ਜੰਮੂ ''ਚ ''ਆਪ'' ਨੇ ਖੋਲ੍ਹਿਆ ਖਾਤਾ, CM ਮਾਨ ਨੇ ਦਿੱਤੀਆਂ ਵਧਾਈਆਂ

Tuesday, Oct 08, 2024 - 03:10 PM (IST)

ਜੰਮੂ ''ਚ ''ਆਪ'' ਨੇ ਖੋਲ੍ਹਿਆ ਖਾਤਾ, CM ਮਾਨ ਨੇ ਦਿੱਤੀਆਂ ਵਧਾਈਆਂ

ਡੋਡਾ- ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ (AAP) ਦਾ ਖਾਤਾ ਖੁੱਲ੍ਹ ਗਿਆ ਹੈ। ਡੋਡਾ ਵਿਧਾਨ ਸਭਾ ਤੋਂ ਆਪ ਉਮੀਦਵਾਰ ਮਹਿਰਾਜ ਮਲਿਕ ਨੇ 23228 (+4538) ਵੋਟਾਂ ਨਾਲ ਜੇਤੂ ਰਹੇ ਹਨ। ਮਹਿਰਾਜ ਮਲਿਕ ਨੇ ਭਾਜਪਾ ਦੇ ਗਜਯ ਸਿੰਘ ਰਾਣਾ ਨੂੰ 18690 (-4538) ਵੋਟਾਂ ਨਾਲ ਹਰਾਇਆ ਹੈ। ਉੱਥੇ ਹੀ ਆਮ ਆਦਮੀ ਪਾਰਟੀ ਦਾ ਖਾਤਾ ਖੁੱਲ੍ਹਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿੱਤ 'ਤੇ ਵਧਾਈਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ 'ਤੇ ਲਿਖਿਆ,''ਜੰਮੂ ਕਸ਼ਮੀਰ ਦੇ ਡੋਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿਰਾਜ ਮਲਿਕ ਜੀ ਨੂੰ ਸ਼ਾਨਦਾਰ ਜਿੱਤ ਦੀਆਂ ਬਹੁਤ-ਬਹੁਤ ਮੁਬਾਰਕਾਂ।'' 

PunjabKesari

ਇਸ ਦੇ ਨਾਲ ਹੀ ਮਾਨ ਨੇ ਕਿਹਾ,''ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ... ਹੁਣ ਦੇਸ਼ ਦੇ ਪੰਜ ਰਾਜਾਂ ਵਿੱਚ 'ਆਪ' ਦੇ ਵਿਧਾਇਕ ਹਨ.. ਸਮੁੱਚੀ ਲੀਡਰਸ਼ਿਪ ਅਤੇ ਵਲੰਟੀਅਰਾਂ ਨੂੰ ਵੀ…ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ... ਹੁਣ ਦੇਸ਼ ਦੇ ਪੰਜ ਰਾਜਾਂ ਵਿੱਚ 'ਆਪ' ਦੇ ਵਿਧਾਇਕ ਹਨ.. ਸਮੁੱਚੀ ਲੀਡਰਸ਼ਿਪ ਅਤੇ ਵਲੰਟੀਅਰਾਂ ਨੂੰ ਵੀ ਬਹੁਤ-ਬਹੁਤ ਵਧਾਈਆਂ...ਇਨਕਲਾਬ ਜ਼ਿੰਦਾਬਾਦ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News