ਜੇਲ੍ਹ 'ਚੋਂ ਬਾਹਰ ਆਏ ਸਤੇਂਦਰ ਜੈਨ, AAP ਵਰਕਰਾਂ 'ਚ ਜਸ਼ਨ ਦਾ ਮਾਹੌਲ

Friday, Oct 18, 2024 - 09:07 PM (IST)

ਜੇਲ੍ਹ 'ਚੋਂ ਬਾਹਰ ਆਏ ਸਤੇਂਦਰ ਜੈਨ, AAP ਵਰਕਰਾਂ 'ਚ ਜਸ਼ਨ ਦਾ ਮਾਹੌਲ

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਦ‍ਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ 18 ਮਹੀਨਿਆਂ ਬਾਅਦ ਤਿਹਾੜ ਜੇਲ੍ਹ ਤੋਂ ਬਾਹਰ ਆਏ ਹਨ। ਅੱਜ ਹੀ ਰਾਊਜ਼ ਐਵੇਨਿਊ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਸੀ। ਉਨ੍ਹਾਂ ਨੂੰ 50 ਹਜ਼ਾਰ ਰੁਪਏ ਦੇ ਮੁਚਲਕੇ ਦੀ ਸ਼ਰਤ 'ਤੇ ਜ਼ਮਾਨਤ ਮਿਲੀ ਹੈ। ਹਾਲਾਂਕਿ ਅਦਾਲਤ ਨੇ ਉਨ੍ਹਾਂ ਦੇ ਦੇਸ਼ ਤੋਂ ਬਾਹਰ ਜਾਣ 'ਤੇ ਰੋਕ ਲਗਾ ਦਿੱਤੀ ਹੈ। ਪਹਿਲਾਂ ਉਨ੍ਹਾਂ ਨੇ ਪਿਛਲੇ ਸਾਲ ਮਈ 'ਚ ਸਿਹਤ ਦੇ ਕਾਰਨਾਂ 'ਤੇ ਜ਼ਮਾਨਤ ਮੰਗੀ ਸੀ। ਉਦੋਂ ਉਹ 10 ਮਹੀਨਿਆਂ ਤੱਕ ਜ਼ਮਾਨਤ 'ਤੇ ਬਾਹਰ ਰਹੇ ਸਨ। 

ਸਤੇਂਦਰ ਜੈਨ ਨੂੰ 30 ਮਈ 2022 ਨੂੰ ਗਿਰਫਤਾਰ ਕੀਤਾ ਗਿਆ ਸੀ। ਸਤੇਂਦਰ ਜੈਨ ਨੂੰ ਤਿਹਾੜ ਜੇਲ੍ਹ ਤੋਂ ਲੈਣ ਲਈ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ਮਨੀਸ਼ ਸਿਸੋਦਿਆ ਅਤੇ ਸੰਜੇ ਸਿੰਘ ਤਿਹਾੜ ਜੇਲ੍ਹ ਪਹੁੰਚੇ ਸਨ। ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਤਿਹਾੜ ਜੇਲ੍ਹ 'ਚੋਂ ਰਿਹਾਈ 'ਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ, 'ਸੱਚ ਦੀ ਜਿੱਤ ਹੋਈ ਹੈ।'

ਇਸ ਆਧਾਰ 'ਤੇ ਮਿਲੀ ਜ਼ਮਾਨਤ

ਅਦਾਲਤ ਵਿੱਚ ਜੈਨ ਦੇ ਵਕੀਲ ਨੇ ਉਨ੍ਹਾਂ ਦੀ ਜ਼ਮਾਨਤ ਲਈ ਮੁਕੱਦਮੇ ਦੀ ਸੁਣਵਾਈ ਵਿੱਚ ਦੇਰੀ ਅਤੇ ਜੇਲ੍ਹ ਵਿੱਚ ਲੰਮਾ ਸਮਾਂ ਰਹਿਣ ਦਾ ਹਵਾਲਾ ਦਿੱਤਾ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਕਿਹਾ ਕਿ ਮੁਕੱਦਮੇ ਦੀ ਸੁਣਵਾਈ ਵਿੱਚ ਦੇਰੀ ਅਤੇ 18 ਮਹੀਨਿਆਂ ਦੀ ਲੰਮੀ ਕੈਦ ਅਤੇ ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਮੁਕੱਦਮੇ ਨੂੰ ਸ਼ੁਰੂ ਹੋਣ ਵਿੱਚ ਲੰਮਾ ਸਮਾਂ ਲੱਗੇਗਾ, ਇਸ ਤੱਥ ਨੂੰ ਛੱਡ ਕੇ, ਦੋਸ਼ੀ ਨੂੰ ਰਾਹਤ ਦਿੱਤੀ ਜਾਣੀ ਚਾਹੀਦੀ ਹੈ।


author

Rakesh

Content Editor

Related News