ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਮਿਲੀ ਤਿੰਨ ਦਿਨ ਦੀ ਅੰਤਰਿਮ ਜ਼ਮਾਨਤ
Monday, Feb 12, 2024 - 05:45 PM (IST)
ਨਵੀਂ ਦਿੱਲੀ (ਭਾਸ਼ਾ)- ਰਾਸ਼ਟਰੀ ਰਾਜਧਾਨੀ ਦੀ ਇਕ ਅਦਾਲਤ ਨੇ ਆਬਕਾਰੀ ਨੀਤੀ ਘਪਲੇ 'ਚ ਗ੍ਰਿਫ਼ਤਾਰ 'ਆਪ' ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਸੋਮਵਾਰ ਨੂੰ ਤਿੰਨ ਦਿਨ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ। ਵਿਸ਼ੇਸ਼ ਜੱਜ ਐੱਮ.ਕੇ. ਨਾਗਪਾਲ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਜਾਂਚ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ 'ਚ 13 ਤੋਂ 15 ਫਰਵਰੀ ਤੱਕ ਸਿਸੋਦੀਆ ਨੂੰ ਰਾਹਤ ਦਿੱਤੀ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਕਾਰਨ ਰਾਜਸਥਾਨ ਦੇ 3 ਜ਼ਿਲ੍ਹਿਆਂ 'ਚ ਧਾਰਾ 144 ਲਾਗੂ, ਪੰਜਾਬ-ਹਰਿਆਣਾ ਬਾਰਡਰ ਸੀਲ
ਸੀ.ਬੀ.ਆਈ. ਨੇ ਹੁਣ ਰੱਦ ਕੀਤੀ ਜਾ ਚੁੱਕੀ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ 'ਚ ਭ੍ਰਿਸ਼ਟਾਚਾਰ ਨੂੰ ਲੈ ਕੇ 26 ਫਰਵਰੀ 2023 ਨੂੰ ਸਾਬਕਾ ਉੱਪ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸੀ.ਬੀ.ਆਈ. ਵਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਸੰਬੰਧਤ ਮਨੀ ਲਾਂਡਰਿੰਗ ਮਾਮਲੇ 'ਚ 9 ਮਾਰਚ 2023 ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8