AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ''ਹੱਥ''

02/27/2020 5:57:51 PM

ਲਖਨਊ (ਵਾਰਤਾ)— ਆਮ ਆਦਮੀ ਪਾਰਟੀ (ਆਪ) ਦੇ ਸੰਸਥਾਪਕ ਮੈਂਬਰ ਅਤੇ ਪੂਰਵਾਂਚਲ ਦੇ ਕਨਵੀਨਰ ਰਹੇ ਸੰਜੀਵ ਕੁਮਾਰ ਸਿੰਘ ਨੇ ਵੀਰਵਾਰ ਨੂੰ ਕਾਂਗਰਸ ਦੀ ਮੈਂਬਰਸ਼ਿਪ ਲਈ। ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਅਜੇ ਕੁਮਾਰ ਲੱਲੂ ਅਤੇ ਸਾਬਕਾ ਸੰਸਦ ਮੈਂਬਰ ਰਾਜੇਸ਼ ਮਿਸ਼ਰਾ ਦੀ ਮੌਜੂਦਗੀ 'ਚ ਇੱਥੇ ਪਾਰਟੀ ਦਫਤਰ ਵਿਚ ਸੰਜੀਵ ਕੁਮਾਰ ਨੇ ਆਪਣੇ ਸਾਥੀਆਂ ਨਾਲ ਕਾਂਗਰਸ ਦੀ ਮੈਂਬਰਸ਼ਿਪ ਲਈ। ਇਲਾਹਾਬਾਦ ਯੂਨੀਵਰਸਿਟੀ ਤੋਂ ਵਿਦਿਆਰਥੀ ਰਾਜਨੀਤੀ ਦੀ ਸ਼ੁਰੂਆਤ ਕਰਨ ਵਾਲੇ ਸੰਜੀਵ ਨੇ ਆਮ ਆਦਮੀ ਪਾਰਟੀ ਦੇ ਸੰਸਥਾਪਕ ਰਹੇ ਹਨ ਅਤੇ ਉਨ੍ਹਾਂ ਨੇ ਪੂਰਵਾਂਚਲ ਦੇ ਕਈ ਅੰਦੋਲਨਾਂ ਦੀ ਅਗਵਾਈ ਕੀਤੀ ਹੈ। 

ਇਸ ਮੌਕੇ 'ਤੇ ਲੱਲੂ ਨੇ ਕਿਹਾ ਕਿ ਪੂਰੇ ਪ੍ਰਦੇਸ਼ ਵਿਚ ਯੋਗੀ ਸਰਕਾਰ ਦੀਆਂ ਜਨਵਿਰੋਧੀ ਨੀਤੀਆਂ ਕਾਰਨ ਜਨਤਾ ਪਰੇਸ਼ਾਨ ਹੈ। ਅਪਰਾਧ ਅਤੇ ਭ੍ਰਿਸ਼ਟਾਚਾਰ ਸਿਖਰਾਂ 'ਤੇ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਅਗਵਾਈ 'ਚ ਭਾਜਪਾ ਦੀ ਜਨਵਿਰੋਧੀ ਨੀਤੀਆਂ ਵਿਰੁੱਧ ਲੜਾਈ ਲੜੀ ਜਾ ਰਹੀ ਹੈ। ਸੰਜੀਵ ਕੁਮਾਰ ਵਰਗੇ ਨੌਜਵਾਨ ਅਤੇ ਜੁਝਾਰੂ ਨੇਤਾਵਾਂ ਦੇ ਕਾਂਗਰਸ 'ਚ ਆਉਣ ਨਾਲ ਸਾਡੇ ਸੰਘਰਸ਼ ਨੂੰ ਮਜ਼ਬੂਤੀ ਮਿਲੇਗੀ। ਸੰਜੀਵ ਕੁਮਾਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ ਗ੍ਰਹਿ ਕੀਤੀ ਹੈ। ਆਮ ਆਦਮੀ ਪਾਰਟੀ ਆਪਣੇ ਸਵਰਾਜ ਅਤੇ ਅੰਦਰੂਨੀ ਲੋਕਤੰਤਰ ਦੇ ਵਿਚਾਰ ਨੂੰ ਤਿਆਗ ਚੁੱਕੀ ਹੈ।

Tanu

This news is Content Editor Tanu