'ਆਪ' ਨੇਤਾ ਆਤਿਸ਼ੀ ਨੂੰ ਮਿਲੀ ਜ਼ਮਾਨਤ, ਮਾਣਹਾਨੀ ਮਾਮਲੇ 'ਚ ਭਾਜਪਾ ਆਗੂ ਨੇ ਕੀਤੀ ਸੀ ਸ਼ਿਕਾਇਤ
Tuesday, Jul 23, 2024 - 12:13 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇਕ ਨੇਤਾ ਵਲੋਂ ਦਾਇਰ ਮਾਣਹਾਨੀ ਮਾਮਲੇ 'ਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਆਤਿਸ਼ੀ ਨੂੰ ਮੰਗਲਵਾਰ ਨੂੰ ਜ਼ਮਾਨਤ ਦੇ ਦਿੱਤੀ। ਐਡੀਸ਼ਨਲ ਮੁੱਖ ਮੈਟ੍ਰੋਪੋਲੀਟਨ ਮੈਜਿਸਟ੍ਰੇਟ ਤਾਨਿਆ ਬਾਮਨਿਆਲ ਨੇ ਆਤਿਸ਼ੀ ਦੇ ਸੰਮਨ ਦੀ ਪਾਲਣਾ 'ਚ ਅਦਾਲਤ 'ਚ ਪੇਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ 20 ਹਜ਼ਾਰ ਰੁਪਏ ਦੇ ਜ਼ਮਾਨਤ ਬਾਂਡ ਅਤੇ ਇੰਨੀ ਹੀ ਰਾਸ਼ੀ ਦੇ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ।
ਭਾਜਪਾ ਦੀ ਦਿੱਲੀ ਇਕਾਈ ਦੇ ਨੇਤਾ ਪ੍ਰਵੀਨ ਸ਼ੰਕਰ ਕਪੂਰ ਨੇ ਇਹ ਦੋਸ਼ ਲਗਾਉਣ ਲਈ ਆਤਿਸ਼ੀ ਖ਼ਿਲਾਫ਼ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਸੀ ਕਿ ਭਾਜਪਾ ਨੇ 'ਆਪ' ਨੇਤਾਵਾਂ ਨੂੰ ਪੈਸੇ ਦਾ ਲਾਲਚ ਦੇ ਕੇ ਪਾਰਟੀ 'ਚ ਸ਼ਾਮਲ ਹੋਣ ਲਈ ਸੰਪਰਕ ਕੀਤਾ ਸੀ। ਕਪੂਰ ਨੇ ਦੋਸ਼ ਲਗਾਇਆ ਸੀ ਕਿ 'ਆਪ' ਨੇਤਾਵਾਂ ਵਲੋਂ ਭਾਜਪਾ ਖ਼ਿਲਾਫ਼ ਕੀਤੇ ਜਾ ਰਹੇ ਦਾਅਵੇ ਝੂਠੇ ਹਨ ਅਤੇ ਉਨ੍ਹਾਂ 'ਚੋਂ ਕਿਸੇ ਨੇ ਵੀ ਇਨ੍ਹਾਂ ਦਾਅਵਿਆਂ ਦੇ ਸਮਰਥਨ 'ਚ ਕੋਈ ਸਮੱਗਰੀ ਪੇਸ਼ ਨਹੀਂ ਕੀਤੀ ਹੈ। ਅਦਾਲਤ ਨੇ 28 ਮਈ ਨੂੰ ਸ਼ਿਕਾਇਤ ਦੇ ਸੰਬੰਧ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਲਬ ਕਰਨ ਦੀ ਅਪੀਲ ਠੁਕਰਾ ਦਿੱਤੀ ਸੀ। ਹਾਲਾਂਕਿ ਉਸ ਨੇ ਆਤਿਸ਼ੀ ਨੂੰ ਉਸ ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ। ਜੱਜ ਬਾਮਨਿਆਲ ਦਸਤਾਵੇਜ਼ਾਂ ਦੀ ਜਾਂਚ ਅਤੇ ਦੋਸ਼ ਤੈਅ ਕਰਨ ਦੇ ਸੰਬੰਧ 'ਚ ਦਲੀਲਾਂ ਲਈ 8 ਅਗਸਤ ਨੂੰ ਮਾਮਲੇ 'ਤੇ ਅਗਲੀ ਸੁਣਵਾਈ ਕਰੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e