''ਆਪ'' ਵਿਧਾਇਕ ਆਤਿਸ਼ੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, ਖੁਦ ਨੂੰ ਕੀਤਾ ਕੁਆਰੰਟੀਨ

06/17/2020 4:42:17 PM

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੀ ਨੇਤਾ ਅਤੇ ਕਾਲਕਾਜੀ ਵਿਧਾਨ ਸਭਾ ਸੀਟ ਤੋਂ ਵਿਧਾਇਕ ਆਤਿਸ਼ੀ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਗਈ ਹੈ। ਉਨ੍ਹਾਂ ਦੀ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਆਤਿਸ਼ੀ ਨੇ ਦੱਸਿਆ ਕਿ ਸਰਦੀ ਅਤੇ ਖੰਘਦੇ ਲੱਛਣ ਨਜ਼ਰ ਆਉਣ ਤੋਂ ਬਾਅਦ ਉਨ੍ਹਾਂ ਨੇ ਮੰਗਲਵਾਰ ਨੂੰ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ਦੀ ਅੱਜ ਯਾਨੀ ਬੁੱਧਵਾਰ ਨੂੰ ਰਿਪੋਰਟ ਆਈ। ਫਿਲਹਾਲ ਆਤਿਸ਼ੀ ਨੂੰ ਕੋਰੋਨਾ ਦੇ ਹਲਕੇ ਲੱਛਣ ਹਨ ਅਤੇ ਉਨ੍ਹਾਂ ਨੇ ਖੁਦ ਨੂੰ ਆਪਣੇ ਘਰ 'ਚ ਕੁਆਰੰਟੀਨ ਕਰ ਲਿਆ ਹੈ। ਦਰਅਸਲ ਆਤਿਸ਼ੀ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਹੈਲਥ ਡਿਪਾਰਟਮੈਂਟ ਨਾਲ ਕੰਮ ਕਰ ਰਹੀ ਸੀ। 11 ਜੂਨ ਨੂੰ ਹੈਲਥ ਡਿਪਾਰਟਮੈਂਟ ਦਾ ਇਕ ਅਧਿਕਾਰੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ, ਜਿਸ ਤੋਂ ਬਾਅਦ ਆਤਿਸ਼ੀ ਨੇ ਖੁਦ ਨੂੰ ਹੋਮ ਆਈਸੋਲੇਟ ਕਰ ਲਿਆ ਸੀ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਰੋਲ ਬਾਗ਼ ਤੋਂ ਵਿਧਾਇਕ ਵਿਸ਼ੇਸ਼ ਰਵੀ ਅਤੇ ਪਟੇਲ ਨਗਰ ਤੋਂ ਵਿਧਾਇਕ ਰਾਜਕੁਮਾਰ ਆਨੰਦ ਵੀ ਕੋਰੋਨਾ ਪਾਜ਼ੇਟਿਵ ਹੋ ਚੁਕੇ ਹਨ।

ਹਾਲ ਹੀ 'ਚ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦਾ ਵੀ ਕੋਰੋਨਾ ਟੈਸਟ ਹੋਇਆ ਸੀ। ਹਾਲਾਂਕਿ ਉਨ੍ਹਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਈ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੀ ਕੋਰੋਨਾ ਟੈਸਟ ਹੋਇਆ ਸੀ, ਉਦੋਂ ਉਨ੍ਹਾਂ ਨੂੰ ਬੁਖਾਰ ਵਰਗੀ ਪਰੇਸ਼ਾਨੀ ਹੋਈ ਸੀ। ਜਿਸ ਤੋਂ ਬਾਅਦ ਕੋਰੋਨਾ ਵਾਇਰਸ ਟੈਸਟ ਹੋਇਆ, ਹਾਲਾਂਕਿ ਉਨ੍ਹਾਂ ਦੀ ਰਿਪੋਰਟ ਵੀ ਨੈਗੇਟਿਵ ਆਈ ਸੀ। ਕੇਜਰੀਵਾਲ 2 ਦਿਨਾਂ ਦੇ ਆਰਾਮ ਤੋਂ ਬਾਅਦ ਫਿਰ ਕੰਮ 'ਤੇ ਲੱਗ ਗਏ ਸਨ।


DIsha

Content Editor

Related News