''ਆਪ'' ਨੇਤਾ ਸੰਜੇ ਸਿੰਘ ਨੇ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ

Tuesday, Mar 19, 2024 - 04:40 PM (IST)

''ਆਪ'' ਨੇਤਾ ਸੰਜੇ ਸਿੰਘ ਨੇ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੇ ਮੰਗਲਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਸੰਜੇ ਨੇ ਦੂਜੀ ਵਾਰ ਰਾਜ ਸਭਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ ਹੈ। ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਾਮਲੇ 'ਚ ਸੰਜੇ ਜੇਲ੍ਹ 'ਚ ਬੰਦ ਹਨ ਅਤੇ ਸਹੁੰ ਚੁੱਕਣ ਲਈ ਉਨ੍ਹਾਂ ਨੂੰ ਜੇਲ੍ਹ ਤੋਂ ਲਿਆਂਦਾ ਗਿਆ। ਸਹੁੰ ਚੁੱਕਣ ਮਗਰੋਂ ਉਨ੍ਹਾਂ ਨੂੰ ਮੁੜ ਤਿਹਾੜ ਜੇਲ੍ਹ ਲਿਜਾਇਆ ਜਾਵੇਗਾ। ਦੱਸ ਦੇਈਏ ਕਿ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦਿੱਤੀ ਸੀ।

 

ਓਧਰ ਸੰਜੇ ਸਿੰਘ ਦੇ ਦੂਜੀ ਵਾਰ ਰਾਜ ਸਭਾ ਮੈਂਬਰ ਬਣਨ 'ਤੇ ਉਨ੍ਹਾਂ ਦੀ ਪਤਨੀ ਅਨੀਤਾ ਸਿੰਘ ਨੇ ਖੁਸ਼ੀ ਜਤਾਈ ਹੈ। ਅਨੀਤਾ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਸਾਡੇ ਲਈ ਖੁਸ਼ੀ ਦਾ ਦਿਨ ਹੈ। ਉਹ ਯਕੀਨੀ ਰੂਪ ਨਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਤੀਆਂ ਗਈਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਨਗੇ। 

ਦੱਸਣਯੋਗ ਹੈ ਕਿ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਪਿਛਲੇ ਹਫ਼ਤੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ 'ਆਪ' ਨੇਤਾ ਸੰਜੇ ਸਿੰਘ ਨੂੰ ਸਹੁੰ ਚੁੱਕੇ ਜਾਣ ਦੀ ਪ੍ਰਕਿਰਿਆ ਨੂੰ ਸੁਵਿਧਾਜਨਕ ਬਣਾਉਣ ਦਾ ਹੁਕਮ ਦਿੱਤਾ ਸੀ। ਸੰਜੇ ਸਿੰਘ ਹੁਣ ਰੱਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਇਕ ਮਨੀ ਲਾਂਡਰਿੰਗ ਮਾਮਲੇ ਵਿਚ ਅਕਤੂਬਰ 2023 ਤੋਂ ਜੇਲ੍ਹ ਵਿਚ ਹਨ। ਇਸ ਮਾਮਲੇ ਵਿਚ ਦਿੱਲੀ ਦੇ ਸਾਬਕਾ ਡਿਪਟੀ ਸੀ. ਐੱਮ. ਮਨੀਸ਼ ਸਿਸੋਦੀਆ ਵੀ ਜੇਲ੍ਹ ਵਿਚ ਹਨ।


author

Tanu

Content Editor

Related News