'ਆਪ' ਨੇਤਾ ਸੰਜੇ ਸਿੰਘ ਨੇ ਲਾਇਆ ਦੋਸ਼, ਕਿਹਾ-ਦਿੱਲੀ ਦਾ ਪਾਣੀ ਸੰਕਟ ਭਾਜਪਾ ਦੀ ਦੇਣ
Monday, Jun 17, 2024 - 02:08 PM (IST)
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਦਿੱਲੀ ਵਿੱਚ ਪਾਣੀ ਦੇ ਸੰਕਟ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸਪਾਂਸਰ ਕੀਤਾ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸਿੰਘ ਨੇ ਭਾਜਪਾ 'ਤੇ ਰਾਸ਼ਟਰੀ ਰਾਜਧਾਨੀ ਦੇ ਨਿਵਾਸੀਆਂ ਖ਼ਿਲਾਫ਼ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕਿਹਾ, "ਅਸੀਂ ਮੰਨਦੇ ਹਾਂ ਕਿ ਪਿਆਸੇ ਨੂੰ ਪਾਣੀ ਦੇਣ ਤੋਂ ਵੱਡਾ ਕੋਈ ਪੁੰਨ ਨਹੀਂ ਤੇ ਪਾਣੀ ਨੂੰ ਰੋਕਣ ਤੋਂ ਵੱਡਾ ਕੋਈ ਪਾਪ ਨਹੀਂ ਹੈ।"
ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ
ਸਿੰਘ ਨੇ ਦੋਸ਼ ਲਗਾਇਆ ਕਿ ਮੈਂ ਕਹਿ ਰਿਹਾ ਹਾਂ ਕਿ ਇਹ ਭਾਜਪਾ ਦੁਆਰਾ ਸਪਾਂਸਰਡ ਜਲ ਸੰਕਟ ਹੈ। ਭਾਜਪਾ ਚਾਹੁੰਦੀ ਹੈ ਕਿ ਦਿੱਲੀ ਦੇ ਲੋਕਾਂ ਨੂੰ ਪਾਣੀ ਨਾ ਮਿਲੇ ਅਤੇ ਉਹ ਇਸ ਨੂੰ ਯਕੀਨੀ ਬਣਾਉਣ ਲਈ ਸਾਜ਼ਿਸ਼ ਰਚ ਰਹੇ ਹਨ। ਉਹਨਾਂ ਨੇ ਕਿਹਾ ਕਿ ਦਿੱਲੀ ਨੂੰ ਹਰਿਆਣਾ ਤੋਂ ਪਾਣੀ ਮਿਲਦਾ ਹੈ ਅਤੇ ਜਦੋਂ ਭਾਜਪਾ ਸ਼ਾਸਿਤ ਸੂਬਾ ਲੋੜੀਂਦਾ ਪਾਣੀ ਨਹੀਂ ਦਿੰਦਾ ਤਾਂ ਪਾਣੀ ਦੀ ਕਮੀ ਹੋ ਜਾਂਦੀ ਹੈ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ: 2 ਵੱਡੇ ਭਰਾਵਾਂ ਨੇ ਛੋਟੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਉਹਨਾਂ ਨੇ ਦਾਅਵਾ ਕੀਤਾ ਹੈ ਕਿ ਸਾਨੂੰ ਆਪਣੀਆਂ ਮੰਗਾਂ ਦੇ ਹਿਸਾਬ ਨਾਲ ਪਾਣੀ ਨਹੀਂ ਮਿਲ ਰਿਹਾ। ਜਦੋਂ ਅਸੀਂ ਹਰਿਆਣਾ ਸਰਕਾਰ ਨੂੰ ਬੇਨਤੀ ਕਰਦੇ ਹਾਂ ਤਾਂ ਉਹ ਨਹੀਂ ਸੁਣਦੇ। ਅਸੀਂ ਉਪ ਰਾਜਪਾਲ ਨੂੰ ਬੇਨਤੀ ਕਰਦੇ ਹਾਂ ਪਰ ਉਹ ਜ਼ਰੂਰੀ ਕੰਮ ਨਹੀਂ ਕਰਦੇ। ਪਿਛਲੇ ਕੁਝ ਹਫ਼ਤਿਆਂ ਤੋਂ ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ 'ਚ ਪਾਣੀ ਦੀ ਕਮੀ ਹੈ। ਪਾਣੀ ਦੀ ਸਪਲਾਈ ਘੱਟ ਹੋਣ ਜਾਂ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ ਅਤੇ ਪ੍ਰਾਈਵੇਟ ਟੈਂਕਰਾਂ ਤੋਂ ਪਾਣੀ ਲੈ ਰਹੇ ਹਨ।
ਇਹ ਵੀ ਪੜ੍ਹੋ - ਉੱਤਰਾਖੰਡ 'ਚ ਵੱਡਾ ਹਾਦਸਾ: 23 ਲੋਕਾਂ ਨੂੰ ਲਿਜਾ ਰਿਹਾ ਟੈਂਪੂ ਟਰੈਵਲਰ ਨਦੀ 'ਚ ਡਿੱਗਾ, ਹੁਣ ਤਕ 12 ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8