ ਦੀ ਸੂਚੀ ਅਨੁਸਾਰ, ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਦੋਵਾਂ ਪਟੀਸ਼ਨਾਂ 'ਤੇ ਆਪਣਾ ਫ਼ੈਸਲਾ ਸੁਣਾਏਗੀ। ਚੱਢਾ ਨੇ ਪੱਤਰਕਾਰਾਂ ਨੂੰ ਕਿਹਾ, ''ਸਾਨੂੰ ਬਹੁਤ ਉਮੀਦ ਹੈ। ਅਸੀਂ ਕੱਲ੍ਹ (ਸ਼ੁੱਕਰਵਾਰ) ਦੀ ਉਡੀਕ ਕਰ ਰਹੇ ਹਾਂ।'' ਸੁਪਰੀਮ ਕੋਰਟ ਦੀ ਬੈਂਚ ਨੇ 5 ਸਤੰਬਰ ਨੂੰ ਪਟੀਸ਼ਨਾਂ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਬੈਂਚ ਵਿੱਚ ਜਸਟਿਸ ਉੱਜਵਲ ਭੂਈਆ ਵੀ ਸ਼ਾਮਲ ਹਨ। ਸੀਬੀਆਈ ਨੇ 'ਆਪ' ਮੁਖੀ ਨੂੰ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8