''ਆਪ'' ਹਰਿਆਣਾ ਵਿਧਾਨ ਸਭਾ ਚੋਣਾਂ ਲੜਨ ਲਈ ਤਿਆਰ : ਆਤਿਸ਼ੀ

Saturday, Aug 17, 2024 - 03:19 PM (IST)

''ਆਪ'' ਹਰਿਆਣਾ ਵਿਧਾਨ ਸਭਾ ਚੋਣਾਂ ਲੜਨ ਲਈ ਤਿਆਰ : ਆਤਿਸ਼ੀ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਹਰਿਆਣਾ ਦੀਆਂ ਸਾਰੀਆਂ ਸੀਟਾਂ 'ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਸੂਬੇ 'ਚ ਵਿਧਾਨ ਸਭਾ ਚੋਣਾਂ ਜਿੱਤਣ ਦਾ ਭਰੋਸਾ ਜਤਾਇਆ। ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ 90 ਮੈਂਬਰੀ ਹਰਿਆਣਾ ਵਿਧਾਨ ਸਭਾ ਲਈ 1 ਅਕਤੂਬਰ ਨੂੰ ਵੋਟਿੰਗ ਹੋਵੇਗੀ। ਚੋਣਾਂ ਦੀਆਂ ਤਾਰੀਖਾਂ ਦੇ ਐਲਾਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਤਿਸ਼ੀ ਨੇ ਕਿਹਾ,''ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਾਡੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ ਹੈ ਅਤੇ ਉਨ੍ਹਾਂ ਨੂੰ ਭਾਰੀ ਇਕੱਠ ਦੇਖਣ ਨੂੰ ਮਿਲਿਆ ਹੈ। ਕੇਜਰੀਵਾਲ ਹਰਿਆਣਾ ਦਾ ਬੇਟੇ ਹਨ ਅਤੇ ਇਸ ਲਈ ਲੋਕਾਂ ਦਾ ਉਨ੍ਹਾਂ ਨਾਲ ਜੁੜਾਵ ਹੈ।'' 

ਉਨ੍ਹਾਂ ਕਿਹਾ ਕਿ ਉਹ ਸਾਰੀਆਂ ਸੀਟਾਂ 'ਤੇ ਪੂਰੀ ਤਾਕਤ ਨਾਲ ਚੋਣ ਲੜਨਗੇ ਅਤੇ ਜਿੱਤਣਗੇ। ਇਹ ਪੁੱਛੇ ਜਾਣ 'ਤੇ ਕਿ ਕੀ ਪਾਰਟੀ ਚੋਣਾਂ 'ਚ ਕਾਂਗਰਸ ਨਾਲ ਗਠਜੋੜ ਕਰੇਗੀ? ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਇਸ ਬਾਰੇ ਫੈਸਲਾ ਲਿਆ ਜਾਵੇਗਾ। ਅਸੀਂ ਸਾਰੇ ਵਿਧਾਨ ਸਭਾ ਹਲਕਿਆਂ 'ਚ ਘਰ-ਘਰ ਪ੍ਰਚਾਰ ਕਰ ਰਹੇ ਹਾਂ ਅਤੇ ਬੂਥ ਕਮੇਟੀਆਂ ਦੇ ਗਠਨ ਦਾ ਕੰਮ ਚੱਲ ਰਿਹਾ ਹੈ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News