ਰਾਘਵ ਚੱਢਾ ਨੂੰ ਟਾਈਪ-7 ਸਰਕਾਰੀ ਬੰਗਲਾ ਖਾਲੀ ਕਰਨ ਦਾ ਹੁਕਮ
Saturday, Oct 07, 2023 - 01:39 PM (IST)
ਨਵੀਂ ਦਿੱਲੀ, (ਇੰਟ.)- ਸਰਕਾਰੀ ਬੰਗਲਾ ਖਾਲੀ ਕਰਨ ਦੇ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਰਾਘਵ ਚੱਢਾ ਨੂੰ ਟਾਈਪ-7 ਬੰਗਲਾ ਖਾਲੀ ਕਰਨ ਦਾ ਹੁਕਮ ਦਿੱਤਾ ਹੈ।
ਰਾਜ ਸਭਾ ਸਕੱਤਰੇਤ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਰਾਜ ਸਭਾ ਦਾ ਮੈਂਬਰ ਹੋਣ ਦੇ ਨਾਤੇ ਰਾਘਵ ਚੱਢਾ ਨੂੰ ਟਾਈਪ-6 ਬੰਗਲਾ ਅਲਾਟ ਹੋਣਾ ਚਾਹੀਦਾ ਹੈ ਨਾ ਕਿ ਟਾਈਪ 7 ਬੰਗਲਾ। ਰਾਘਵ ਚੱਢਾ ਰਾਜ ਸਭਾ ਸਕੱਤਰੇਤ ਦੇ ਨੋਟਿਸ ਵਿਰੁੱਧ ਅਦਾਲਤ ਵਿੱਚ ਪਹੁੰਚੇ ਸਨ।
ਇਸ ਮਾਮਲੇ ’ਚ ਪਟਿਆਲਾ ਹਾਊਸ ਕੋਰਟ ਨੇ ਬੰਗਲਾ ਖਾਲੀ ਕਰਨ ਦੇ ਮਾਮਲੇ ’ਚ ਰਾਘਵ ਚੱਢਾ ’ਤੇ ਲਾਏ ਗਏ ਅੰਤਿਮ ਸਟੇਅ ਨੂੰ ਹਟਾ ਦਿੱਤਾ ਹੈ। ਨਾਲ ਹੀ ਬੰਗਲਾ ਖਾਲੀ ਕਰਨ ਲਈ ਵੀ ਕਿਹਾ ਹੈ। ਅਦਾਲਤ ਨੇ ਰਾਜ ਸਭਾ ਸਕੱਤਰੇਤ ਦੇ ਬੰਗਲੇ ਨੂੰ ਖਾਲੀ ਕਰਨ ਦੇ ਨੋਟਿਸ ਨੂੰ ਬਰਕਰਾਰ ਰੱਖਿਆ ਹੈ।
ਦੱਸਣਯੋਗ ਹੈ ਕਿ ਰਾਜ ਸਭਾ ਸਕੱਤਰੇਤ ਨੇ ਰਾਘਵ ਚੱਢਾ ਨੂੰ ਨਵੀਂ ਦਿੱਲੀ ’ਚ ਟਾਈਪ-7 ਬੰਗਲਾ ਅਲਾਟ ਕੀਤਾ ਸੀ, ਜੋ ਆਮ ਤੌਰ ’ਤੇ ਉਨ੍ਹਾਂ ਸੰਸਦ ਮੈਂਬਰਾਂ ਲਈ ਹੁੰਦਾ ਹੈ ਜੋ ਸਾਬਕਾ ਕੇਂਦਰੀ ਮੰਤਰੀ, ਰਾਜਪਾਲ ਜਾਂ ਮੁੱਖ ਮੰਤਰੀ ਰਹਿ ਚੁੱਕੇ ਹੁੰਦੇ ਹਨ।