ਸੰਜੇ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੜਕਾਂ ''ਤੇ ਉਤਰੇ ''ਆਪ'' ਵਰਕਰ, ਰਿਹਾਈ ਦੀ ਕੀਤੀ ਮੰਗ

Thursday, Oct 05, 2023 - 05:29 PM (IST)

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨੇ ਆਬਕਾਰੀ ਨੀਤੀ ਮਾਮਲੇ ਵਿਚ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਖਿਲਾਫ਼ ਵੀਰਵਾਰ ਨੂੰ ਦਿੱਲੀ 'ਚ ਵਿਰੋਧ ਪ੍ਰਦਰਸ਼ਨ ਕੀਤਾ। ਪਾਰਟੀ ਦੇ ਕਈ ਨੇਤਾ ਅਤੇ ਵਰਕਰ ਦੀਨਦਿਆਲ ਉਪਾਧਿਆਏ ਮਾਰਗ ਸਥਿਤ 'ਆਪ' ਦਫ਼ਤਰ ਵਿਚ ਇਕੱਠੇ ਹੋਏ ਅਤੇ ਹੱਥਾਂ 'ਚ ਬੈਨਰ ਫੜ੍ਹ ਕੇ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਸੰਜੇ ਦੀ ਰਿਹਾਈ ਦੀ ਮੰਗ ਕੀਤੀ। 

ਇਹ ਵੀ ਪੜ੍ਹੋ- ਸੰਜੇ ਸਿੰਘ ਦੀ ਅਦਾਲਤ 'ਚ ਪੇਸ਼ੀ, ਕਿਹਾ- 'ਇਹ ਮੋਦੀ ਜੀ ਦਾ ਅਨਿਆਂ ਹੈ, ਉਹ ਚੋਣਾਂ ਹਾਰ ਜਾਣਗੇ'

PunjabKesari

ਪੁਲਸ ਦੇ ਵਿਸ਼ੇਸ਼ ਕਮਿਸ਼ਨਰ (ਕਾਨੂੰਨ ਵਿਵਸਥਾ) ਦੀਪੇਂਦਰ ਪਾਠਕ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਉੱਚਿਤ ਇੰਤਜ਼ਾਮ ਕੀਤੇ ਗਏ ਹਨ। ਵਾਧੂ ਪੁਲਸ ਫੋਰਸ ਤਾਇਨਾਤ ਹੈ। ਅਸੀਂ ਨਹੀਂ ਚਾਹੁੰਦੇ ਕਿ ਕਿਸੇ ਵੀ ਕੀਮਤ 'ਤੇ ਕਾਨੂੰਨ ਵਿਵਸਥਾ ਵਿਗੜੇ। ਅਸੀਂ ਲਗਾਤਾਰ 'ਆਪ' ਵਰਕਰਾਂ ਨਾਲ ਗੱਲਬਾਤ ਕਰ ਰਹੇ ਹਾਂ।

ਇਹ ਵੀ ਪੜ੍ਹੋ-  ਸ਼ਰਾਬ ਘਪਲੇ 'ਚ ਪੁੱਛ-ਗਿੱਛ ਮਗਰੋਂ ED ਦੀ ਵੱਡੀ ਕਾਰਵਾਈ, ਸੰਜੇ ਸਿੰਘ ਗ੍ਰਿਫ਼ਤਾਰ

ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲੈਣ ਵਾਲੇ 'ਆਪ' ਦੇ ਨੇਤਾਵਾਂ ਵਿਚ ਆਤਿਸ਼ੀ, ਗੋਪਾਲ ਰਾਏ, ਜਰਨੈਲ ਸਿੰਘ, ਪ੍ਰਿਯੰਕਾ ਕੱਕੜ ਅਤੇ ਰੀਨਾ ਗੁਪਤਾ ਸ਼ਾਮਲ ਹਨ। ਰਾਏ ਨੇ ਦੋਸ਼ ਲਾਇਆ ਕਿ ਸਿੰਘ ਦੀ ਗ੍ਰਿਫ਼ਤਾਰੀ ਭਾਜਪਾ ਵਲੋਂ ਆਉਣ ਵਾਲੀਆਂ ਚੋਣਾਂ ਜਿੱਤਣ ਦੀ ਇਕ ਕੋਸ਼ਿਸ਼ ਹੈ, ਕਿਉਂਕਿ ਉਨ੍ਹਾਂ ਨੂੰ ਆਪਣੇ ਗਠਜੋੜ 'ਤੇ ਭਰੋਸਾ ਨਹੀਂ ਹੈ। ਦੱਸ ਦੇਈਏ ਕਿ ਸਿੰਘ ਨੂੰ ਦਿੱਲੀ ਆਬਕਾਰੀ ਨੀਤੀ 2021-22 ਮਾਮਲੇ ਵਿਚ ਭ੍ਰਿਸ਼ਟਾਚਾਰ ਨੂੰ ਲੈ ਕੇ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

PunjabKesari

ਇਹ ਵੀ ਪੜ੍ਹੋ-  'ਆਪ' ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ED ਨੇ ਕੀਤੀ ਛਾਪੇਮਾਰੀ

 

 


Tanu

Content Editor

Related News