'ਆਪ' ਵਿਧਾਇਕ ਅਮਾਨਤੁੱਲਾ ਖ਼ਾਨ ਨੂੰ ED ਨੇ ਕੀਤਾ ਗ੍ਰਿਫ਼ਤਾਰ

Monday, Sep 02, 2024 - 12:42 PM (IST)

'ਆਪ' ਵਿਧਾਇਕ ਅਮਾਨਤੁੱਲਾ ਖ਼ਾਨ ਨੂੰ ED ਨੇ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖ਼ਾਨ ਨੂੰ ਦਿੱਲੀ ਵਕਫ਼ ਬੋਰਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕਰ ਲਿਆ ਹੈ। ਕਈ ਘੰਟਿਆਂ ਦੀ ਛਾਪੇਮਾਰੀ ਮਗਰੋਂ ਈਡੀ ਦੀ ਟੀਮ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਮਾਨਤੁੱਲਾ ਖਾਨ ਦੇ ਘਰ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਤਲਾਸ਼ੀ ਮੁਹਿੰਮ ਵਿਚ ਈਡੀ ਦੇ 6 ਤੋਂ 7 ਅਧਿਕਾਰੀ ਸ਼ਾਮਲ ਸਨ। ਦਿੱਲੀ ਪੁਲਸ ਦੀ ਭਾਰੀ ਟੀਮ ਉਨ੍ਹਾਂ ਦੇ ਘਰ ਦੇ ਬਾਹਰ ਮੌਜੂਦ ਸੀ। ਅਰਧ ਸੈਨਿਕ ਬਲ ਦੇ ਜਵਾਨ ਵੀ ਮੌਜੂਦ ਸਨ। ਇਸ ਗ੍ਰਿਫਤਾਰੀ 'ਤੇ ਅਮਾਨਤੁੱਲਾ ਖਾਨ ਨੇ ਕਿਹਾ ਕਿ ਮੈਂ ਬੇਕਸੂਰ ਹਾਂ।

ਇਹ ਵੀ ਪੜ੍ਹੋ-  ਵੱਡੀ ਖੁਸ਼ਖ਼ਬਰੀ; ਸਰਕਾਰ ਨੇ 24 ਹਜ਼ਾਰ ਅਧਿਆਪਕਾਂ ਨੂੰ ਕੀਤਾ ਰੈਗੂਲਰ

ਇਸ ਤੋਂ ਪਹਿਲਾਂ ਖਾਨ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਂਚ ਏਜੰਸੀ ਈਡੀ ਉਨ੍ਹਾਂ ਦੇ ਘਰ ਪਹੁੰਚੀ ਹੈ। ਓਖਲਾ ਦੇ ਵਿਧਾਇਕ ਅਮਾਨਤੁੱਲਾ ਖ਼ਾਨ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੇਰੇ ਘਰ ਅਜੇ ਈਡੀ ਦੇ ਲੋਕ ਮੈਨੂੰ ਗ੍ਰਿਫ਼ਤਾਰ ਕਰਨ ਲਈ ਪਹੁੰਚੇ ਹਨ। ਉੱਥੇ ਹੀ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੇ ਕਿਹਾ ਕਿ ਈਡੀ ਦੀ ਬੇਰਹਿਮੀ ਵੇਖੋ ਅਮਾਨਤੁੱਲਾ ਖ਼ਾਨ ਪਹਿਲਾਂ ਈਡੀ ਦੀ ਜਾਂਚ ਵਿਚ ਸ਼ਾਮਲ ਹੋਏ, ਉਨ੍ਹਾਂ ਤੋਂ ਅੱਗੇ ਲਈ ਸਮਾਂ ਮੰਗਿਆ, ਉਨ੍ਹਾਂ ਦੀ ਸੱਸ ਨੂੰ ਕੈਂਸਰ ਹੈ, ਉਨ੍ਹਾਂ ਦਾ ਆਪ੍ਰੇਸ਼ਨ ਹੋਇਆ ਹੈ। ਘਰ ਵਿਚ ਸਵੇਰੇ-ਸਵੇਰੇ ਧਾਵਾ ਬੋਲਣ ਪਹੁੰਚ ਗਏ। ਸੰਜੇ ਸਿੰਘ ਨੇ ਕਿਹਾ ਕਿ ਅਮਾਨਤੁੱਲਾ ਖ਼ਾਨ ਖਿਲਾਫ਼ ਕੋਈ ਸਬੂਤ ਨਹੀਂ ਹਨ ਪਰ ਪੀ. ਐੱਮ. ਮੋਦੀ ਦੀ ਤਾਨਾਸ਼ਾਹੀ ਅਤੇ ਈਡੀ ਦੀ ਗੁੰਡਾਗਰਦੀ ਦੋਵੇਂ ਜਾਰੀ ਹਨ। ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਈਡੀ ਦਾ ਬਸ ਇਹ ਹੀ ਕੰਮ ਰਹਿ ਗਿਆ ਹੈ। ਭਾਜਪਾ ਖਿਲਾਫ਼ ਉਠਣ ਵਾਲੀ ਹਰ ਆਵਾਜ਼ ਨੂੰ ਦਬਾਅ ਦਿਓ। ਤੋੜ ਦਿਓ। ਜੋ ਟੁੱਟੇ ਨਹੀਂ, ਦੱਬੇ ਨਹੀਂ ਉਸ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਵਿਚ ਪਾ ਦਿਓ। 

