''ਆਪ'' ਵਿਧਾਇਕਾਂ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਕਿਹਾ- ਜੇਲ੍ਹ ਤੋਂ ਸਰਕਾਰ ਚਲਾਉਣ ਮੁੱਖ ਮੰਤਰੀ

Tuesday, Apr 02, 2024 - 02:57 PM (IST)

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਮੰਗਲਵਾਰ ਯਾਨੀ ਕਿ ਅੱਜ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਜੇਲ੍ਹ ਤੋਂ ਹੀ ਸਰਕਾਰ ਚਲਾਉਣੀ ਚਾਹੀਦੀ ਅਤੇ ਅਸਤੀਫ਼ਾ ਨਹੀਂ ਦੇਣਾ ਚਾਹੀਦਾ। 'ਆਪ ਵਿਧਾਇਕਾਂ ਨੇ ਸੁਨੀਤਾ ਕੇਜਰੀਵਾਲ ਨੂੰ ਕਿਹਾ ਕਿ ਦਿੱਲੀ ਦੇ 2 ਕਰੋੜ ਲੋਕ ਮੁੱਖ ਮੰਤਰੀ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਅਸਤੀਫ਼ਾ ਨਹੀਂ ਦੇਣਾ ਚਾਹੀਦਾ।

ਇਹ ਵੀ ਪੜ੍ਹੋ- ਅਰਵਿੰਦ ਕੇਜਰੀਵਾਲ ਨੂੰ 15 ਦਿਨਾਂ ਲਈ ਜੇਲ੍ਹ ਭੇਜਿਆ, ਤਿਹਾੜ ਜੇਲ੍ਹ ਨੰਬਰ-2 'ਚ ਰੱਖਿਆ ਜਾਵੇਗਾ

ਮੁਲਾਕਾਤ ਦੌਰਾਨ 'ਆਪ' ਦੇ 62 ਵਿਧਾਇਕਾਂ ਵਿਚੋਂ 55 ਬੈਠਕ ਵਿਚ ਮੌਜੂਦ ਸਨ। 'ਆਪ' ਨੇਤਾਵਾਂ ਨੇ ਕਿਹਾ ਕਿ 4 ਵਿਧਾਇਕ ਸ਼ਹਿਰ ਤੋਂ ਬਾਹਰ ਹਨ, ਜਦਕਿ ਤਿੰਨ- ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਜੇਲ੍ਹ ਵਿਚ ਹਨ। ਓਧਰ ਭਾਜਪਾ ਪਾਰਟੀ ਨੇ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- 'ਇੰਡੀਆ' ਮਹਾਰੈਲੀ: ਕੇਜਰੀਵਾਲ ਸੱਚੇ ਦੇਸ਼ ਭਗਤ ਹਨ, ਮੰਚ ਤੋਂ ਪਤਨੀ ਸੁਨੀਤਾ ਨੇ ਪੜ੍ਹਿਆ CM ਦਾ ਸੰਦੇਸ਼

ਦੱਸਣਯੋਗ ਹੈ ਕਿ ਕੇਜਰੀਵਾਲ ਨੂੰ ਹੁਣ ਖ਼ਤਮ ਹੋ ਚੁੱਕੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਨੇ ਪਿਛਲੇ ਮਹੀਨੇ ਗ੍ਰਿਫ਼ਤਾਰ ਕੀਤਾ ਸੀ ਉਹ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਹਨ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਈਡੀ ਵਲੋਂ ਦਿੱਤੀ ਦਲੀਲ ਕਿ ਕੇਜਰੀਵਾਲ ਜਾਂਚ ਵਿਚ ਸਹਿਯੋਗ ਨਹੀਂ ਕਰ ਰਹੇ ਤਾਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ। ਕੇਜਰੀਵਾਲ ਨੂੰ ਤਿਹਾੜ ਜੇਲ੍ਹ 'ਚ ਰੱਖਿਆ ਗਿਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News