ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ
Tuesday, Sep 10, 2024 - 11:36 PM (IST)

ਹਰਿਆਣਾ- ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ 11 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਹੁਣ ਤੱਕ ਕੁੱਲ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋ ਗਿਆ ਹੈ। ਸੋਮਵਾਰ ਨੂੰ ਆਮ ਆਦਮੀ ਪਾਰਟੀ ਦੀ ਪਹਿਲੀ ਸੂਚੀ ਆਈ ਸੀ, ਇਸ 'ਚ 'ਆਪ' ਨੇ 20 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ 10 ਸਤੰਬਰ ਨੂੰ 9 ਹੋਰ ਉਮੀਦਵਾਰਾਂ ਦੇ ਨਾਵਾਂ ਦੇ ਨਾਲ ਦੂਜੀ ਸੂਚੀ ਦਾ ਐਲਾਨ ਕੀਤਾ ਗਿਆ ਸੀ।