ਇਹ ਵੀ ਪੜ੍ਹੋ- ਕਾਰਟੂਨ ਵੇਖਦਿਆਂ 9 ਸਾਲਾ ਬੱਚੇ ਦੇ ਹੱਥ 'ਚ ਫਟਿਆ ਮੋਬਾਈਲ ਫੋਨ

ਕੀ ਹੈ ਦਿੱਲੀ ਵਕਫ਼ ਬੋਰਡ ਘਪਲਾ?

ਆਮ ਆਦਮੀ ਪਾਰਟੀ ਦੇ ਵਿਧਾਇਕ ਖ਼ਾਨ ਦਿੱਲੀ ਵਕਫ਼ ਬੋਰਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਵਲੋਂ ਗ੍ਰਿਫ਼ਤਾਰ ਕੀਤੇ ਗਏ ਹਨ। 'ਆਪ' ਵਿਧਾਇਕ 'ਤੇ ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਹੁੰਦਿਆਂ 32 ਲੋਕਾਂ ਦੀ ਗ਼ੈਰ-ਕਾਨੂੰਨੀ ਭਰਤੀ ਕਰਨ ਅਤੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ। ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਵਕਫ਼ ਬੋਰਡ ਦੀਆਂ ਕਈ ਜਾਇਦਾਦਾਂ ਨੂੰ ਗੈਰ-ਕਾਨੂੰਨੀ ਤੌਰ 'ਤੇ ਕਿਰਾਏ 'ਤੇ ਦਿੱਤਾ ਸੀ। ਖ਼ਾਨ 'ਤੇ ਦਿੱਲੀ ਵਕਫ਼ ਬੋਰਡ ਦੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਸੀ। ਦਿੱਲੀ ਵਕਫ਼ ਬੋਰਡ ਦੇ ਤਤਕਾਲੀ ਸੀ. ਈ. ਓ ਨੇ ਅਜਿਹੀ ਗ਼ੈਰ-ਕਾਨੂੰਨੀ ਭਰਤੀ ਖ਼ਿਲਾਫ਼ ਬਿਆਨ ਜਾਰੀ ਕੀਤਾ ਸੀ। ਜਾਂਚ ਦੌਰਾਨ ਅਮਾਨਤੁੱਲਾ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ ਤੋਂ ਨਕਦੀ ਬਰਾਮਦ ਹੋਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Tanu

Content Editor

Related News