''ਆਪ'' ਸੰਸਦ ਮੈਂਬਰ ਸੰਜੇ ਸਿੰਘ ਨੂੰ ਵੱਡੀ ਰਾਹਤ, ਰਾਜ ਸਭਾ ਤੋਂ ਮੁਅੱਤਲੀ ਰੱਦ

Thursday, Jun 27, 2024 - 04:18 PM (IST)

''ਆਪ'' ਸੰਸਦ ਮੈਂਬਰ ਸੰਜੇ ਸਿੰਘ ਨੂੰ ਵੱਡੀ ਰਾਹਤ, ਰਾਜ ਸਭਾ ਤੋਂ ਮੁਅੱਤਲੀ ਰੱਦ

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਵੀਰਵਾਰ ਯਾਨੀ ਕਿ ਅੱਜ ਵੱਡੀ ਰਾਹਤ ਮਿਲੀ ਹੈ। ਦਰਅਸਲ ਉਨ੍ਹਾਂ ਦੀ ਰਾਜ ਸਭਾ ਤੋਂ ਮੁਅੱਤਲੀ ਨੂੰ ਰੱਦ ਕਰ ਦਿੱਤਾ ਗਿਆ ਹੈ। ਕਰੀਬ ਇਕ ਸਾਲ ਬਾਅਦ ਉਨ੍ਹਾਂ ਦੀ ਰਾਜ ਸਭਾ ਦੀ ਮੈਂਬਰਸ਼ਿਪ ਬਹਾਲ ਹੋ ਗਈ। ਸੰਸਦ ਸੈਸ਼ਨ ਵਿਚ ਅੱਜ ਰਾਸ਼ਟਰਪਤੀ ਦੇ ਭਾਸ਼ਣ ਮਗਰੋਂ ਜਦੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਚੇਅਰਮੈਨ ਜਗਦੀਪ ਧਨਖੜ ਨੇ ਨੇਤਾ ਸੰਜੇ ਸਿੰਘ ਦੀ ਮੁਅੱਤਲੀ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਸੰਜੇ ਸਿੰਘ ਨੂੰ ਬੀਤੇ 24 ਜੁਲਾਈ ਨੂੰ ਸਦਨ ਵਿਚ ਮਾੜੇ ਵਤੀਰੇ ਲਈ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਸੰਜੇ ਸਿੰਘ ਨੇ ਆਪਣੀ ਮੈਂਬਰਸ਼ਿਪ ਬਹਾਲ ਕਰਨ ਲਈ ਚੇਅਰਮੈਨ ਅਤੇ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰਾਂ ਪ੍ਰਤੀ ਧੰਨਵਾਦ ਜ਼ਾਹਰ ਕੀਤਾ। 

ਇਹ ਵੀ ਪੜ੍ਹੋ- ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਾਣੀ ਦੇ ਸੰਕਟ ਨੂੰ ਲੈ ਕੇ ਬੈਠੇ ਸਨ ਭੁੱਖ-ਹੜਤਾਲ 'ਤੇ

ਸੰਜੇ ਸਿੰਘ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ 'ਚ ਲਿਖਿਆ ਲਗਭਗ ਇਕ ਸਾਲ ਬਾਅਦ ਸੰਸਦ 'ਚ ਜਾਣ ਦੀ ਇਜਾਜ਼ਤ ਮਿਲੀ। ਮੁਅੱਤਲੀ ਖਤਮ ਹੋ ਗਈ ਹੈ। ਮਾਣਯੋਗ ਚੇਅਰਮੈਨ, ਉੱਪ ਰਾਸ਼ਟਰਪਤੀ ਜਗਦੀਪ ਧਨਖੜ, ਵਿਸ਼ੇਸ਼ ਅਧਿਕਾਰ ਕਮੇਟੀ ਦੇ ਸਾਰੇ ਮਾਣਯੋਗ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ। ਜ਼ਿਕਰਯੋਗ ਹੈ ਕਿ ਸੰਜੇ ਸਿੰਘ ਨੂੰ ਉਨ੍ਹਾਂ ਦੇ ਮਾੜੇ ਵਤੀਰੇ  ਲਈ 24 ਜੂਨ ਨੂੰ ਸਦਨ ਦੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਦਾ ਕਾਰਜਕਾਲ ਖਤਮ ਹੋ ਗਿਆ ਪਰ ਉਹ ਇਕ ਵਾਰ ਫਿਰ ਰਾਜ ਸਭਾ ਲਈ ਚੁਣੇ ਗਏ। ਇਸ ਸਮੇਂ ਦੌਰਾਨ ਸਿੰਘ ਦਿੱਲੀ ਆਬਕਾਰੀ ਕੇਸ ਵਿਚ ਜੇਲ੍ਹ ਵਿਚ ਸਨ ਅਤੇ ਅਦਾਲਤ ਦੀ ਇਜਾਜ਼ਤ ਤੋਂ ਬਾਅਦ ਉਨ੍ਹਾਂ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ।

ਇਹ ਵੀ ਪੜ੍ਹੋ- ਲੱਖਾਂ ਰੁਪਏ ਖਰਚ ਕੇ ਚਾਵਾਂ ਨਾਲ ਪੁੱਤ ਭੇਜਿਆ ਸੀ ਕੈਨੇਡਾ, 7 ਦਿਨਾਂ ਮਗਰੋਂ ਹੀ ਪੁੱਤ ਦੀ ਮੌਤ ਦੀ ਖ਼ਬਰ ਨੇ ਪੁਆਏ ਵੈਣ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Tanu

Content Editor

Related News