ਲੋਕ ਸਭਾ ਚੋਣਾਂ ਲਈ ''ਆਪ'' ਨੇ  40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, CM ਕੇਜਰੀਵਾਲ ਦਾ ਨਾਂ ਵੀ ਸ਼ਾਮਲ

Saturday, May 04, 2024 - 06:57 PM (IST)

ਨੈਸ਼ਨਲ ਡੈਸਕ- ਆਮ ਆਦਮੀ ਪਾਰਟੀ (ਆਪ) ਨੇ ਲੋਕ ਸਭਾ ਚੋਣਾਂ ਲਈ ਦਿੱਲੀ ਅਤੇ ਹਰਿਆਣਾ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੁਨੀਤਾ ਕੇਜਰੀਵਾਲ ਦਾ ਨਾਂ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਜੇਲ੍ਹ 'ਚ ਬੰਦ ਡਿਪਟੀ ਸੀ. ਐੱਮ. ਮਨੀਸ਼ ਸਿਸੋਦੀਆ ਅਤੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ। ਮੁੱਖ ਮੰਤਰੀ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਜੈਨ ਜੇਲ੍ਹ ਵਿਚ ਬੰਦ ਹਨ। ਕੇਜਰੀਵਾਲ ਦੀ ਗੈਰ-ਮੌਜੂਦਗੀ ਵਿਚ ਪਾਰਟੀ ਵਲੋਂ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਭਗਵੰਤ ਮਾਨ ਅਤੇ ਸੰਜੇ ਸਿੰਘ ਹੀ ਚੋਣ ਪ੍ਰਚਾਰ ਦੀ ਕਮਾਨ ਸੰਭਾਲ ਰਹੇ ਹਨ।

ਇਹ ਵੀ ਪੜ੍ਹੋ- 12ਵੀਂ ਪਾਸ ਦੀ ਖੁਸ਼ੀ ਨੇ ਪਾ ਦਿੱਤੇ ਸਦਾ ਲਈ ਵਿਛੋੜੇ, ਨਹਿਰ 'ਚ ਡੁੱਬਣ ਨਾਲ ਦੋ ਵਿਦਿਆਰਥੀਆਂ ਦੀ ਮੌਤ

40 ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਤੇਂਦਰ ਜੈਨ, ਸੰਜੇ ਸਿੰਘ, ਰਾਘਵ ਚੱਢਾ, ਦਿੱਲੀ ਦੇ ਮੰਤਰੀ ਗੋਪਾਲ ਰਾਏ, ਆਤਿਸ਼ੀ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਦਿੱਲੀ ਦੀ ਮੇਅਰ ਸ਼ੈਲੀ ਓਬਰਾਏ ਵੀ ਸ਼ਾਮਲ ਹੈ। ਦੱਸ ਦੇਈਏ ਕਿ ਦਿੱਲੀ 'ਚ ਆਮ ਆਦਮੀ ਪਾਰਟੀ 7 ਲੋਕ ਸਭਾ ਸੀਟਾਂ ਵਿਚੋਂ 4 ਸੀਟਾਂ 'ਤੇ ਚੋਣ ਲੜ ਰਹੀ ਹੈ ਅਤੇ ਬਾਕੀ 3 ਸੀਟਾਂ 'ਤੇ ਕਾਂਗਰਸ ਉਮੀਦਵਾਰ ਹਨ। ਦਿੱਲੀ ਅਤੇ ਹਰਿਆਣਾ ਵਿਚ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਹੈ। ਹਰਿਆਣਾ ਦੀ ਕੁਰੂਕਸ਼ੇਤਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਚੋਣ ਲੜ ਰਹੀ ਹੈ। 

ਇਹ ਵੀ ਪੜ੍ਹੋ- ਸਹੁਰੇ ਘਰ ਤੋਂ ਧੀ ਦਾ ਟੁੱਟ ਗਿਆ ਨਾਤਾ, ਪਿਤਾ ਨੇ ਫਿਰ ਵੀ ਨਾ ਕੀਤਾ ਪਰਾਇਆ, ਬੈਂਡ-ਵਾਜਿਆਂ ਨਾਲ ਲਿਆਇਆ ਵਾਪਸ

ਇਹ ਹੈ ਸਟਾਰ ਪ੍ਰਚਾਰਕਾਂ ਦੀ ਸੂਚੀ

PunjabKesari

ਇਹ ਵੀ ਪੜ੍ਹੋ- ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ; ਹਿੰਦੂ ਵਿਆਹ ’ਚ ਸੱਤ ਫੇਰੇ ਹੋਣੇ ਲਾਜ਼ਮੀ, ਇਸ ਤੋਂ ਬਿਨਾਂ ਵਿਆਹ ਜਾਇਜ਼ ਨਹੀਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News