''ਆਪ'' ਵਿਧਾਇਕਾਂ ਨੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਪਾੜੀਆਂ, ਦਿੱਲੀ ਵਿਧਾਨ ਸਭਾ ''ਚ ਹੰਗਾਮਾ

12/17/2020 4:24:11 PM

ਨਵੀਂ ਦਿੱਲੀ- ਨਰਿੰਦਰ ਮੋਦੀ ਸਰਕਾਰ ਨੇ ਖੇਤੀਬਾੜੀ ਖੇਤਰ ਨਾਲ ਜੁੜੇ ਤਿੰਨ ਕਾਨੂੰਨਾਂ ਦਾ ਵੀਰਵਾਰ ਨੂੰ ਦਿੱਲੀ ਵਿਧਾਨ ਸਭਾ 'ਚ ਵਿਰੋਧ ਹੋਇਆ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਵਲੋਂ ਸਦਨ 'ਚ ਕਾਨੂੰਨ ਦੀਆਂ ਕਾਪੀਆਂ ਪਾੜਨ ਨਾਲ ਹੰਗਾਮਾ ਹੋ ਗਿਆ। ਦਿੱਲੀ ਵਿਧਾਨ ਸਭਾ ਦਾ ਅੱਜ ਯਾਨੀ ਵੀਰਵਾਰ ਨੂੰ ਇਕ ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ। ਸੈਸ਼ਨ ਦੀ ਸ਼ੁਰੂਆਤ 'ਚ ਹੀ ਆਵਾਜਾਈ ਅਤੇ ਵਾਤਾਵਰਣ ਮੰਤਰੀ ਕੈਲਾਸ਼ ਗਹਿਲੋਤ ਨੇ ਇਕ ਸੰਕਲਪ ਪੱਤਰ ਪੇਸ਼ ਕੀਤਾ, ਜਿਸ 'ਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਕਹੀ ਗਈ। 

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਸੰਤ ਰਾਮ ਸਿੰਘ ਨੇ ਕਿਸਾਨੀ ਹੱਕਾਂ ਲਈ ਦਿੱਤੀ ਜਾਨ

ਪ੍ਰਸਤਾਵ 'ਤੇ ਚਰਚਾ ਦੌਰਾਨ ਸੱਤਾਧਾਰੀ ਦਲ ਦੇ ਮਹੇਂਦਰ ਗੋਇਲ ਅਤੇ ਸੋਮਨਾਥ ਭਾਰਤੀ ਨੇ ਸਦਨ 'ਚ ਖੇਤੀਬਾੜੀ ਕਾਨੂੰਨ ਦੀਆਂ ਕਾਪੀਆਂ ਪਾੜੀਆਂ ਅਤੇ ਜੈ ਜਵਾਨ, ਜੈ ਕਿਸਾਨ ਦੇ ਨਾਅਰੇ ਲਗਾਉਂਦੇ ਹੋਏ ਕਿਹਾ ਕਿ ਜੋ ਕਾਨੂੰਨ ਕਿਸਾਨਾਂ ਦੇ ਪੱਖ 'ਚ ਨਹੀਂ ਹੈ, ਉਸ ਨੂੰ ਸਵੀਕਾਰ ਨਹੀਂ ਕਰਨਗੇ। ਆਪ ਪਾਰਟੀ ਖੇਤੀ ਕਾਨੂੰਨਾਂ ਦੇ ਪੱਖ 'ਚ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਨਜ਼ਰ ਆ ਰਹੀ ਹੈ। ਪਾਰਟੀ ਤਿੰਨੋਂ ਕਾਨੂੰਨਾਂ ਨੂੰ ਕਿਸਾਨਾਂ ਵਿਰੁੱਧ ਦੱਸ ਕੇ ਇਨ੍ਹਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰ ਰਹੀ ਹੈ।

ਇਹ ਵੀ ਪੜ੍ਹੋ :ਕਿਸਾਨ ਅੰਦੋਲਨ : ਸਿੰਘੂ ਸਰਹੱਦ 'ਤੇ ਡਟੇ ਕਿਸਾਨਾਂ ਦੀ ਮਦਦ ਲਈ 'ਤਕਨੀਕ' ਦਾ ਸਹਾਰਾ
 


DIsha

Content Editor

Related News