'ਆਪ' ਨੇਤਾ ਸਤੇਂਦਰ ਜੈਨ ਦੀ ਵਿਗੜੀ ਸਿਹਤ, ਸਫ਼ਦਰਜੰਗ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
Monday, May 22, 2023 - 12:03 PM (IST)
ਨਵੀਂ ਦਿੱਲੀ (ਭਾਸ਼ਾ)- ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਜੇਲ੍ਹ 'ਚ ਬੰਦ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਰੀੜ੍ਹ ਦੀ ਹੱਡੀ ਨਾਲ ਜੁੜੀ ਸਮੱਸਿਆ ਕਾਰਨ ਸੋਮਵਾਰ ਨੂੰ ਸਫ਼ਦਰਜੰਗ ਹਸਪਤਾਲ ਲਿਜਾਇਆ ਗਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜੇਲ੍ਹ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਸਾਲ ਮਈ 'ਚ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਗ੍ਰਿਫ਼ਤਾਰੀ ਦੇ ਬਿਆਨ ਤੋਂ ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਜੈਨ ਨੂੰ ਸ਼ਨੀਵਾਰ ਨੂੰ ਦੀਨ ਦਿਆਲ ਹਸਪਤਾਲ ਲਿਜਾਇਆ ਗਿਆ ਸੀ ਪਰ ਉਹ ਕਿਸੇ ਹੋਰ ਡਾਕਟਰ ਤੋਂ ਵੀ ਸਲਾਹ ਲੈਣਾ ਚਾਹੁੰਦੇ ਸਨ, ਇਸ ਲਈ ਉਨ੍ਹਾਂ ਨੂੰ ਸਫ਼ਦਰਜੰਗ ਹਸਪਤਾਲ ਲਿਜਾਇਆ ਗਿਆ। ਸਫ਼ਦਰਜੰਗ ਹਸਪਤਾਲ ਦੇ ਇਕ ਬੁਲਾਰੇ ਨੇ ਕਿਹਾ,''ਜੈਨ ਸਵੇਰੇ ਨਿਊਰੋ ਸਰਜਰੀ ਓ.ਪੀ.ਡੀ. ਆਏ ਅਤੇ ਉੱਥੇ ਡਾਕਟਰਾਂ ਵਲੋਂ ਜਾਂਚ ਕੀਤੇ ਜਾਣ ਤੋਂ ਬਾਅਦ ਵਾਪਸ ਚਲੇ ਗਏ। ਉਨ੍ਹਾਂ ਨਾਲ ਪੁਲਸ ਵੀ ਮੌਜੂਦ ਸਨ।''
ਇਹ ਵੀ ਪੜ੍ਹੋ : SC ਨੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ 'ਤੇ ED ਤੋਂ ਮੰਗਿਆ ਜਵਾਬ
ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਜੈਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 31 ਮਈ 2022 ਨੂੰ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦੇ ਹੋਏ ਟਵੀਟ ਕੀਤਾ,''ਸਤੇਂਦਰ ਜੈਨ ਜੀ ਦੇ ਬਿਹਤਰ ਸਵਸਥ ਲਈ ਮੈਂ ਈਸ਼ਵਰ ਤੋਂ ਪ੍ਰਾਰਥਨਾ ਕਰਦਾ ਹਾਂ। ਭਾਜਪਾ ਦੀ ਸਰਕਾਰ ਦੇ ਇਸ ਹੰਕਾਰ ਅਤੇ ਜ਼ੁਲਮ ਨੂੰ ਦਿੱਲੀ ਅਤੇ ਦੇਸ਼ ਦੇ ਲੋਕ ਚੰਗੀ ਤਰ੍ਹਾਂ ਦੇਖ ਰਹੇ ਹਨ। ਭਗਵਾਨ ਵੀ ਇਨ੍ਹਾਂ ਅੱਤਿਆਚਾਰੀਆਂ ਨੂੰ ਮੁਆਫ਼ ਨਹੀਂ ਕਰਨਗੇ। ਇਸ ਸੰਘਰਸ਼ 'ਚ ਜਨਤਾ ਸਾਡੇ ਨਾਲ ਹੈ, ਈਸ਼ਵਰ ਸਾਡੇ ਨਾਲ ਹਨ, ਅਸੀਂ ਸਰਦਾਰ ਭਗਤ ਸਿੰਘ ਜੀ ਦੇ ਪੈਰੋਕਾਰ ਹਾਂ। ਜ਼ੁਲਮ, ਅਨਿਆਂ ਅਤੇ ਤਾਨਾਸ਼ਾਹੀ ਖ਼ਿਲਾਫ਼ ਸਾਡੀ ਇਹ ਲੜਾਈ ਜਾਰੀ ਰਹੇਗੀ।''
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